ਪੰਜਾਬ 'ਚ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਲਈ ਵੱਖ-ਵੱਖ ਰੈਂਕਾਂ ਦੇ 135 ਗਜ਼ਟਿਡ ਅਫ਼ਸਰ ਤਾਇਨਾਤ

By  Shanker Badra November 25th 2021 09:04 PM

ਚੰਡੀਗੜ੍ਹ : ਮੌਜੂਦਾ ਸੁਰੱਖਿਆ ਸਥਿਤੀ ਦੇ ਮੱਦੇਨਜ਼ਰ ਪੰਜਾਬ ਪੁਲਿਸ ਦੇ ਵੱਖ-ਵੱਖ ਰੈਂਕਾਂ ਦੇ ਲਗਭਗ 135 ਗਜ਼ਟਿਡ ਅਧਿਕਾਰੀਆਂ ਨੂੰ ਕਿਸੇ ਵੀ ਅੱਤਵਾਦੀ ਜਾਂ ਅਪਰਾਧਿਕ ਗਤੀਵਿਧੀ ਨੂੰ ਰੋਕਣ ਲਈ ਰਾਜ ਭਰ ਵਿੱਚ ਨਾਈਟ ਡੋਮੀਨੇਸ਼ਨ ਆਪਰੇਸ਼ਨ ਲਈ ਤਾਇਨਾਤ ਕੀਤਾ ਗਿਆ ਹੈ। ਪੰਜਾਬ ਦੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਦੱਸਿਆ ਕਿ ਉਪ ਮੁੱਖ ਮੰਤਰੀ ਸੁਖਵਿੰਦਰ ਸਿੰਘ ਰੰਧਾਵਾ ਦੇ ਹੁਕਮਾਂ ਦੀ ਪਾਲਣਾ ਕਰਦਿਆਂ ਅਸੀਂ ਸੂਬੇ ਭਰ ਵਿੱਚ ਰਾਤ ਦੀ ਗਸ਼ਤ ਤੇਜ਼ ਕਰ ਦਿੱਤੀ ਹੈ।

ਪੰਜਾਬ 'ਚ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਲਈ ਵੱਖ-ਵੱਖ ਰੈਂਕਾਂ ਦੇ 135 ਗਜ਼ਟਿਡ ਅਫ਼ਸਰ ਤਾਇਨਾਤ

ਦੱਸ ਦੇਈਏ ਕਿ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਮੰਗਲਵਾਰ ਨੂੰ ਅੰਮ੍ਰਿਤਸਰ ਵਿੱਚ ਕ੍ਰਾਈਮ ਰੀਵਿਊ ਮੀਟਿੰਗ ਦੀ ਪ੍ਰਧਾਨਗੀ ਕਰਦੇ ਹੋਏ ਪੁਲਿਸ ਫੋਰਸ ਨੂੰ ਸੂਬੇ ਭਰ ਵਿੱਚ ਰਾਤ ਦੀ ਗਸ਼ਤ ਵਧਾਉਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਿਆ ਜਾ ਸਕੇ। ਬੁੱਧਵਾਰ-ਵੀਰਵਾਰ ਰਾਤ ਨੂੰ ਉਪ ਮੁੱਖ ਮੰਤਰੀ ਨੇ ਖੁਦ ਰਾਤ ਦੀ ਗਸ਼ਤ ਲਈ ਤਾਇਨਾਤ ਗਜ਼ਟਿਡ ਅਧਿਕਾਰੀਆਂ ਨੂੰ ਅਚਾਨਕ ਫੋਨ ਕਰਕੇ ਇਹ ਯਕੀਨੀ ਬਣਾਉਣ ਲਈ ਕਿਹਾ ਕਿ ਉਹ ਆਪਣੇ ਕੰਮ 'ਤੇ ਮੌਜੂਦ ਹਨ ਜਾਂ ਨਹੀਂ।

ਪੰਜਾਬ 'ਚ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਲਈ ਵੱਖ-ਵੱਖ ਰੈਂਕਾਂ ਦੇ 135 ਗਜ਼ਟਿਡ ਅਫ਼ਸਰ ਤਾਇਨਾਤ

ਪੰਜਾਬ ਸਰਕਾਰ ਨੇ ਰਾਤ ਦੀ ਗਸ਼ਤ ਦਾ ਕਦਮ ਅਜਿਹੇ ਸਮੇਂ ਵਿੱਚ ਚੁੱਕਿਆ ਹੈ ,ਜਦੋਂ ਸੂਬੇ ਵਿੱਚ ਹਥਿਆਰਾਂ ਸਮੇਤ ਹੈਂਡ ਗਰਨੇਡ ਅਤੇ ਟਿਫਿਨ ਬੰਬ ਬਰਾਮਦ ਕੀਤੇ ਜਾ ਰਹੇ ਹਨ। ਹਾਲ ਹੀ ਵਿੱਚ ਸੂਬੇ ਵਿੱਚ ਸੀਆਈਏ ਨਵਾਂਸ਼ਹਿਰ ਅਤੇ ਪਠਾਨਕੋਟ ਦੀ ਛਾਉਣੀ ਖੇਤਰ ਵਿੱਚ ਹੋਏ ਦੋ ਬੰਬ ਧਮਾਕਿਆਂ ਤੋਂ ਇਲਾਵਾ ਜ਼ੀਰਾ ਇਲਾਕੇ ਵਿੱਚੋਂ ਇੱਕ ਲਾਵਾਰਸ ਹੈਂਡ ਗ੍ਰੇਨੇਡ ਬਰਾਮਦ ਹੋਇਆ ਸੀ।

ਪੰਜਾਬ 'ਚ ਨਾਈਟ ਡੌਮੀਨੇਸ਼ਨ ਆਪ੍ਰੇਸ਼ਨ ਲਈ ਵੱਖ-ਵੱਖ ਰੈਂਕਾਂ ਦੇ 135 ਗਜ਼ਟਿਡ ਅਫ਼ਸਰ ਤਾਇਨਾਤ

ਡੀਜੀਪੀ ਨੇ ਦੱਸਿਆ ਕਿ ਹਰੇਕ ਪੁਲਿਸ ਪੁਲਿਸ ਜ਼ਿਲ੍ਹੇ ਨੂੰ ਸੈਕਟਰਾਂ ਵਿੱਚ ਵੰਡਿਆ ਗਿਆ ਹੈ। ਹਰੇਕ ਸੈਕਟਰ ਲਈ ਡੀਐਸਪੀ ਜਾਂ ਐਸਪੀ ਰੈਂਕ ਦਾ ਇੱਕ ਗਜ਼ਟਿਡ ਅਧਿਕਾਰੀ ਤਾਇਨਾਤ ਕੀਤਾ ਗਿਆ ਹੈ, ਜੋ ਆਪਣੇ ਅਧਿਕਾਰ ਖੇਤਰ ਵਿੱਚ ਰਾਤ ਦੀ ਗਸ਼ਤ ਨੂੰ ਯਕੀਨੀ ਬਣਾਉਣਗੇ। ਉਨ੍ਹਾਂ ਕਿਹਾ ਕਿ ਤਾਇਨਾਤ ਕੀਤੇ ਗਏ ਅਧਿਕਾਰੀਆਂ ਨੂੰ ਨਾਕਿਆਂ ਜਾਂ ਵਾਹਨਾਂ ਦੀ ਰੁਟੀਨ ਚੈਕਿੰਗ ਤੋਂ ਇਲਾਵਾ ਸੰਵੇਦਨਸ਼ੀਲ ਸਥਾਨਾਂ ਜਿਵੇਂ ਰੇਲਵੇ ਸਟੇਸ਼ਨ, ਬੱਸ ਸਟੈਂਡ, ਧਾਰਮਿਕ ਸਥਾਨਾਂ, ਆਰ.ਐਸ.ਐਸ ਦੀਆਂ ਸ਼ਾਖਾਵਾਂ ਅਤੇ ਹੋਰ ਮਹੱਤਵਪੂਰਨ ਸਥਾਨਾਂ 'ਤੇ ਚੌਕਸੀ ਰੱਖਣ ਦੇ ਨਿਰਦੇਸ਼ ਦਿੱਤੇ ਗਏ ਹਨ।

-PTCNews

Related Post