1984 ਸਿੱਖ ਕਤਲੇਆਮ 'ਚ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਮਾਮਲਾ:ਹਾਈਕੋਰਟ ਨੇ ਸੁਣਾਇਆ ਇਹ ਫ਼ੈਸਲਾ

By  Shanker Badra October 29th 2018 06:10 PM

1984 ਸਿੱਖ ਕਤਲੇਆਮ 'ਚ ਸੱਜਣ ਕੁਮਾਰ ਨੂੰ ਬਰੀ ਕਰਨ ਦਾ ਮਾਮਲਾ:ਹਾਈਕੋਰਟ ਨੇ ਸੁਣਾਇਆ ਇਹ ਫ਼ੈਸਲਾ:ਦਿੱਲੀ ਹਾਈਕੋਰਟ ਨੇ ਦਿੱਲੀ ਕੈਂਟ ਵਿਚ ਸਾਲ 1984 ਸਿੱਖ ਕਤਲੇਆਮ ਮਾਮਲੇ ਵਿਚ ਦੋਸ਼ੀ ਅਤੇ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਬਰੀ ਕੀਤੇ ਜਾਣ ਵਿਰੁੱਧ ਦਾਇਰ ਪਟੀਸ਼ਨ 'ਤੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।ਦੱਸ ਦਈਏ ਕਿ ਇਹ ਪਟੀਸ਼ਨ ਸੀ.ਬੀ.ਆਈ. ਅਤੇ ਪੀੜਤ ਲੋਕਾਂ ਵਲੋਂ ਦਾਇਰ ਕੀਤੀ ਗਈ ਸੀ।ਜਾਣਕਾਰੀ ਅਨੁਸਾਰ ਇਸ ਮਾਮਲੇ ਵਿੱਚ ਦਿੱਲੀ ਹਾਈਕੋਰਟ ਵਿੱਚ ਬਹਿਸ਼ ਪੂਰੀ ਹੋ ਗਈ ਹੈ।ਇਸ ਦੌਰਾਨ ਐੱਸ.ਐੱਸ.ਫੁਲਕਾ ਨੇ ਦੱਸਿਆ ਹੈ ਕਿ ਅਦਾਲਤ ਨੇ ਸਾਰੇ ਪੱਖਾਂ ਤੋਂ ਆਪਣੀਆਂ ਦਲੀਲਾਂ ਪੂਰੀਆਂ ਕਰ ਲਈਆਂ ਹਨ ਅਤੇ ਅਦਾਲਤ ਨੇ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ।ਉਨ੍ਹਾਂ ਨੇ ਕਿਹਾ ਕਿ ਸਾਨੂੰ ਉਮੀਦ ਹੈ ਕਿ ਅਦਾਲਤ ਜਲਦੀ ਹੀ ਇਸ ਮਾਮਲੇ 'ਤੇ ਫ਼ੈਸਲਾ ਸੁਣਾਵੇਗੀ ਅਤੇ ਜੋ ਪੀੜਤ ਪਰਿਵਾਰ ਲੰਬੇ ਸਮੇਂ ਤੋਂ ਇਨਸਾਫ਼ ਦਾ ਇੰਤਜ਼ਾਰ ਕਰ ਰਹੇ ਹਨ ,ਉਨ੍ਹਾਂ ਨੂੰ ਇਨਸਾਫ਼ ਮਿਲੇਗਾ।

ਜ਼ਿਕਰਯੋਗ ਹੈ ਕਿ 1984 ਵਿਚ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਤੋਂ ਬਾਅਦ ਦੇਸ਼ ਭਰ ਵਿਚ ਸਿੱਖ ਵਿਰੋਧੀ ਦੰਗੇ ਹੋਏ ਸਨ।ਇਸ ਦੌਰਾਨ ਦਿੱਲੀ ਕੈਂਟ ਵਿਚ ਰਾਜਨਗਰ ਦੇ ਪੰਜ ਸਿੱਖਾਂ ਕੇਹਰ ਸਿੰਘ, ਗੁਰਪ੍ਰੀਤ ਸਿੰਘ, ਰਘੂਵਿੰਦਰ ਸਿੰਘ, ਨਰਿੰਦਰ ਪਾਲ ਸਿੰਘ ਅਤੇ ਕੁਲਦੀਪ ਸਿੰਘ ਦਾ ਕਤਲ ਕੀਤਾ ਗਿਆ ਸੀ, ਜਿਸ ਵਿਚ ਸੱਜਣ ਕੁਮਾਰ ਸਮੇਤ ਪੰਜ ਕਾਂਗਰਸੀ ਆਗੂਆਂ ਦਾ ਨਾਮ ਸਾਹਮਣੇ ਆਇਆ ਸੀ।

ਕਤਲੇਆਮ ਦੌਰਾਨ ਕੇਹਰ ਸਿੰਘ ਦੀ ਪਤਨੀ ਜਗਦੀਸ਼ ਕੌਰ ਨੇ ਇਸ ਮਾਮਲੇ ਦੀ ਸ਼ਿਕਾਇਤ ਕੀਤੀ ਸੀ।ਮ੍ਰਿਤਕ ਦੇ ਭਰਾ ਜਗਸ਼ੇਰ ਸਿੰਘ ਇਸ ਮਾਮਲੇ ਵਿਚ ਅਹਿਮ ਗਵਾਹ ਸੀ।ਸੀਬੀਆਈ ਨੇ 2005 ਵਿਚ ਜਗਦੀਸ਼ ਕੌਰ ਦੀ ਸ਼ਿਕਾਇਤ ਅਤੇ ਜੱਜ ਜੀਟੀ ਨਾਨਾਵਤੀ ਕਮਿਸ਼ਨ ਦੀ ਸਿਫਾਰਿਸ਼ਤ ‘ਤੇ ਦਿੱਲੀ ਕੈਂਟ ਮਾਮਲੇ ਵਿਚ ਸੱਜਣ ਕੁਮਾਰ, ਕੈਪਟਨ ਭਾਗਮਲ, ਸਾਬਕਾ ਵਿਧਾਇਕ ਮਹਿੰਦਰ ਯਾਦਵ, ਗਿਰਧਾਰੀ ਲਾਲ, ਕ੍ਰਿਸ਼ਨ ਖੋਖਰ ਅਤੇ ਸਾਬਕਾ ਪ੍ਰੀਸ਼ਦ ਬਲਵੰਤ ਖੋਖਰ ਦੇ ਖਿਲਾਫ਼ ਮਾਮਲਾ ਦਰਜ ਕੀਤਾ ਸੀ।

-PTCNews

Related Post