1984 ਸਿੱਖ ਕਤਲੇਆਮ ਮਾਮਲਾ :ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ ਦਿੱਲੀ ਹਾਈਕੋਰਟ ਨੇ ਭੇਜਿਆ ਮੰਡੋਲੀ ਜੇਲ੍ਹ

By  Shanker Badra December 31st 2018 12:50 PM -- Updated: December 31st 2018 04:15 PM

1984 ਸਿੱਖ ਕਤਲੇਆਮ ਮਾਮਲਾ :ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ ਦਿੱਲੀ ਹਾਈਕੋਰਟ ਨੇ ਭੇਜਿਆ ਮੰਡੋਲੀ ਜੇਲ੍ਹ:ਦਿੱਲੀ : ਅੱਜ ਪੂਰੇ ਸਿੱਖ ਪੰਜਾਬੀਆਂ ਲਈ ਵੱਡੀ ਖ਼ਬਰ ਹੈ ਕਿ ਉਨ੍ਹਾਂ ਨੂੰ 34 ਸਾਲ ਬਾਅਦ ਇਨਸਾਫ਼ ਮਿਲ ਰਿਹਾ ਹੈ। 1984 ਸਿੱਖ ਕਤਲੇਆਮ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਵੱਲੋਂ ਅੱਜ ਦਿੱਲੀ ਹਾਈਕੋਰਟ ਵਿੱਚ ਸਰੰਡਰ ਕਰਨ ਦੀ ਸੰਭਾਵਨਾ ਹੈ ਪਰ ਉਸਦੇ 2 ਸਾਥੀ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੇ ਦਿੱਲੀ ਹਾਈਕੋਰਟ ਵਿੱਚ ਸਰੰਡਰ ਕਰ ਦਿੱਤਾ ਹੈ।

1984 Sikh Genocide Case Mahendra Yadav and Kishan Khokkar Delhi High Court sent Tihar jail 1984 ਸਿੱਖ ਕਤਲੇਆਮ ਮਾਮਲਾ : ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ ਦਿੱਲੀ ਹਾਈਕੋਰਟ ਨੇ ਭੇਜਿਆ ਤਿਹਾੜ ਜੇਲ੍ਹ

ਇਸ ਦੌਰਾਨ ਦਿੱਲੀ ਹਾਈਕੋਰਟ ਨੇ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ ਮੰਡੋਲੀ ਜੇਲ੍ਹ ਭੇਜਣ ਦਾ ਆਦੇਸ਼ ਦਿੱਤਾ ਹੈ।ਇਸ ਦੇ ਨਾਲ ਹੀ ਦਿੱਲੀ ਹਾਈਕੋਰਟ ਨੇ ਮਹਿੰਦਰ ਯਾਦਵ ਦੀ ਉਮਰ ਜ਼ਿਆਦਾ ਹੋਣ ਕਾਰਨ ਨਾਲ ਖੂੰਡੀ ਅਤੇ ਕਿਸ਼ਨ ਖੋਖਰ ਨੂੰ ਐਂਨਕ ਨਾਲ ਲਿਜਾਣ ਦੀ ਇਜ਼ਾਜਤ ਦਿੱਤੀ ਹੈ।

1984 Sikh Genocide Case Mahendra Yadav and Kishan Khokkar Delhi High Court sent Tihar jail 1984 ਸਿੱਖ ਕਤਲੇਆਮ ਮਾਮਲਾ : ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ ਦਿੱਲੀ ਹਾਈਕੋਰਟ ਨੇ ਭੇਜਿਆ ਤਿਹਾੜ ਜੇਲ੍ਹ

ਜ਼ਿਕਰਯੋਗ ਹੈ ਕਿ 1984 ਸਿੱਖ ਕਤਲੇਆਮ ਦੌਰਾਨ ਇੱਕ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਦੋਸ਼ੀ ਕਰਾਰ ਦਿੰਦਿਆਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਅਤੇ ਉਸਦੇ 2 ਸਾਥੀ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ 10-10 ਸਾਲ ਦੀ ਸਜ਼ਾ ਸੁਣਾਈ ਸੀ ਅਤੇ 31 ਦਸੰਬਰ ਤੱਕ ਸਰੰਡਰ ਕਰਨ ਲਈ ਕਿਹਾ ਗਿਆ ਸੀ।ਇਸ ਦੇ ਨਾਲ ਹੀ ਸੱਜਣ ਕੁਮਾਰ ’ਤੇ ਪੰਜ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਸੀ।

-PTCNews

Related Post