1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜ਼ਮਾਨਤਾਂ ’ਤੇ ਮੁੜ ਵਿਚਾਰ ਕਰੇ ਸੁਪਰੀਮ ਕੋਰਟ: ਭਾਈ ਲੌਂਗੋਵਾਲ

By  Jashan A July 24th 2019 06:15 PM

1984 ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਜ਼ਮਾਨਤਾਂ ’ਤੇ ਮੁੜ ਵਿਚਾਰ ਕਰੇ ਸੁਪਰੀਮ ਕੋਰਟ: ਭਾਈ ਲੌਂਗੋਵਾਲ,ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਆਖਿਆ ਹੈ ਕਿ 1984 ਦਾ ਸਿੱਖ ਕਤਲੇਆਮ ਅਣਮਨੁੱਖੀ ਕਰੂਰਕਾਰੇ ਦੀ ਸਿਖ਼ਰ ਸੀ ਅਤੇ ਇਸ ਦੇ ਦੋਸ਼ੀਆਂ ਨੂੰ ਜ਼ਮਾਨਤਾਂ ਮਿਲਣ ਨਾਲ ਪੀੜਤਾਂ ਨੂੰ ਮਾਨਸਿਕ ਠੇਸ ਪੁੱਜੀ ਹੈ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਜਾਰੀ ਇਕ ਬਿਆਨ ਰਾਹੀਂ ਕਿਹਾ ਕਿ ਦਿੱਲੀ ਦੇ ਤ੍ਰਿਲੋਕਪੁਰੀ ਇਲਾਕੇ ਨਾਲ ਸਬੰਧਤ ਸਿੱਖ ਕਤਲੇਆਮ ਦੇ ਇੱਕ ਮਾਮਲੇ ’ਚ ਹਾਈਕੋਰਟ ਵੱਲੋਂ ਦੋਸ਼ੀ ਕਰਾਰ ਦਿੱਤੇ ਗਏ ਵਿਅਕਤੀਆਂ ਨੂੰ ਸੁਪਰੀਮ ਕੋਰਟ ਵਿੱਚੋਂ ਜ਼ਮਾਨਤਾਂ ਮਿਲਣਾ ਅਫ਼ਸੋਸਨਾਕ ਹੈ ਅਤੇ ਇਸ ਬਾਰੇ ਮਾਨਯੋਗ ਉੱਚ ਅਦਾਲਤ ਨੂੰ ਮੁੜ ਵਿਚਾਰ ਕਰਨਾ ਚਾਹੀਦਾ ਹੈ।

ਹੋਰ ਪੜ੍ਹੋ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਅਤੇ ਉੱਘੇ ਵਿਦਵਾਨ ਡਾਕਟਰ ਰੂਪ ਸਿੰਘ ਦੁਆਰਾ ਲਿਖੀ ਪੁਸਤਕ ਝੁਲਤੇ ਨਿਸ਼ਾਨ ਰਹੇਂ ਦੀ ਹੋਈ ਘੁੰਡ ਚੁਕਾਈ

ਉਨ੍ਹਾਂ ਆਖਿਆ ਕਿ ਪਹਿਲਾਂ ਜੂਨ 1984 ਵਿਚ ਸਚਖੰਡ ਸ੍ਰੀ ਹਰਿਮੰਦਰ ਸਾਹਿਬ ’ਤੇ ਸਮੇਂ ਦੀ ਕਾਂਗਰਸ ਹਕੂਮਤ ਵੱਲੋਂ ਹਮਲਾ ਕਰਨਾ ਅਤੇ ਫਿਰ ਨਵੰਬਰ 1984 ਵਿਚ ਦਿੱਲੀ ਸਮੇਤ ਹੋਰਨਾਂ ਥਾਵਾਂ ’ਤੇ ਸਿੱਖ ਕਤਲੇਆਮ ਨੂੰ ਕੌਮ ਕਦੇ ਵੀ ਭੁਲਾ ਨਹੀਂ ਸਕਦੀ। ਉਨ੍ਹਾਂ ਕਿਹਾ ਕਿ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ ਅਤੇ ਇਸ ਵਿਚ ਕਿਸੇ ਕਿਸਮ ਠਿੱਲ ਨਹੀਂ ਹੋਣੀ ਚਾਹੀਦੀ।

ਉਨ੍ਹਾਂ ਕਿਹਾ ਕਿ ਮਾਨਯੋਗ ਅਦਾਲਤਾਂ ਵੱਲੋਂ ਸਿੱਖਾਂ ਦੇ ਕਤਲੇਆਮ ਅਤੇ ਸਿੱਖਾਂ ਵਿਰੁੱਧ ਹੋਏ ਅੱਤਿਆਚਾਰ ਨੂੰ ਸਾਹਮਣੇ ਰੱਖ ਕੇ ਹੀ ਫੈਸਲਾ ਕਰਨਾ ਚਾਹੀਦਾ ਹੈ। ਭਾਈ ਲੌਂਗੋਵਾਲ ਨੇ ਕਿਹਾ ਕਿ ਦੋਸ਼ੀਆਂ ਨੂੰ ਜ਼ਮਾਨਤਾਂ ਮਿਲਣ ਦੇ ਮਾਮਲੇ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਾਨੂੰਨੀ ਮਾਹਿਰਾਂ ਨਾਲ ਵਿਚਾਰ ਕਰਕੇ ਅਗਲੀ ਕਾਰਵਾਈ ਕੀਤੀ ਜਾਵੇਗੀ।

-PTC News

Related Post