1984 ਸਿੱਖ ਕਤਲੇਆਮ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਦੋ ਮੁਜਰਮਾਂ ਲਈ ਅੱਜ ਹੋਵੇਗਾ ਸਜ਼ਾ ਦਾ ਐਲਾਨ
Shanker Badra
November 15th 2018 09:03 AM --
Updated:
November 15th 2018 09:20 AM
1984 ਸਿੱਖ ਕਤਲੇਆਮ ਮਾਮਲੇ ਵਿੱਚ ਦੋਸ਼ੀ ਕਰਾਰ ਦਿੱਤੇ ਦੋ ਮੁਜਰਮਾਂ ਲਈ ਅੱਜ ਹੋਵੇਗਾ ਸਜ਼ਾ ਦਾ ਐਲਾਨ:ਨਵੀਂ ਦਿੱਲੀ : 1984 ਸਿੱਖ ਕਤਲੇਆਮ ਮਾਮਲੇ ਵਿੱਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਬੀਤੇ ਕੱਲ ਨਰੇਸ਼ ਸੇਹਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ।ਜਿਸ ਕਰਕੇ ਅੱਜ ਅਦਾਲਤ ਵੱਲੋਂ ਦੋਹਾਂ ਨੂੰ ਸਜ਼ਾ ਸੁਣਾਈ ਜਾਵੇਗੀ।ਜਾਣਕਾਰੀ ਅਨੁਸਾਰ ਸੈਸ਼ਨ ਜੱਜ ਅਜੈ ਪਾਂਡੇ ਨੇ ਦਿੱਲੀ ਦੇ ਮਹਿਪਾਲਪੁਰ ਇਲਾਕੇ ਵਿੱਚ ਰਹਿਣ ਵਾਲੇ ਹਰਦੇਵ ਸਿੰਘ ਅਤੇ ਅਵਤਾਰ ਸਿੰਘ ਦੇ ਕਤਲ ਦੇ ਮਾਮਲੇ ਵਿੱਚ ਨਰੇਸ਼ ਸਿਹਰਾਵਤ ਅਤੇ ਯਸ਼ਪਾਲ ਸਿੰਘ ਨੂੰ ਦੋਸ਼ੀ ਕਰਾਰ ਦਿੱਤਾ ਹੈ।