1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ

By  Jashan A March 15th 2019 08:02 AM

1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ,ਨਵੀਂ ਦਿੱਲੀ: 1984 ਸਿੱਖ ਕਤਲੇਆਮ ਮਾਮਲੇ 'ਚ ਉਮਰਕੈਦ ਦੀ ਸਜ਼ਾ ਕੱਟ ਰਹੇ ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਅੱਜ ਸੁਣਵਾਈ ਕਰੇਗਾ। ਜਸਟਿਸ ਐੱਸ.ਏ. ਬੋਬਡੇ ਤੇ ਜਸਟਿਸ ਅਬਦੁਲ ਨਜੀਰ ਦੀ ਬੈਂਚ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਕਰੇਗੀ। [caption id="attachment_269757" align="aligncenter" width="300"]sc 1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ[/caption] ਦਰਅਸਲ ਪਿਛਲੀ ਸੁਣਵਾਈ 'ਚ ਸੁਪਰੀਮ ਕੋਰਟ ਦੇ ਜੱਜ ਜਸਟਿਸ ਸੰਜੀਵ ਖੰਨਾ ਨੇ ਸੱਜਨ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਤੋਂ ਖੁਦ ਨੂੰ ਵੱਖ ਕਰ ਲਿਆ ਸੀ।ਇਸ ਤੋਂ ਪਹਿਲਾਂ ਸੁਪਰੀਮ ਕੋਰਟ ਸੱਜਣ ਕੁਮਾਰ ਦੀ ਅਪੀਲ ਅਤੇ ਜ਼ਮਾਨਤ ਅਰਜ਼ੀ 'ਤੇ ਸੀਬੀਆਈ ਨੂੰ ਨੋਟਿਸ ਜਾਰੀ ਕਰ 6 ਹਫਤਿਆਂ 'ਚ ਜਵਾਬ ਮੰਗਿਆ ਸੀ। ਹੋਰ ਪੜ੍ਹੋ:ਸਾਵਧਾਨ ! ਦੀਵਾਲੀ ਵਾਲੇ ਦਿਨ ਅਜਿਹਾ ਕੰਮ ਕਰਨ ‘ਤੇ ਜਾਣਾ ਪੈ ਸਕਦਾ ਜੇਲ੍ਹ [caption id="attachment_269758" align="aligncenter" width="300"]sajjan kumar 1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਅੱਜ[/caption] ਤੁਹਾਨੂੰ ਦੱਸ ਦੇਈਏ ਕਿ ਸੱਜਣ ਕੁਮਾਰ ਨੇ ਸੁਪਰੀਮ ਕੋਰਟ 'ਚ ਅਪੀਲ ਦਾਇਰ ਕਰ ਦਿੱਲੀ ਹਾਈਕੋਰਟ ਦੇ ਉਸ ਫੈਸਲੇ ਨੂੰ ਚੁਣੌਤੀ ਦਿੱਤੀ ਹੈ, ਜਿਸ 'ਚ ਹਾਈਕੋਰਟ ਨੇ ਸੱਜਣ ਕੁਮਾਰ ਨੂੰ ਦਿੱਲੀ ਕੈਂਟ ਇਲਾਕੇ 'ਚ ਸਿੱਖਾਂ ਦੇ ਕਤਲੇਆਮ ਮਾਮਲੇ 'ਚ ਦੋਸ਼ੀ ਠਹਿਰਾਉਂਦੇ ਹੋਏ ਉਮਰਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਇਲਾਵਾ ਕੋਰਟ ਨੇ ਦੋਸ਼ੀ ਸੱਜਣ ਕੁਮਾਰ ਨੂੰ 5 ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ ਸੀ। -PTC News

Related Post