ਮੋਗਾ 'ਚ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 17 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ, ਜ਼ਿਲ੍ਹੇ 'ਚ ਪੀੜਤਾਂ ਦੀ ਗਿਣਤੀ ਹੋਈ 55

By  Shanker Badra May 6th 2020 01:26 PM

ਮੋਗਾ 'ਚ ਸ੍ਰੀ ਹਜ਼ੂਰ ਸਾਹਿਬ ਤੋਂ ਪਰਤੇ 17 ਸ਼ਰਧਾਲੂਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ, ਜ਼ਿਲ੍ਹੇ 'ਚ ਪੀੜਤਾਂ ਦੀ ਗਿਣਤੀ ਹੋਈ 55:ਮੋਗਾ : ਕੋਰੋਨਾ ਵਾਇਰਸ ਦੁਨੀਆ ਭਰ ਸਮੇਤ ਪੂਰੇ ਪੰਜਾਬ ਵਿਚ ਵੀ ਪੈਰ ਪਸਾਰਦਾ ਜਾ ਰਿਹਾ ਹੈ। ਪੰਜਾਬ ਵਿਚ ਕੋਰੋਨਾ ਵਾਇਰਸ ਕਾਰਨ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਰੋਜ਼ਾਨਾ ਕਈ ਪਾਜ਼ੀਟਿਵ ਕੇਸ ਸਾਹਮਣੇ ਆ ਰਹੇ ਹਨ। ਕੋਰੋਨਾ ਪੀੜਤਾਂ ਦੀ ਗਿਣਤੀ ਵਿਚ ਨਿਰੰਤਰ ਹੋ ਰਹੇ ਵਾਧੇ ਨੇ ਸਮੁੱਚੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਹੁਣ ਪੰਜਾਬ ਵਿੱਚ ਕੋਰੋਨਾ ਪਾਜ਼ੀਟਿਵ ਮਰੀਜ਼ਾਂ ਦੀ ਗਿਣਤੀ ਵੱਧ ਕੇ 1451 ਹੋ ਗਈ ਹੈ।

ਮੋਗਾ 'ਚ ਅੱਜ ਕੋਰੋਨਾ ਵਾਇਰਸ ਦੇ 17 ਹੋਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜਦਕਿ ਬੀਤੀ ਸ਼ਾਮ 9 ਹੋਰ ਵਿਅਕਤੀਆਂ ਦੀ ਕੋਰੋਨਾ ਰਿਪੋਰਟ ਪਾਜ਼ੀਟਿਵ ਆਈ ਸੀ। ਮੋਗਾ ਵਿਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਵੱਧ ਕੇ 55 ਹੋ ਗਈ ਹੈ, ਜਿਨ੍ਹਾਂ 'ਚੋਂ 37 ਮਰੀਜ਼ ਮੋਗਾ ਦੇ ਆਈਸੋਲੇਸ਼ਨ ਕੇਂਦਰ ਵਿਚ ਇਲਾਜ ਅਧੀਨ ਹਨ ਜਦਕਿ 1 ਵਿਅਕਤੀ ਲੁਧਿਆਣਾ ਵਿਖੇ ਜ਼ੇਰੇ ਇਲਾਜ ਹੈ। ਸਿਹਤ ਵਿਭਾਗ ਅਨੁਸਾਰ 17 ਕੇਸ ਸ੍ਰੀ ਹਜ਼ੂਰ ਸਾਹਿਬ ਤੋਂ ਆਏ ਸ਼ਰਧਾਲੂ ਹਨ।

ਅੱਜ ਆਏ ਨਵੇਂ ਕੇਸਾਂ ਦੀ ਪੁਸ਼ਟੀ ਕਰਦਿਆਂ ਸਿਵਲ ਸਰਜਨ ਡਾ. ਆਦੇਸ਼ ਕੰਗ ਨੇ ਦੱਸਿਆ ਕਿ ਮੋਗਾ ਦੇ ਇਹ ਕੇਸ ਬਲਾਕ ਕੋਟ ਈਸੇ ਖਾਂ ਦੇ ਪਿੰਡ ਦੌਲੇਵਾਲਾ ਤੋਂ 3 ਬਲਾਕ ਬੱਧਨੀ ਕਲਾਂ ਦੇ ਪਿੰਡ ਰਾਊਕੇ 1 ਬਾਘਾਪੁਰਾਣਾ ਦੇ ਪਿੰਡ ਸੰਗਤਪੁਰਾ ਤੋਂ 1, ਪਿੰਡ ਢੁੱਡੀਕੇ ਤੋਂ 1, ਪਿੰਡ ਚੂਹੜਚੱਕ 3, ਪਿੰਡ ਠੱਠੀ ਭਾਈ 2, ਲਾਹੌਰੀਆ ਮੁਹੱਲਾ ਮੋਗਾ 1, ਮੰਦਰ 1, ਸਮਾਧ ਭਾਈ 2 ਤੇ 2 ਹੋਰ ਕੇਸ ਕੋਰੋਨਾ ਪਾਜ਼ੀਟਿਵ ਆਏ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਨੂੰ ਮੋਗਾ ਵਿਖੇ ਆਈਸੋਲੇਟ ਕੀਤਾ ਜਾਵੇਗਾ।

-PTCNews

Related Post