'84 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

By  Jashan A December 18th 2018 12:01 PM

'84 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ,ਨਵੀਂ ਦਿੱਲੀ: '84 ਕਤਲੇਆਮ ਦੇ ਇਕ ਕੇਸ ਵਿਚ ਦੋਸ਼ੀ ਠਹਿਰਾਏ ਸੱਜਣ ਕੁਮਾਰ ਨੇ ਕਾਂਗਰਸ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਸੱਜਣ ਕੁਮਾਰ ਨੇ ਅਸਤੀਫ਼ਾ ਪੱਤਰ ਰਹੀ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜਿਆ ਹੈ।

Congress leader Sajjan Kumar resigns '84 ਸਿੱਖ ਕਤਲੇਆਮ ਦੇ ਮੁੱਖ ਦੋਸ਼ੀ ਸੱਜਣ ਕੁਮਾਰ ਨੇ ਕਾਂਗਰਸ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ

ਮਿਲੀ ਜਾਣਕਾਰੀ ਮੁਤਾਬਕ ਅੱਜ ਸੱਜਣ ਕੁਮਾਰ ਨੇ ਕਨਾਟ ਪੈਲੇਸ ਸਥਿਤ ਹਨੂੰਮਾਨ ਮੰਦਿਰ ਜਾ ਕੇ ਮੱਥਾ ਟੇਕਿਆ। ਮੰਦਿਰ ਤੋਂ ਬਾਹਰ ਨਿਕਲਣ 'ਤੇ ਪੱਤਰਕਾਰਾਂ ਨੇ ਉਸ ਨੂੰ ਘੇਰ ਲਿਆ,ਪਰ ਉਹ ਪੱਤਰਕਾਰਾਂ ਦੇ ਕਿਸੇ ਵੀ ਸਵਾਲ ਦਾ ਜਵਾਬ ਦਿੱਤੇ ਬਿਨਾਂ ਚਲੇ ਗਏ।

ਹੋਰ ਪੜ੍ਹੋ: ਮਦਰਾਸ ਹਾਈਕੋਰਟ ਨੇ ਆਨਲਾਈਨ ਦਵਾਈਆਂ ਦੀ ਵਿਕਰੀ ‘ਤੇ ਲਗਾਈ ਰੋਕ

ਦੱਸ ਦੇਈਏ ਕਿ ਬੀਤੇ ਦਿਨ ਦਿੱਲੀ ਹਾਈ ਕੋਰਟ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਪਲਟਦੇ ਹੋਏ ਕਾਂਗਰਸ ਨੇਤਾ ਸੱਜਣ ਕੁਮਾਰ ਨੂੰ ਦੋਸ਼ੀ ਕਰਾਰ ਦਿੱਤਾ ਅਤੇ ਉਸ ਨੂੰ ਉਮਰਕੈਦ ਦੀ ਸਜ਼ਾ ਅਤੇ ਪੰਜ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਹੈ। ਨਾਲ ਹੀ ਦਿੱਲੀ ਹਾਈਕੋਰਟ ਨੇ ਸੱਜਣ ਕੁਮਾਰ ਨੂੰ 31 ਜਨਵਰੀ ਤੱਕ ਆਤਮ ਸਮਰਪਣ ਕਰਨ ਦਾ ਆਦੇਸ਼ ਦਿੱਤਾ ਹੈ।

ਇਥੇ ਇਹ ਵੀ ਦੱਸਣਾ ਬਣਦਾ ਹੈ ਕਿ ਇਸ ਤੋਂ ਪਹਿਲਾਂ ਹੇਠਲੀ ਅਦਾਲਤ ਨੇ ਸੱਜਣ ਕੁਮਾਰ ਨੂੰ ਬਰੀ ਕਰ ਦਿੱਤਾ ਸੀ। ਪਰ ਬੀਤੇ ਦਿਨ ਦਿੱਲੀ ਹਾਈਕੋਰਟ ਇਹ ਫ਼ੈਸਲਾ ਬਦਲਦੇ ਹੋਏ ਉਸ ਨੂੰ ਦੋਸ਼ੀ ਕਰਾਰ ਦੇ ਦਿੱਤਾ ਹੈ।

-PTC News

Related Post