Coronavirus Update: 24 ਘੰਟਿਆਂ 'ਚ 2.85 ਲੱਖ ਨਵੇਂ ਮਾਮਲੇ ਆਏ ਸਾਹਮਣੇ, 659 ਲੋਕਾਂ ਦੀ ਹੋਈ ਮੌਤ

By  Riya Bawa January 26th 2022 09:03 AM -- Updated: January 26th 2022 09:11 AM

ਨਵੀਂ ਦਿੱਲੀ: ਦੇਸ਼ ਵਿਚ ਕੋਰੋਨਾ ਦੇ ਮਾਮਲੇ ਲਗਾਤਾਰ ਵੱਧ ਰਹੇ ਹਨ। ਅੱਜ ਲਗਾਤਾਰ ਚਾਰ ਦਿਨਾਂ ਤੱਕ ਕੋਰੋਨਾ ਦੇ ਨਵੇਂ ਮਾਮਲਿਆਂ 'ਚ ਗਿਰਾਵਟ ਤੋਂ ਬਾਅਦ ਇਕ ਵਾਰ ਫਿਰ ਤੋਂ ਮਾਮਲਿਆਂ 'ਚ ਵਾਧਾ ਹੋਇਆ ਹੈ। ਮੰਗਲਵਾਰ ਨੂੰ 2,85,499 ਮਾਮਲੇ ਸਾਹਮਣੇ ਆਏ। ਇਸ ਦੌਰਾਨ 2.98 ਲੱਖ ਲੋਕ ਠੀਕ ਵੀ ਹੋਏ ਹਨ, ਜਦਕਿ 659 ਲੋਕਾਂ ਦੀ ਮੌਤ ਹੋ ਚੁੱਕੀ ਹੈ। ਪਿਛਲੇ ਦਿਨ ਦੇ ਮੁਕਾਬਲੇ ਨਵੇਂ ਸੰਕਰਮਣ ਵਿੱਚ ਲਗਭਗ 27,000 ਦਾ ਵਾਧਾ ਹੋਇਆ ਹੈ। ਇਸ ਸਮੇਂ ਦੇਸ਼ ਵਿੱਚ ਕੁੱਲ ਐਕਟਿਵ ਕੇਸ ਯਾਨੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ 22.15 ਲੱਖ ਹੈ। ਕੁੱਲ ਮਾਮਲੇ 4 ਕਰੋੜ ਨੂੰ ਪਾਰ ਕਰ ਗਏ ਹਨ। Coronavirus: Punjab records 7,699 Covid-19 cases, 33 deaths in 24 hours ਪੰਜਾਬ 'ਚ ਕੋਰੋਨਾ ਵਾਇਰਸ ਕਾਰਨ ਮੌਤਾਂ ਦਾ ਸਿਲਸਿਲਾ ਜਾਰੀ ਹੈ। ਪਿਛਲੇ 24 ਘੰਟਿਆਂ ਵਿੱਚ ਸਭ ਤੋਂ ਵੱਧ 39 ਲੋਕਾਂ ਦੀ ਮੌਤ ਹੋਈ ਹੈ। ਇੰਨਾ ਹੀ ਨਹੀਂ, ਪਿਛਲੇ 7 ਦਿਨਾਂ 'ਚ ਕੋਰੋਨਾ ਨਾਲ 214 ਲੋਕਾਂ ਦੀ ਮੌਤ ਹੋ ਚੁੱਕੀ ਹੈ। ਹਾਲਾਤ ਇਸ ਹੱਦ ਤੱਕ ਵਿਗੜ ਚੁੱਕੇ ਹਨ ਕਿ ਪੰਜਾਬ 'ਚ 106 ਲੋਕ ਵੈਂਟੀਲੇਟਰ 'ਤੇ ਜ਼ਿੰਦਗੀ ਅਤੇ ਮੌਤ ਦੀ ਲੜਾਈ ਲੜ ਰਹੇ ਹਨ। ਇਸ ਦੇ ਬਾਵਜੂਦ ਸਰਕਾਰ ਕੋਰੋਨਾ ਨੂੰ ਰੋਕਣ ਲਈ ਕੋਈ ਸਖ਼ਤੀ ਲੈਂਦੀ ਨਜ਼ਰ ਨਹੀਂ ਆ ਰਹੀ। ਦਿੱਲੀ ਵਿੱਚ 6028 ਨਵੇਂ ਕੇਸ ਦਰਜ ਹੋਏ ਅਤੇ 31 ਲੋਕਾਂ ਦੀ ਮੌਤ ਹੋ ਗਈ। 9,127 ਲੋਕ ਠੀਕ ਵੀ ਹੋਏ ਹਨ। ਇੱਕ ਦਿਨ ਪਹਿਲਾਂ ਸੋਮਵਾਰ ਨੂੰ, 5,760 ਨਵੇਂ ਕੇਸ ਦਰਜ ਕੀਤੇ ਗਏ ਸਨ ਅਤੇ 30 ਲੋਕਾਂ ਦੀ ਮੌਤ ਹੋ ਗਈ ਸੀ। 14,836 ਲੋਕ ਠੀਕ ਵੀ ਹੋਏ ਹਨ। ਸੂਬੇ ਵਿੱਚ ਹੁਣ ਤੱਕ 18.03 ਲੱਖ ਤੋਂ ਵੱਧ ਲੋਕ ਇਨਫੈਕਸ਼ਨ ਦੀ ਲਪੇਟ ਵਿੱਚ ਆ ਚੁੱਕੇ ਹਨ। ਇਨ੍ਹਾਂ ਵਿੱਚੋਂ 17.35 ਲੱਖ ਠੀਕ ਹੋ ਚੁੱਕੇ ਹਨ ਜਦਕਿ 25,681 ਦੀ ਮੌਤ ਹੋ ਚੁੱਕੀ ਹੈ। ਇੱਥੇ ਸਕਾਰਾਤਮਕਤਾ ਦਰ 10.55% 'ਤੇ ਆ ਗਈ ਹੈ। -PTC News

Related Post