1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅੱਜ ਗੁਰੂ ਘਰਾਂ 'ਚ ਹੋਈ ਅਰਦਾਸ

By  Shanker Badra January 10th 2019 09:39 AM

1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅੱਜ ਗੁਰੂ ਘਰਾਂ 'ਚ ਹੋਈ ਅਰਦਾਸ:1984 ਸਿੱਖ ਕਤਲੇਆਮ ਦੇ ਸਮੂਹ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਸਬੰਧੀ ਅੱਜ ਗੁਰੂ ਘਰਾਂ 'ਚ ਅਰਦਾਸ ਹੋਈ ਹੈ।ਸਿੱਖ ਕਤਲੇਆਮ ਦੇ ਬਾਕੀ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਹੋਈ ਹੈ।ਓਥੇ ਸ੍ਰੀ ਅਕਾਲ ਤਖਤ ਸਾਹਿਬ ਦੇ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਨੇ ਅਰਦਾਸ ਕੀਤੀ ਹੈ।ਇਸ ਅਰਦਾਸ ਸਮਾਗਮ ਵਿੱਚ ਸ਼੍ਰੋਮਣੀ ਕਮੇਟੀ ,ਸ਼੍ਰੋਮਣੀ ਕਮੇਟੀ ਮੈਂਬਰ ਤੇ ਦਰਬਾਰ ਸਾਹਿਬ ਦੇ ਸਟਾਫ ਤੋਂ ਇਲਾਵਾ ਸੰਗਤਾਂ ਨੇ ਵੀ ਸ਼ਮੂਲੀਅਤ ਕੀਤੀ ਹੈ।

1984 Sikh Genocide Guiltys Sentence SGPC Today Gurdwaras Ardas 1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅੱਜ ਗੁਰੂ ਘਰਾਂ 'ਚ ਹੋਈ ਅਰਦਾਸ

ਇਸੇ ਤਰ੍ਹਾਂ ਰੋਪੜ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਅਰਦਾਸ 'ਚ ਸ਼ਾਮਲ ਹੋਣ ਦੇ ਲਈ ਡਾ.ਦਲਜੀਤ ਸਿੰਘ ਚੀਮਾ ਪੁੱਜੇ ਹਨ।ਇਸ ਦੌਰਾਨ ਉਨ੍ਹਾਂ ਨੇ 1984 ਦੇ ਸਿੱਖ ਕਤਲਿਆਮ ਦੇ ਦੋਸ਼ੀਆਂ ਨੂੰ ਸਜ਼ਾ ਮਿਲਣ 'ਤੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਬਾਕੀ ਦੋਸ਼ੀਆਂ ਨੂੰ ਵੀ ਸਜ਼ਾ ਦੇਣ ਲਈ ਅਰਦਾਸ ਕੀਤੀ ਹੈ।

1984 Sikh Genocide Guiltys Sentence SGPC Today Gurdwaras Ardas 1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅੱਜ ਗੁਰੂ ਘਰਾਂ 'ਚ ਹੋਈ ਅਰਦਾਸ

ਭਾਈ ਲੌਂਗੋਵਾਲ ਨੇ ਕਿਹਾ ਹੈ ਕਿ 1984 ਦਾ ਸਿੱਖ ਕਤਲੇਆਮ ਅਣਮਨੁੱਖੀ ਤਸ਼ੱਦਦ ਦੀ ਸਿਖ਼ਰ ਵਜੋਂ ਇਤਿਹਾਸ ਦੇ ਪੰਨਿਆਂ ਵਿਚ ਅੰਕਿਤ ਹੈ ਅਤੇ ਦੁੱਖ ਦੀ ਗੱਲ ਹੈ ਕਿ ਇਸ ਦੇ ਦੋਸ਼ੀ 34 ਸਾਲ ਬੀਤਣ ਦੇ ਬਾਅਦ ਅਜੇ ਤੱਕ ਵੀ ਬਚਦੇ ਆ ਰਹੇ ਹਨ।ਭਾਈ ਲੌਂਗੋਵਾਲ ਨੇ ਕਿਹਾ ਕਿ ਸਿੱਖਾਂ ਦੇ ਇਸ ਕਤਲੇਆਮ ਦੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਜਿਥੇ ਪੀੜਤ ਧਿਰ ਵੱਲੋਂ ਸਿੱਖ ਜਥੇਬੰਦੀਆਂ ਦੇ ਸਹਿਯੋਗ ਨਾਲ ਲੰਬੀ ਕਾਨੂੰਨੀ ਲੜਾਈ ਲਗਾਤਾਰ ਜਾਰੀ ਰੱਖੀ ਗਈ, ਉਥੇ ਹੀ ਦੋਸ਼ੀਆਂ ਨੂੰ ਸਜ਼ਾਵਾਂ ਅਤੇ ਪੀੜਤਾਂ ਨੂੰ ਇਨਸਾਫ ਦਿਵਾਉਣ ਲਈ ਅਰਦਾਸਾਂ ਕੀਤੀਆਂ ਜਾਂਦੀਆਂ ਰਹੀਆਂ ਹਨ।

1984 Sikh Genocide Guiltys Sentence SGPC Today Gurdwaras Ardas 1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਸਜ਼ਾਵਾਂ ਦਿਵਾਉਣ ਲਈ ਅੱਜ ਗੁਰੂ ਘਰਾਂ 'ਚ ਹੋਈ ਅਰਦਾਸ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਨੂੰ ਆਪਣੇ ਗੁਰੂ ਸਾਹਿਬ `ਤੇ ਪੂਰਨ ਵਿਸ਼ਵਾਸ ਹੈ ਅਤੇ ਇਸੇ ਦਾ ਸਦਕਾ ਹੀ ਅੱਜ ਸੱਜਣ ਕੁਮਾਰ ਸਮੇਤ ਦੋ ਹੋਰ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਭੇਜਿਆ ਜਾ ਸਕਿਆ ਹੈ।ਉਨ੍ਹਾਂ ਕਿਹਾ ਕਿ ਜਿਨ੍ਹਾਂ ਚਿਰ ਸਾਰੇ ਦੋਸ਼ੀਆਂ ਨੂੰ ਸਜਾਵਾਂ ਨਹੀਂ ਮਿਲਦੀਆਂ ਪੀੜਤਾਂ ਦੀ ਪੀੜਾ ਨਹੀਂ ਘਟੇਗੀ।

-PTCNews

Related Post