1984 ਸਿੱਖ ਕਤਲੇਆਮ: ਸੱਜਣ ਕੁਮਾਰ ਦੀ ਅਪੀਲ 'ਤੇ ਸੁਪ੍ਰੀਮ ਕੋਰਟ 'ਚ ਅੱਜ ਹੋਵੇਗੀ ਅਹਿਮ ਸੁਣਵਾਈ

By  Jashan A January 14th 2019 09:59 AM

1984 ਸਿੱਖ ਕਤਲੇਆਮ: ਸੱਜਣ ਕੁਮਾਰ ਦੀ ਅਪੀਲ 'ਤੇ ਸੁਪ੍ਰੀਮ ਕੋਰਟ 'ਚ ਅੱਜ ਹੋਵੇਗੀ ਅਹਿਮ ਸੁਣਵਾਈ,ਨਵੀਂ ਦਿੱਲੀ : ਪਿਛਲੀ ਦਿਨੀਂ ਦਿੱਲੀ ਹਾਈ ਕੋਰਟ ਵੱਲੋਂ ਸਿੱਖ ਵਿਰੋਧੀ ਦੰਗੇ 'ਚ ਉਮਰ ਕੈਦ ਦੀ ਸਜ਼ਾ ਸੁਣਾਓ ਜਾਣ ਤੋਂ ਬਾਅਦ ਮੁਖ ਦੋਸ਼ੀ ਤੇ ਸਾਬਕਾ ਕਾਂਗਰਸ ਨੇਤਾ ਸੱਜਣ ਕੁਮਾਰ ਨੇ ਸੁਪ੍ਰੀਮ ਕੋਰਟ ਦਾ ਰੁਖ਼ ਕੀਤਾ। ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਮਾਮਲੇ 'ਚ ਦੋਸ਼ੀ ਪਾਏ ਗਏ ਸਾਬਕਾ ਕਾਂਗਰਸ ਨੇਤਾ ਸੱਜਣ ਕੁਮਾਰ ਦੀ ਅਪੀਲ 'ਤੇ ਸੁਪ੍ਰੀਮ ਕੋਰਟ ਅੱਜ ਸੁਣਵਾਈ ਕਰੇਗਾ। [caption id="attachment_240185" align="aligncenter" width="300"]1984 anti Sikh genocide: Supreme court to hear former Congress leader Sajjan Kumar's appeal today 1984 ਸਿੱਖ ਕਤਲੇਆਮ: ਸੱਜਣ ਕੁਮਾਰ ਦੀ ਅਪੀਲ 'ਤੇ ਸੁਪ੍ਰੀਮ ਕੋਰਟ 'ਚ ਅੱਜ ਹੋਵੇਗੀ ਅਹਿਮ ਸੁਣਵਾਈ[/caption] ਉਥੇ ਹੀ, ਸੀਬੀਆਈ ਨੇ 20 ਦਸੰਬਰ ਨੂੰ ਹੀ ਸੁਪ੍ਰੀਮ ਕੋਰਟ ਵਿੱਚ ਕੈਵਿਏਟ ਦਾਖਲ ਕਰ ਦਿੱਤੀ ਹੈ, ਤਾਂਕਿ ਕੋਰਟ ਸੱਜਣ ਕੁਮਾਰ ਨੂੰ ਇਕ ਪਾਸੇ ਸੁਣਵਾਈ 'ਚ ਕੋਈ ਰਾਹਤ ਨਾ ਦੇ ਸਕੇ।ਕੋਰਟ ਕੋਈ ਵੀ ਆਦੇਸ਼ ਦੇਣ ਤੋਂ ਪਹਿਲਾਂ ਸੀਬੀਆਈ ਦਾ ਵੀ ਪੱਖ ਸੁਣੇ। ਹੋਰ ਪੜ੍ਹੋ:5178 ਅਧਿਆਪਕਾਂ ਨੂੰ ਪੱਕਾ ਕਰਨ ਨੂੰ ਲੈ ਕੇ ਸਿੱਖਿਆ ਮੰਤਰੀ ਨੇ ਦਿੱਤਾ ਇਹ ਵੱਡਾ ਬਿਆਨ ਦੱਸ ਦੇਈਏ ਕਿ ਦਿੱਲੀ ਹਾਈਕੋਰਟ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਨਾਲ ਜੁੜੇ ਇੱਕ ਮਾਮਲੇ ਵਿੱਚ ਸੱਜਣ ਕੁਮਾਰ ਨੂੰ ਦੋਸ਼ੀ ਪਾਉਂਦੇ ਹੋਏ ਉਸ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ ਸੱਜਣ ਕੁਮਾਰ ਨੇ ਹਾਈ ਕੋਰਟ ਦੇ ਇਸ ਫੈਸਲੇ ਨੂੰ ਸੁਪ੍ਰੀਮ ਕੋਰਟ ਵਿੱਚ ਚੁਣੋਤੀ ਦਿੱਤੀ ਹੈ। [caption id="attachment_240187" align="aligncenter" width="300"]1984 anti Sikh genocide: Supreme court to hear former Congress leader Sajjan Kumar's appeal today 1984 ਸਿੱਖ ਕਤਲੇਆਮ: ਸੱਜਣ ਕੁਮਾਰ ਦੀ ਅਪੀਲ 'ਤੇ ਸੁਪ੍ਰੀਮ ਕੋਰਟ 'ਚ ਅੱਜ ਹੋਵੇਗੀ ਅਹਿਮ ਸੁਣਵਾਈ[/caption] ਦਰਅਸਲ ਸੱਜਣ ਕੁਮਾਰ ਨੂੰ ਦਿੱਲੀ ਕੈਂਟੋਨਮੇਂਟ ਦੇ ਰਾਜ ਨਗਰ ਇਲਾਕੇ 'ਚ ਨਵੰਬਰ 1984 ਨੂੰ ਪੰਜ ਸਿੱਖਾਂ ਦੀ ਹੱਤਿਆ ਅਤੇ ਇੱਕ ਗੁਰੁਦਵਾਰੇ 'ਚ ਅੱਗ ਲਗਾਏ ਜਾਣ ਦੇ ਮਾਮਲੇ ਵਿੱਚ ਦੋਸ਼ੀ ਕਰਾਰ ਦਿੰਦੇ ਹੋਏ ਉਮਰਕੈਦ ਦੀ ਸਜ਼ਾ ਸੁਣਾਈ ਸੀ। -PTC News

Related Post