1984 ਸਿੱਖ ਕਤਲੇਆਮ ਮਾਮਲਾ: ਬਰੀ ਕੀਤੇ 15 ਮੁਲਜ਼ਮਾਂ ਖਿਲਾਫ ਸੁਣਵਾਈ ਲਈ ਸੁਪਰੀਮ ਕੋਰਟ ਰਾਜ਼ੀ, ਪਰ 34 ਨੂੰ ਦਿੱਤੀ ਜ਼ਮਾਨਤ

By  Jashan A July 23rd 2019 01:39 PM -- Updated: July 23rd 2019 02:07 PM

1984 ਸਿੱਖ ਕਤਲੇਆਮ ਮਾਮਲਾ: ਬਰੀ ਕੀਤੇ 15 ਮੁਲਜ਼ਮਾਂ ਖਿਲਾਫ ਸੁਣਵਾਈ ਲਈ ਸੁਪਰੀਮ ਕੋਰਟ ਰਾਜ਼ੀ, ਪਰ 34 ਨੂੰ ਦਿੱਤੀ ਜ਼ਮਾਨਤ,ਨਵੀਂ ਦਿੱਲੀ: 1984 ਸਿੱਖ ਕਤਲੇਆਮ ਮਾਮਲਾ 'ਚ ਸਜ਼ਾ ਕੱਟ ਰਹੇ ਦੋਸ਼ੀਆਂ ਨੇ ਪਿਛਲੇ ਦਿਨੀਂ ਸੁਪਰੀਮ ਕੋਰਟ ਦਾ ਰੁਖ਼ ਕੀਤਾ ਸੀ, ਜਿਸ ਦੀ ਸੁਪਰੀਮ ਕੋਰਟ ਵੱਲੋਂ ਸੁਣਵਾਈ ਕਰਦਿਆਂ 34 ਲੋਕਾਂ ਨੂੰ ਜ਼ਮਾਨਤ ਦੇ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ 31 ਅਕਤੂਬਰ 1984 'ਚ ਤਤਕਾਲੀਨ ਪ੍ਰਧਾਨਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਦੇ ਕਈ ਹਿੱਸਿਆਂ ਵਿੱਚ ਹਿੰਸਾ ਭੜਕੀ ਅਤੇ ਲੋਕਾਂ ਨੇ ਸਿੱਖਾਂ ਨੂੰ ਨਿਸ਼ਾਨਾ ਬਣਾਉਣਾ ਸ਼ੁਰੂ ਕਰ ਦਿੱਤਾ। ਦਿੱਲੀ ਵਿੱਚ ਹੋਏ ਕਤਲੇਆਮ ਤੋਂ ਬਾਅਦ ਕਾਨਪੂਰ ਵਿੱਚ ਵੀ ਸਭ ਤੋਂ ਜ਼ਿਆਦਾ ਸਿੱਖਾਂ ਨੂੰ ਮਾਰਿਆ ਗਿਆ ਸੀ।

-PTC News

Related Post