ਜੰਮੂ-ਕਸ਼ਮੀਰ 'ਚ 1 ਘੰਟੇ 'ਚ 2 ਵਾਰ ਲੱਗੇ ਭੂਚਾਲ ਦੇ ਝਟਕੇ

By  Pardeep Singh August 25th 2022 08:37 AM

ਜੰਮੂ-ਕਸ਼ਮੀਰ:  ਜੰਮੂ-ਕਸ਼ਮੀਰ ਦੇ ਡੋਡਾ ਅਤੇ ਕਿਸ਼ਤਵਾੜ ਜ਼ਿਲਿਆਂ 'ਚ ਬੁੱਧਵਾਰ ਨੂੰ ਦੇਰ ਰਾਤ ਇਕ ਘੰਟੇ ਦੇ ਅੰਦਰ ਭੂਚਾਲ ਦੇ ਦੋ ਝਟਕੇ ਮਹਿਸੂਸ ਕੀਤੇ ਗਏ, ਜਿਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 4.1 ਮਾਪੀ ਗਈ। ਹਾਲਾਂਕਿ ਭੂਚਾਲ 'ਚ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਸੂਚਨਾ ਨਹੀਂ ਹੈ।

3.6 magnitude earthquake hits Uttarakhand's Pithoragarh ਜਾਣਕਾਰੀ ਮੁਤਾਬਕ ਬੁੱਧਵਾਰ ਰਾਤ ਨੂੰ ਸਭ ਕੁਝ ਆਮ ਵਾਂਗ ਸੀ। ਲੋਕ ਗੂੜ੍ਹੀ ਨੀਂਦ ਵਿੱਚ ਸੌਂ ਰਹੇ ਸਨ ਕਿ ਅਚਾਨਕ ਕੰਬਣੀ ਮਹਿਸੂਸ ਹੋਣ ਲੱਗੀ। ਇੱਕ ਘੰਟੇ ਵਿੱਚ ਧਰਤੀ ਦੋ ਵਾਰ ਕੰਬ ਗਈ।  ਪਹਿਲੀ ਵਾਰ 11 ਵਜ ਕੇ 4 ਮਿੰਟ ਉੱਤੇ ਭੁਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਸਨ, ਭੁਚਾਲ ਦੀ ਤੀਬਰਤਾ 3.2 ਮਾਪੀ ਗਈ। ਇਸ ਦੇ ਕੁਝ ਦੇਰ ਬਾਅਦ ਭੁਚਾਲ ਦੇ ਦੂਜੀ ਵਾਰੀ ਫਿਰ ਝਟਕੇ ਮਹਿਸੂਸ ਕੀਤੇ ਗਏ ਅਤੇ ਇਸ ਵਾਰ ਭੁਚਾਲ ਦੀ ਤੀਬਰਤਾ 4.1 ਦਰਜ ਕੀਤੀ ਗਈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਜੰਮੂ-ਕਸ਼ਮੀਰ 'ਚ ਕਰੀਬ 12 ਘੰਟਿਆਂ 'ਚ ਪੰਜ ਵਾਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਕਾਰਨ ਕਿਸੇ ਜਾਨੀ ਜਾਂ ਮਾਲੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ। ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾ ਭੂਚਾਲ ਦੁਪਹਿਰ 2:20 'ਤੇ ਆਇਆ, ਜਿਸ ਦਾ ਕੇਂਦਰ ਕਟੜਾ ਖੇਤਰ ਤੋਂ 61 ਕਿਲੋਮੀਟਰ ਪੂਰਬ 'ਚ 10 ਕਿਲੋਮੀਟਰ ਦੀ ਡੂੰਘਾਈ 'ਤੇ ਸੀ। ਦੂਜਾ ਭੂਚਾਲ ਸਵੇਰੇ 3:21 'ਤੇ ਆਇਆ ਅਤੇ ਇਸ ਦੀ ਤੀਬਰਤਾ ਰਿਕਟਰ ਪੈਮਾਨੇ 'ਤੇ 2.6 ਮਾਪੀ ਗਈ। ਭੂਚਾਲ ਦਾ ਕੇਂਦਰ ਜੰਮੂ ਖੇਤਰ ਵਿੱਚ ਡੋਡਾ ਤੋਂ 9.5 ਕਿਲੋਮੀਟਰ ਪੂਰਬ ਵਿੱਚ ਜ਼ਮੀਨ ਤੋਂ ਪੰਜ ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। ਉਨ੍ਹਾਂ ਦੱਸਿਆ ਕਿ ਤੀਜੀ ਵਾਰ 2.8 ਤੀਬਰਤਾ ਦੇ ਭੂਚਾਲ ਦੇ ਝਟਕੇ ਸਵੇਰੇ 3:44 ਵਜੇ ਮਹਿਸੂਸ ਕੀਤੇ ਗਏ ਅਤੇ ਭੂਚਾਲ ਦਾ ਕੇਂਦਰ ਊਧਮਪੁਰ ਤੋਂ 29 ਕਿਲੋਮੀਟਰ ਦੂਰ ਸੀ।

ਇਹ ਵੀ ਪੜ੍ਹੋ:ਕਾਂਗਰਸ ਪਾਰਟੀ ਨੂੰ ਵੱਡਾ ਝਟਕਾ, YouTube ਚੈਨਲ ਅਚਾਨਕ ਹੋਇਆ ਡਿਲੀਟ

-PTC News

Related Post