1984 ਸਿੱਖ ਵਿਰੋਧੀ ਦੰਗੇ : ਹੁਣ ਵਧਣਗੀਆਂ ਸੱਜਣ ਕੁਮਾਰ ਦੀਆਂ ਮੁਸ਼ਕਿਲਾਂ , ਜਾਣੋ ਕੀ ਹੈ ਮਾਮਲਾ

By  Shanker Badra December 7th 2021 01:29 PM

ਨਵੀਂ ਦਿੱਲੀ : ਦਿੱਲੀ ਦੇ ਸਾਬਕਾ ਸੰਸਦ ਮੈਂਬਰ ਅਤੇ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਅਦਾਲਤ ਤੋਂ ਵੱਡਾ ਝਟਕਾ ਲੱਗਾ ਹੈ। ਦਿੱਲੀ ਦੀ ਇੱਕ ਅਦਾਲਤ ਨੇ ਦਿੱਲੀ ਦੇ ਰਾਜ ਨਗਰ ਵਿੱਚ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ 2 ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਸੱਜਣ ਕੁਮਾਰ ਖ਼ਿਲਾਫ਼ ਆਈਪੀਸੀ ਦੀਆਂ ਕਈ ਧਾਰਾਵਾਂ ਤਹਿਤ ਦੰਗੇ, ਕਤਲ, ਡਕੈਤੀ ਆਦਿ ਦੇ ਦੋਸ਼ਾਂ ਦਾ ਐਲਾਨ ਕੀਤਾ ਹੈ। ਇਹ ਮਾਮਲਾ ਰਸਮੀ ਤੌਰ 'ਤੇ ਦੋਸ਼ ਤੈਅ ਕਰਨ ਲਈ 16 ਦਸੰਬਰ ਨੂੰ ਸੂਚੀਬੱਧ ਹੈ।

1984 ਸਿੱਖ ਵਿਰੋਧੀ ਦੰਗੇ : ਹੁਣ ਵਧਣਗੀਆਂ ਸੱਜਣ ਕੁਮਾਰ ਦੀਆਂ ਮੁਸ਼ਕਿਲਾਂ , ਜਾਣੋ ਕੀ ਹੈ ਮਾਮਲਾ

ਇਸ ਤੋਂ ਪਹਿਲਾਂ ਦਿੱਲੀ ਦੀ ਇਕ ਅਦਾਲਤ ਨੇ 17 ਦਸੰਬਰ 2018 ਨੂੰ ਸੱਜਣ ਕੁਮਾਰ ਨੂੰ 5 ਲੋਕਾਂ ਦੀ ਹੱਤਿਆ ਦਾ ਦੋਸ਼ੀ ਠਹਿਰਾਇਆ ਸੀ। ਉਦੋਂ ਤੋਂ ਉਹ ਜੇਲ੍ਹ ਵਿੱਚ ਹੈ। ਇਸ ਤੋਂ ਪਹਿਲਾਂ ਵੀ ਸੱਜਣ ਕੁਮਾਰ ਜ਼ਮਾਨਤ ਲਈ ਕਈ ਵਾਰ ਸੁਪਰੀਮ ਕੋਰਟ ਦਾ ਰੁਖ ਕਰ ਚੁੱਕਾ ਹੈ ਪਰ ਹਰ ਵਾਰ ਉਸ ਨੂੰ ਨਿਰਾਸ਼ਾ ਹੀ ਹੱਥ ਲੱਗੀ ਹੈ।

1984 ਸਿੱਖ ਵਿਰੋਧੀ ਦੰਗੇ : ਹੁਣ ਵਧਣਗੀਆਂ ਸੱਜਣ ਕੁਮਾਰ ਦੀਆਂ ਮੁਸ਼ਕਿਲਾਂ , ਜਾਣੋ ਕੀ ਹੈ ਮਾਮਲਾ

1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਦਿੱਲੀ ਹਾਈਕੋਰਟ ਵਲੋਂ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਸੱਜਣ ਕੁਮਾਰ ਨੇ ਕਾਂਗਰਸ ਤੋਂ ਅਸਤੀਫਾ ਦੇ ਦਿੱਤਾ ਸੀ। ਜਿਸ ਕੇਸ ਵਿੱਚ ਕੁਮਾਰ ਨੂੰ ਸਜ਼ਾ ਸੁਣਾਈ ਗਈ ਸੀ, ਉਹ 1984 ਵਿੱਚ ਦਿੱਲੀ ਛਾਉਣੀ ਦੇ ਰਾਜਨਗਰ ਭਾਗ-1 ਵਿੱਚ ਪੰਜ ਸਿੱਖਾਂ ਦੇ ਕਤਲ ਅਤੇ 1984 ਵਿੱਚ ਰਾਜਨਗਰ ਭਾਗ-2 ਵਿੱਚ ਇੱਕ ਗੁਰਦੁਆਰੇ ਨੂੰ ਅੱਗ ਲਾਉਣ ਨਾਲ ਸਬੰਧਤ ਹੈ।

1984 ਸਿੱਖ ਵਿਰੋਧੀ ਦੰਗੇ : ਹੁਣ ਵਧਣਗੀਆਂ ਸੱਜਣ ਕੁਮਾਰ ਦੀਆਂ ਮੁਸ਼ਕਿਲਾਂ , ਜਾਣੋ ਕੀ ਹੈ ਮਾਮਲਾ

2 ਨਵੰਬਰ 1984 ਦੇ ਕਤਲ ਕੇਸ ਵਿੱਚ ਦਿੱਲੀ ਪੁਲੀਸ ਨੇ 1991 ਵਿੱਚ ਐਫਆਈਆਰ ਦਰਜ ਕੀਤੀ ਸੀ ਪਰ ਸਬੂਤਾਂ ਦੀ ਘਾਟ ਕਾਰਨ ਇਸ ਕੇਸ ਵਿੱਚ ਕਲੋਜ਼ਰ ਰਿਪੋਰਟ 1993 ਵਿੱਚ ਦਰਜ ਕੀਤੀ ਗਈ ਸੀ। ਜਿਸ ਤੋਂ ਬਾਅਦ ਅਦਾਲਤ ਨੇ ਇਸ ਨੂੰ ਰੱਦ ਕਰ ਦਿੱਤਾ। 1984 ਵਿੱਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਹੱਤਿਆ ਤੋਂ ਬਾਅਦ ਦੇਸ਼ ਭਰ ਵਿੱਚ ਸਿੱਖਾਂ ਵਿਰੁੱਧ ਹਿੰਸਾ ਭੜਕ ਗਈ ਸੀ।

-PTCNews

Related Post