1984 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਅਦਾਲਤ ਨੇ ਭੇਜਿਆ ਮੰਡੋਲੀ ਜੇਲ੍ਹ

By  Shanker Badra December 31st 2018 02:48 PM -- Updated: December 31st 2018 04:12 PM

1984 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਅਦਾਲਤ ਨੇ ਭੇਜਿਆ ਮੰਡੋਲੀ ਜੇਲ੍ਹ:ਦਿੱਲੀ : 1984 ਸਿੱਖ ਕਤਲੇਆਮ ਮਾਮਲਾ ਅੱਜ ਪੂਰੀ ਦੁਨੀਆਂ ਭਰ ਵਿੱਚ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ।

1984 sikh genocide Case Sajjan Kumar Delhi court Sent Mondoli Jail 1984 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਅਦਾਲਤ ਨੇ ਭੇਜਿਆ ਮੰਡੋਲੀ ਜੇਲ੍ਹ

ਜਾਣਕਾਰੀ ਅਨੁਸਾਰ 1984 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਅਤੇ ਕਾਂਗਰਸੀ ਆਗੂ ਸੱਜਣ ਕੁਮਾਰ ਵੱਲੋਂ ਅੱਜ ਦਿੱਲੀ ਦੀ ਕੜਕੜਡੂਮਾ ਅਦਾਲਤ ਵਿੱਚ ਸਰੰਡਰ ਕੀਤਾ ਗਿਆ ਹੈ।ਜਿਸ ਤੋਂ ਬਾਅਦ ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਸੱਜਣ ਕੁਮਾਰ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਹੈ।ਇਸ ਦੇ ਨਾਲ ਹੀ ਸੱਜਣ ਕੁਮਾਰ ਨੂੰ ਮੰਡੋਲੀ ਜੇਲ੍ਹ ਭੇਜਣ ਤੋਂ ਪਹਿਲਾਂ ਉਸਦਾ ਮੈਡੀਕਲ ਕੀਤਾ ਜਾਵੇਗਾ।

1984 sikh genocide Case Sajjan Kumar Delhi court Sent Mondoli Jail 1984 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਅਦਾਲਤ ਨੇ ਭੇਜਿਆ ਮੰਡੋਲੀ ਜੇਲ੍ਹ

ਅੱਜ ਪੂਰੇ ਸਿੱਖ ਪੰਜਾਬੀਆਂ ਲਈ ਵੱਡੀ ਖ਼ਬਰ ਹੈ ਕਿ ਕਿਉਂਕਿ ਉਨ੍ਹਾਂ ਨੂੰ 34 ਸਾਲ ਬਾਅਦ ਇਨਸਾਫ਼ ਮਿਲਿਆ ਹੈ।ਇਸ ਤੋਂ ਪਹਿਲਾਂ ਅੱਜ ਸਵੇਰੇ ਉਸਦੇ 2 ਸਾਥੀ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੇ ਦਿੱਲੀ ਹਾਈਕੋਰਟ ਵਿੱਚ ਸਰੰਡਰ ਕਰ ਦਿੱਤਾ ਹੈ।ਜਿਸ ਤੋਂ ਬਾਅਦ ਦਿੱਲੀ ਦੀ ਕੜਕੜਡੂਮਾ ਅਦਾਲਤ ਨੇ ਉਨ੍ਹਾਂ ਨੂੰ ਮੰਡੋਲੀ ਜੇਲ੍ਹ ਭੇਜ ਦਿੱਤਾ ਹੈ।

1984 sikh genocide Case Sajjan Kumar Delhi court Sent Mondoli Jail 1984 ਸਿੱਖ ਕਤਲੇਆਮ ਮਾਮਲੇ ਦੇ ਦੋਸ਼ੀ ਸੱਜਣ ਕੁਮਾਰ ਨੂੰ ਦਿੱਲੀ ਅਦਾਲਤ ਨੇ ਭੇਜਿਆ ਮੰਡੋਲੀ ਜੇਲ੍ਹ

ਜ਼ਿਕਰਯੋਗ ਹੈ ਕਿ 1984 ਸਿੱਖ ਕਤਲੇਆਮ ਦੌਰਾਨ ਇੱਕ ਪਰਿਵਾਰ ਦੇ ਪੰਜ ਜੀਆਂ ਦੇ ਕਤਲ ਮਾਮਲੇ ਵਿੱਚ ਦਿੱਲੀ ਹਾਈਕੋਰਟ ਨੇ ਦੋਸ਼ੀ ਕਰਾਰ ਦਿੰਦਿਆਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਅਤੇ ਉਸਦੇ 2 ਸਾਥੀ ਮਹਿੰਦਰ ਯਾਦਵ ਅਤੇ ਕਿਸ਼ਨ ਖੋਖਰ ਨੂੰ 10-10 ਸਾਲ ਦੀ ਸਜ਼ਾ ਸੁਣਾਈ ਸੀ ਅਤੇ 31 ਦਸੰਬਰ ਤੱਕ ਸਰੰਡਰ ਕਰਨ ਲਈ ਕਿਹਾ ਗਿਆ ਸੀ।ਇਸ ਦੇ ਨਾਲ ਹੀ ਸੱਜਣ ਕੁਮਾਰ ’ਤੇ ਪੰਜ ਲੱਖ ਰੁਪਏ ਦਾ ਜੁਰਮਾਨਾ ਵੀ ਲਾਇਆ ਸੀ।

-PTCNews

Related Post