ਮੋਹਾਲੀ ਜ਼ਿਲ੍ਹੇ 'ਚ ਅੱਜ 4 ਕੋਰੋਨਾ ਮਰੀਜ਼ਾਂ ਦੀ ਹੋਈ ਮੌਤ , 83 ਕੋਰੋਨਾ ਮਰੀਜ਼ ਹੋਏ ਸਿਹਤਯਾਬ   

By  Shanker Badra March 16th 2021 07:33 PM

ਮੋਹਾਲੀ : ਪੰਜਾਬ 'ਚ ਕੋਰੋਨਾ ਵਾਇਰਸ ਦੇ ਮਾਮਲੇ ਇਕ ਵਾਰ ਫਿਰ ਵਧਣੇ ਸ਼ੁਰੂ ਹੋ ਗਈ ਹੈ।  ਮੋਹਾਲੀ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜ਼ੀਟਿਵ ਕੁੱਲ ਕੇਸ 22218 ਮਿਲੇ ਹਨ,

ਜਿਨ੍ਹਾਂ ਵਿੱਚੋਂ 20368 ਮਰੀਜ਼ ਠੀਕ ਹੋ ਗਏ ਅਤੇ 1443 ਕੇਸ ਐਕਟਿਵ ਹਨ । ਜਦਕਿ 407 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।

192 new corona positive patients today, 83 corona patients recovered in Mohali ਮੋਹਾਲੀ ਜ਼ਿਲ੍ਹੇ 'ਚ ਅੱਜ 4 ਕੋਰੋਨਾ ਮਰੀਜ਼ਾਂ ਦੀ ਹੋਈ ਮੌਤ , 83 ਕੋਰੋਨਾ ਮਰੀਜ਼ ਹੋਏ ਸਿਹਤਯਾਬ

ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜ਼ਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 83 ਮਰੀਜ਼ ਠੀਕ ਹੋਏ ਹਨ ਅਤੇ 192 ਨਵੇਂ ਪਾਜ਼ੀਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 4 ਮਰੀਜ਼ਾਂ ਦੀ ਮੌਤ ਹੋਈ ਹੈ।

192 new corona positive patients today, 83 corona patients recovered in Mohali ਮੋਹਾਲੀ ਜ਼ਿਲ੍ਹੇ 'ਚ ਅੱਜ 4 ਕੋਰੋਨਾ ਮਰੀਜ਼ਾਂ ਦੀ ਹੋਈ ਮੌਤ , 83 ਕੋਰੋਨਾ ਮਰੀਜ਼ ਹੋਏ ਸਿਹਤਯਾਬ

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜ਼ੀਟਿਵ ਕੇਸਾਂ ਵਿਚ ਬੂਥਗੜ੍ਹ ਅਤੇ ਇਸ ਦੇ ਆਸ -ਪਾਸ ਦੇ ਇਲਾਕਿਆਂ ਤੋਂ 1 ਕੇਸ,  ਢਕੋਲੀ ਅਤੇ ਇਸ ਦੇ ਆਸ -ਪਾਸ ਦੇ ਇਲਾਕਿਆਂ ਤੋਂ 10 ਕੇਸ , ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 2 ਕੇਸ ,ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 178 ਕੇਸ ਸ਼ਾਮਲ ਹਨ।

-PTCNews

Related Post