147 ਹੋਰ ਮਹਿਲਾਵਾਂ ਨੂੰ ਫੌਜ ਦੇ ਸਥਾਈ ਕਮਿਸ਼ਨ 'ਚ ਕੀਤਾ ਗਿਆ ਸ਼ਾਮਲ

By  Baljit Singh July 14th 2021 09:07 PM

ਨੈਸ਼ਨਲ ਡੈਸਕ : ਫੌਜ ਨੇ 147 ਹੋਰ ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਦਿੱਤਾ ਹੈ, ਜਿਸ ਨਾਲ ਸਥਾਈ ਕਮਿਸ਼ਨ ਹਾਸਲ ਕਰਨ ਵਾਲੀਆਂ ਮਹਿਲਾ ਅਧਿਕਾਰੀਆਂ ਦੀ ਗਿਣਤੀ ਵਧ ਕੇ 424 ਹੋ ਗਈ ਹੈ। ਫੌਜ ਨੇ ਅੱਜ ਇਕ ਬਿਆਨ ਜਾਰੀ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਦੇ ਮੱਦੇਨਜ਼ਰ ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਦੇਣ ਦੀ ਪ੍ਰਕਿਰਿਆ ਸ਼ੁਰੂ ਕੀਤੀ ਗਈ ਸੀ। ਪੜੋ ਹੋਰ ਖਬਰਾਂ: ਕਾਂਗਰਸ ਸਰਕਾਰ ਜਾਣਬੁੱਝ ਕੇ ਗੁਰਮੀਤ ਰਾਮ ਰਹੀਮ ਖਿਲਾਫ ਕਾਰਵਾਈ ਨਹੀਂ ਕਰ ਰਹੀ : ਅਕਾਲੀ ਦਲ ਇਸ ਦੇ ਅਧੀਨ ਹੁਣ ਤਕ 615 ’ਚੋਂ 424 ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਦਿੱਤਾ ਗਿਆ ਹੈ। ਦਰਅਸਲ, ਫੌਜ ਦੇ ਸਕ੍ਰੀਨਿੰਗ ਬੋਰਡ ਨੇ ਨਵੰਬਰ 2020 ’ਚ ਕੁਝ ਮਹਿਲਾ ਅਧਿਕਾਰੀਆਂ ਦੀ ਛਾਂਟੀ ਕਰ ਦਿੱਤੀ ਸੀ, ਜਿਸ ਤੋਂ ਬਾਅਦ ਸੁਪਰੀਮ ਕੋਰਟ ਨੇ ਬੀਤੇ ਮਾਰਚ ’ਚ ਫੌਜ ਨੂੰ ਇਨ੍ਹਾਂ ਦੇ ਮਾਮਲੇ ’ਚ ਮੁੜ ਵਿਚਾਰ ਕਰਨ ਨੂੰ ਕਿਹਾ ਸੀ। ਫੌਜ ਦੇ ਬੋਰਡ ਨੇ ਦੁਬਾਰਾ ਸਕ੍ਰੀਨਿੰਗ ਦੌਰਾਨ 147 ਤੇ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਦੇਣ ਦਾ ਫੈਸਲਾ ਲਿਆ ਹੈ। ਕੁਝ ਅਧਿਕਾਰੀਆਂ ਦਾ ਨਤੀਜਾ ਪ੍ਰਸ਼ਾਸਨਿਕ ਕਾਰਨਾਂ ਕਰਕੇ ਰੋਕਿਆ ਗਿਆ ਹੈ ਤੇ ਇਸ ਮਾਮਲੇ ’ਚ ਸਪੱਸ਼ਟੀਕਰਨ ਪਟੀਸ਼ਨ ਦੇ ਨਿਪਟਾਰੇ ਦੀ ਉਡੀਕ ਕੀਤੀ ਜਾ ਰਹੀ ਹੈ। ਪੜੋ ਹੋਰ ਖਬਰਾਂ: RBI ਦੀ ਮਾਸਟਰਕਾਰਡ ‘ਤੇ ਸਖਤੀ, ਨਵੇਂ ਗਾਹਕਾਂ ‘ਤੇ ਲਾਈ ਰੋਕ ਸਥਾਈ ਕਮਿਸ਼ਨ ਪਾਉਣ ਵਾਲੇ ਸਾਰੇ ਅਧਿਕਾਰੀਆਂ ਨੂੰ ਵਿਸ਼ੇਸ਼ ਸਿਖਲਾਈ ਤੇ ਕੋਰਸ ਪੂਰੇ ਕਰਨੇ ਹੋਣਗੇ। ਹੁਣ ਤਕ 33 ਮਹਿਲਾਵਾਂ ਨੇ ਇਹ ਸਿਖਲਾਈ ਪੂਰੀ ਕਰ ਲਈ ਹੈ। ਫੌਜ ਨੇ ਕਿਹਾ ਹੈ ਕਿ ਜਿਨ੍ਹਾਂ ਮਹਿਲਾ ਅਧਿਕਾਰੀਆਂ ਨੂੰ ਸਥਾਈ ਕਮਿਸ਼ਨ ਨਹੀਂ ਮਿਲਿਆ ਹੈ, ਉਨ੍ਹਾਂ ਨੂੰ 20 ਸਾਲ ਦੀ ਸੇਵਾ ਪੂਰੀ ਹੋਣ ਤੋਂ ਬਾਅਦ ਪੈਨਸ਼ਨ ਦਿੱਤੀ ਜਾਵੇਗੀ। ਇਨ੍ਹਾਂ ’ਚੋਂ ਜਿਨ੍ਹਾਂ ਅਧਿਕਾਰੀਆਂ ਦੀ ਸੇਵਾ 20 ਸਾਲ ਪੂਰੀ ਹੋ ਚੁੱਕੀ ਹੈ, ਉਨ੍ਹਾਂ ਦੀ ਪੈਨਸ਼ਨ ਜਾਰੀ ਕਰ ਦਿੱਤੀ ਗਈ ਹੈ। ਪੜੋ ਹੋਰ ਖਬਰਾਂ: ‘ਇੰਡਸਟਰੀ ਨੂੰ ਦੇਣ ਲਈ ਬਿਜਲੀ ਦੀ ਘਾਟ ਨਾ ਹੋਣ ਤੇ ਸਸਤੀ ਬਿਜਲੀ ਦੇਣ ਬਾਰੇ ਫੈਲਾਇਆ ਜਾ ਰਿਹੈ ਝੂਠ’ -PTC News

Related Post