1984 Anti Sikh Riots: 21 ਫਰਵਰੀ ਨੂੰ ਸੁਣਵਾਈ ਜਾਵੇਗੀ ਸੱਜਣ ਕੁਮਾਰ ਨੂੰ ਸਜ਼ਾ
Sajjan Kumar: ਸਿੱਖ ਨੁਸ਼ਲਕੁਸ਼ੀ (1984) ਦੌਰਾਨ ਹੋਏ ਦੋ ਕਤਲ ਦੇ ਮਾਮਲਿਆਂ ਵਿਚ ਦੋਸ਼ੀ ਕਾਂਗਰਸ ਆਗੂ ਸੱਜਣ ਕੁਮਾਰ ਨੂੰ 21 ਫਰਵਰੀ ਨੂੰ ਸਜ਼ਾ ਸੁਣਾਈ ਜਾਵੇਗੀ। ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਅੱਜ ਬਹਿਸ ਤੋਂ ਬਾਅਦ 21 ਫਰਵਰੀ ਲਈ ਆਪਣਾ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਇਸ ਤੋਂ ਪਹਿਲਾਂ ਬੀਤੀ 12 ਫਰਵਰੀ ਨੂੰ ਹੋਈ ਸੁਣਵਾਈ ਦੌਰਾਨ ਕੋਰਟ ਨੇ 18 ਫਰਵਰੀ ਨੂੰ ਦੋਵਾਂ ਧਿਰਾਂ ਵਿਚਾਲੇ ਅੰਤਿਮ ਬਹਿਸ ਲਈ ਸਮਾਂ ਦਿੱਤਾ ਸੀ। ਜਿਸ ਤੋਂ ਬਾਅਦ ਅੱਜ ਬਹਿਸ ਤੋਂ ਬਾਅਦ ਕੋਰਟ ਨੇ 21 ਫਰਵਰੀ ਨੂੰ ਸਜ਼ਾ ਸੁਣਾਉਣ ਦਾ ਫੈਸਲਾ ਸੁਣਾਇਆ ਹੈ।
ਦੱਸ ਦੇਈਏ ਕਿ ਇਹ ਮਾਮਲਾ 1 ਨਵੰਬਰ 1984 ਦਾ ਹੈ। ਸਰਸਵਤੀ ਵਿਹਾਰ ਵਿਚ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਤਰੁਣਦੀਪ ਸਿੰਘ ਦਾ ਕਤਲ ਕਰ ਦਿੱਤਾ ਗਿਆ ਸੀ। ਸੱਜਣ ਕੁਮਾਰ ਨੂੰ ਇਸੇ ਮਾਮਲੇ ਵਿਚ ਹੀ ਦੋਸ਼ੀ ਕਰਾਰ ਦਿੱਤਾ ਗਿਆ ਹੈ।
- PTC NEWS