1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ :ਭਾਈ ਗੋਬਿੰਦ ਸਿੰਘ ਲੌਂਗੋਵਾਲ

By  Shanker Badra January 16th 2020 04:27 PM

1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ :ਭਾਈ ਗੋਬਿੰਦ ਸਿੰਘ ਲੌਂਗੋਵਾਲ:ਅੰਮ੍ਰਿਤਸਰ : 1984 ’ਚ ਦਿੱਲੀ ਸਮੇਤ ਹੋਰ ਸ਼ਹਿਰਾਂ ਵਿਚ ਕੀਤਾ ਗਿਆ ਸਿੱਖ ਕਤਲੇਆਮ ਅਣਮਨੁੱਖੀ ਕਾਰੇ ਦੀ ਸਿਖ਼ਰ ਸੀ, ਜਿਸ ਦੇ ਸਾਰੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ। ਇਹ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ 1984 ਸਿੱਖ ਕਤਲੇਆਮ ਨਾਲ ਸਬੰਧਤ ਜਸਟਿਸ ਐਸ.ਐਨ.ਢੀਂਗਰਾ ਦੀ ਅਗਵਾਈ ਵਾਲੀ ਐਸ.ਆਈ.ਟੀ. ਵੱਲੋਂ ਆਪਣੀ ਜਾਂਚ ਰਿਪੋਰਟ ਦਿੱਤੇ ਜਾਣ ’ਤੇ ਪ੍ਰਤੀਕਿਰਿਆ ਦਿੰਦਿਆਂ ਕੀਤਾ ਹੈ।

1984 Sikh Massacre All convicts Strict penalties : Bhai Gobind Singh Longowal 1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ 1984 ਅੰਦਰ ਵੱਖ-ਵੱਖ ਰੇਲਵੇ ਸਟੇਸ਼ਨਾਂ ’ਤੇ ਸਿੱਖ ਯਾਤਰੀਆਂ ਨੂੰ ਰੇਲ ਗੱਡੀਆਂ ’ਚੋਂ ਉਤਾਰ ਕੇ ਹੱਤਿਆ ਕੀਤੀ ਗਈ ਅਤੇ ਹੈਰਾਨੀ ਦੀ ਗੱਲ ਹੈ ਕਿ ਕਿਸੇ ਨੇ ਵੀ ਨਾ ਹੀ ਸਿੱਖਾਂ ਨੂੰ ਬਚਾਇਆ ਅਤੇ ਨਾ ਹੀ ਕਿਸੇ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਉਨ੍ਹਾਂ ਕਿਹਾ ਕਿ ਜਸਟਿਸ ਢੀਂਗਰਾ ਕਮੇਟੀ ਵੱਲੋਂ ਦਿੱਤੀ ਗਈ ਰਿਪੋਰਟ ਵਿਚ ਸਾਫ਼ ਹੋ ਗਿਆ ਹੈ ਕਿ 1 ਅਤੇ 2 ਨਵੰਬਰ 1984 ਨੂੰ ਦਿੱਲੀ ਦੇ ਪੰਜ ਰੇਲਵੇ ਸਟੇਸ਼ਨਾਂ ’ਤੇ ਸਿੱਖਾਂ ਦੀ ਨਸਲਕੁਸ਼ੀ ਕੀਤੀ ਗਈ। ਇਸ ਵਿਚ ਇਹ ਵੀ ਸਾਫ਼ ਹੋਇਆ ਹੈ ਕਿ ਪੁਲਿਸ ਨੇ ਆਪਣੀ ਬਣਦੀ ਜ਼ੁੰਮੇਵਾਰੀ ਨਹੀਂ ਨਿਭਾਈ। ਨਾ ਹੀ ਘਟਨਾਵਾਰ ਅਤੇ ਨਾ ਹੀ ਅਪਰਾਧਵਾਰ ਐਫ.ਆਈ.ਆਰ. ਦਰਜ਼ ਕੀਤੀ ਗਈ। ਇਸ ਤੋਂ ਇਲਾਵਾ ਕਈ ਸ਼ਿਕਾਇਤਾਂ ਨੂੰ ਇਕ ਐਫ.ਆਈ.ਆਰ. ਵਿਚ ਹੀ ਮਿਲਾ ਦਿੱਤਾ ਗਿਆ।

1984 Sikh Massacre All convicts Strict penalties : Bhai Gobind Singh Longowal 1984 ਸਿੱਖ ਕਤਲੇਆਮ ਦੇ ਸਾਰੇ ਦੋਸ਼ੀਆਂ ਨੂੰ ਮਿਲਣ ਸਖ਼ਤ ਸਜ਼ਾਵਾਂ : ਭਾਈ ਗੋਬਿੰਦ ਸਿੰਘ ਲੌਂਗੋਵਾਲ

ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਇਨ੍ਹਾਂ ਮਾਮਲਿਆਂ ਵਿਚ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਸ਼ਲਾਖਾਂ ਪਿੱਛੇ ਕੀਤਾ ਜਾਵੇ। ਉਨ੍ਹਾਂ ਕਿਹਾ ਕਿ 35 ਸਾਲ ਬਾਅਦ ਅਜੇ ਤੱਕ ਸਿੱਖ ਇਨਸਾਫ਼ ਲਈ ਸੰਘਰਸ਼ ਕਰ ਰਹੇ ਹਨ। ਭਾਈ ਲੌਂਗੋਵਾਲ ਨੇ ਮੰਗ ਕੀਤੀ ਕਿ ਇਸ ਜਾਂਚ ਰਿਪੋਰਟ ਦੇ ਅਧਾਰ ’ਤੇ 1984 ਸਿੱਖ ਕਤਲੇਆਮ ਵਿਚ ਸਿੱਖਾਂ ਨੂੰ ਇਨਸਾਫ਼ ਦਿੱਤਾ ਜਾਵੇ। ਭਾਈ ਲੌਂਗੋਵਾਲ ਨੇ ਕਿਹਾ ਕਿ ਦੇਸ਼ ਦੀ ਅਜ਼ਾਦੀ ਦੇ ਸੰਘਰਸ਼ ਵਿਚ 85 ਫੀਸਦੀ ਤੋਂ ਵੱਧ ਕੁਰਬਾਨੀਆਂ ਕਰਨ ਵਾਲੇ ਸਿੱਖਾਂ ਦੇ ਕਾਤਲਾਂ ਨੂੰ ਲੰਮਾ ਅਰਸਾ ਬੀਤਣ ਬਾਅਦ ਵੀ ਸਜ਼ਾਵਾਂ ਤੋਂ ਦੂਰ ਰੱਖਣਾ ਦੇਸ਼ ਦੇ ਲੋਕਤੰਤਰ ’ਤੇ ਸਵਾਲੀਆਂ ਨਿਸ਼ਾਨ ਹੈ। ਉਨ੍ਹਾਂ ਆਖਿਆ ਕਿ ਸਿੱਖ ਕਤਲੇਆਮ ਦਾ ਹਰ ਦੋਸ਼ੀ ਸਖ਼ਤ ਸਜ਼ਾ ਦਾ ਹੱਕਦਾਰ ਹੈ ਇਸ ਵਿਚ ਹੁਣ ਹੋਰ ਦੇਰੀ ਨਹੀਂ ਹੋਣੀ ਚਾਹੀਦੀ।

-PTCNews

Related Post