ਅੱਜ ਰਾਜਾਸਾਂਸੀ ਹਵਾਈ ਅੱਡੇ 'ਤੇ ਪਹੁੰਚਣਗੇ ਅਮਰੀਕਾ ਤੋਂ ਡਿਪੋਰਟ ਹੋਏ 150 ਭਾਰਤੀ

By  Shanker Badra October 21st 2020 09:44 AM -- Updated: October 21st 2020 09:48 AM

ਅੱਜ ਰਾਜਾਸਾਂਸੀ ਹਵਾਈ ਅੱਡੇ 'ਤੇ ਪਹੁੰਚਣਗੇ ਅਮਰੀਕਾ ਤੋਂ ਡਿਪੋਰਟ ਹੋਏ 150 ਭਾਰਤੀ:ਅੰਮ੍ਰਿਤਸਰ : ਪੰਜਾਬ ਦੇ ਨੌਜਵਾਨ ਆਪਣੇ ਚੰਗੇ ਭਵਿੱਖ ਅਤੇ ਪਰਿਵਾਰ ਦੇ ਬਿਹਤਰੀਨ ਜੀਵਨ ਲਈ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਜਾਂਦੇ ਹਨ, ਜਿਥੇ ਉਹ ਪੜ੍ਹਾਈ ਦੇ ਨਾਲ-ਨਾਲ ਕੰਮ ਵੀ ਕਰਦੇ ਹਨ ਪਰ ਕਈ ਨੌਜਵਾਨ ਗੈਰ ਕਾਨੂੰਨੀ ਢੰਗ ਨਾਲ ਵਿਦੇਸ਼ ਪਹੁੰਚ ਜਾਂਦੇ ਹਨ।

ਇਹ ਵੀ ਪੜ੍ਹੋ :ਪੰਜਾਬ ਵਿਧਾਨ ਸਭਾ ਵਿੱਚ ਅੱਜ ਪੇਸ਼ ਕੀਤੇ ਕਿਸਾਨੀ ਬਿੱਲਾਂ ਦੇ ਅਹਿਮ ਨੁਕਤੇ , ਤੁਸੀਂ ਵੀ ਪੜ੍ਹੋ 

150 Indians deported from US to arrive at Rajasansi airport today ਅੱਜ ਰਾਜਾਸਾਂਸੀ ਹਵਾਈ ਅੱਡੇ 'ਤੇ ਪਹੁੰਚਣਗੇ ਅਮਰੀਕਾ ਤੋਂ ਡਿਪੋਰਟ ਹੋਏ 150 ਭਾਰਤੀ

ਇਸ ਦੌਰਾਨ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚੇ ਭਾਰਤੀ ਨਾਗਰਿਕਾਂ ਨੂੰ ਦੇਸ਼ ਵਾਪਸ ਭੇਜਣ ਦਾ ਸਿਲਸਿਲਾ ਜਾਰੀ ਹੈ। ਇਸ ਦੇ ਚਲਦਿਆਂ ਅਮਰੀਕਾ ਵੱਲੋਂ 150 ਹੋਰ ਭਾਰਤੀ ਨਾਗਰਿਕ ਡਿਪੋਰਟ ਕੀਤੇ ਗਏ ਹਨ। ਇਹ ਭਾਰਤੀ ਨਾਗਰਿਕ ਅੱਜ ਸ਼ਾਮ ਨੂੰ ਭਾਰਤ ਪਹੁੰਚਣਗੇ।

150 Indians deported from US to arrive at Rajasansi airport today ਅੱਜ ਰਾਜਾਸਾਂਸੀ ਹਵਾਈ ਅੱਡੇ 'ਤੇ ਪਹੁੰਚਣਗੇ ਅਮਰੀਕਾ ਤੋਂ ਡਿਪੋਰਟ ਹੋਏ 150 ਭਾਰਤੀ

ਭਾਰਤ ਤੋਂ ਕਥਿਤ ਤੌਰ 'ਤੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਪਹੁੰਚੇ ਭਾਰਤੀਆਂ ਨੂੰ ਵਾਪਸ ਮੁਲਕ ਭੇਜਣ ਦੇ ਸਿਲਸਿਲੇ ਤਹਿਤ ਡਿਪੋਰਟ ਕੀਤੇ ਗਏ 150 ਭਾਰਤੀ ਅੱਜ 4.30 ਵਜੇ ਦੇ ਕਰੀਬ ਚਾਰਟਰਡ ਉਡਾਣ ਰਾਹੀਂ ਸ੍ਰੀ ਗੁਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਪਹੁੰਚਣਗੇ।

150 Indians deported from US to arrive at Rajasansi airport today ਅੱਜ ਰਾਜਾਸਾਂਸੀ ਹਵਾਈ ਅੱਡੇ 'ਤੇ ਪਹੁੰਚਣਗੇ ਅਮਰੀਕਾ ਤੋਂ ਡਿਪੋਰਟ ਹੋਏ 150 ਭਾਰਤੀ

ਦੱਸ ਦਈਏ ਕਿ ਇਹ ਉਡਾਣ ਹੁਣ ਤੱਕ ਅਮਰੀਕਾ ਤੋਂ ਡਿਪੋਰਟ ਕੀਤੇ ਜਾ ਰਹੇ ਭਾਰਤੀਆਂ ਖ਼ਾਸ ਤੌਰ 'ਤੇ ਪੰਜਾਬੀਆਂ ਨੂੰ ਲੈ ਕੇ ਆਉਣ ਵਾਲੀ ਪੰਜਵੀਂ ਉਡਾਣ ਹੈ। ਇਸ ਤੋਂ ਪਹਿਲਾਂ ਵੀ ਕਈ ਨੌਜਵਾਨ ਡਿਪੋਰਟ ਹੋ ਕੇ ਵਾਪਸ ਪੰਜਾਬ ਆਏ ਸਨ।

150 Indians deported from US to arrive at Rajasansi airport today

-PTCNews

Related Post