1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਅਪੀਲ ਸੁਪਰੀਮ ਕੋਰਟ ਨੇ ਕੀਤੀ ਮਨਜ਼ੂਰ, CBI ਨੂੰ ਨੋਟਿਸ ਜਾਰੀ

By  Jashan A January 14th 2019 11:40 AM

1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਅਪੀਲ ਸੁਪਰੀਮ ਕੋਰਟ ਨੇ ਕੀਤੀ ਮਨਜ਼ੂਰ, CBI ਨੂੰ ਨੋਟਿਸ ਜਾਰੀ,ਨਵੀਂ ਦਿੱਲੀ: ਪਿਛਲੀ ਦਿਨੀਂ ਦਿੱਲੀ ਹਾਈ ਕੋਰਟ ਵੱਲੋਂ ਸਿੱਖ ਵਿਰੋਧੀ ਦੰਗੇ ‘ਚ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਮੁਖ ਦੋਸ਼ੀ ਤੇ ਸਾਬਕਾ ਕਾਂਗਰਸ ਨੇਤਾ ਸੱਜਣ ਕੁਮਾਰ ਨੇ ਸੁਪਰੀਮ ਕੋਰਟ ਦਾ ਰੁਖ਼ ਕੀਤਾ। [caption id="attachment_240185" align="aligncenter" width="300"]1984 anti Sikh genocide 1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਅਪੀਲ ਸੁਪਰੀਮ ਕੋਰਟ ਨੇ ਕੀਤੀ ਮਨਜ਼ੂਰ, CBI ਨੂੰ ਨੋਟਿਸ ਜਾਰੀ[/caption] ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਮਾਮਲੇ ‘ਚ ਦੋਸ਼ੀ ਪਾਏ ਗਏ ਸਾਬਕਾ ਕਾਂਗਰਸ ਨੇਤਾ ਸੱਜਣ ਕੁਮਾਰ ਦੀ ਅਪੀਲ ‘ਤੇ ਸੁਪ੍ਰੀਮ ਕੋਰਟ ਨੇ ਅੱਜ ਸੁਣਵਾਈ ਕਰਦਿਆਂ ਸਾਬਕਾ ਕਾਂਗਰਸੀ ਆਗੂ ਸੱਜਣ ਕੁਮਾਰ ਦੀ ਪਟੀਸ਼ਨ ਨੂੰ ਮਨਜ਼ੂਰ ਕਰ ਲਿਆ ਹੈ। ਕੋਰਟ ਸੱਜਣ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਲਈ ਤਿਆਰ ਹੋ ਗਿਆ ਹੈ। ਹੋਰ ਪੜ੍ਹੋ:’84 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਨੂੰ ਲੱਗਿਆ ਵੱਡਾ ਝਟਕਾ, ਹਾਈਕੋਰਟ ਨੇ ਪਟੀਸ਼ਨ ਕੀਤੀ ਖਾਰਿਜ ਮਿਲੀ ਜਾਣਕਾਰੀ ਮੁਤਾਬਕ ਕੋਰਟ ਨੇ ਸੀ. ਬੀ. ਆਈ. ਨੂੰ ਨੋਟਿਸ ਜਾਰੀ ਕਰ ਕੇ 6 ਹਫਤਿਆਂ ਤੱਕ ਜਵਾਬ ਮੰਗਿਆ ਹੈ। [caption id="attachment_240187" align="aligncenter" width="300"]sajjan kumar 1984 ਸਿੱਖ ਕਤਲੇਆਮ ਮਾਮਲਾ: ਸੱਜਣ ਕੁਮਾਰ ਦੀ ਅਪੀਲ ਸੁਪਰੀਮ ਕੋਰਟ ਨੇ ਕੀਤੀ ਮਨਜ਼ੂਰ, CBI ਨੂੰ ਨੋਟਿਸ ਜਾਰੀ[/caption] ਦਰਅਸਲ ਸੱਜਣ ਕੁਮਾਰ ਨੂੰ ਦਿੱਲੀ ਕੈਂਟੋਨਮੇਂਟ ਦੇ ਰਾਜ ਨਗਰ ਇਲਾਕੇ ‘ਚ ਨਵੰਬਰ 1984 ਨੂੰ ਪੰਜ ਸਿੱਖਾਂ ਦੀ ਹੱਤਿਆ ਅਤੇ ਇੱਕ ਗੁਰੁਦਵਾਰੇ ‘ਚ ਅੱਗ ਲਗਾਏ ਜਾਣ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਉਮਰ ਕੈਦ ਦੀ ਸਜ਼ਾ ਸੁਣਾਈ ਸੀ। -PTC News

Related Post