ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ , ਬਣੀ ਹੜ੍ਹਾਂ ਵਰਗੀ ਸਥਿਤੀ

By  Shanker Badra August 19th 2019 10:29 AM -- Updated: August 19th 2019 10:42 AM

ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ , ਬਣੀ ਹੜ੍ਹਾਂ ਵਰਗੀ ਸਥਿਤੀ:ਰੋਪੜ : ਹਿਮਾਚਲ ਪ੍ਰਦੇਸ਼ ‘ਚ ਇਸ ਵਾਰ ਪੈ ਰਹੇ ਲਗਾਤਾਰ ਮੀਹਾਂ ਕਾਰਨ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਵਧਦਾ ਜਾ ਰਿਹਾ ਹੈ। ਜਿਸ ਦੌਰਾਨ ਬੀਤੇ ਦਿਨੀਂ ਭਾਖੜਾ ਡੈਮ ਦੇ ਫਲੱਡ ਗੇਟ ਖੋਲ੍ਹ ਦਿੱਤੇ ਗਏ ਸਨ।ਸਤਲੁਜ ਦਰਿਆ 'ਚ ਭਾਖੜਾ ਡੈਮ ਤੋਂ ਫਲੱਡ ਗੇਟਾਂ ਰਾਹੀਂ ਛੱਡੇ ਪਾਣੀ ਨਾਲ ਹੜ੍ਹਾਂ ਵਰਗੀ ਸਥਿਤੀ ਬਣੀ ਹੋਈ ਹੈ। ਸਤਲੁਜ ਦਰਿਆ 'ਚ ਪਾਣੀ ਕਾਫੀ ਮਾਤਰਾ 'ਚ ਛੱਡਿਆ ਗਿਆ ਹੈ, ਉਥੇ ਹੀ ਲਗਾਤਾਰ ਪੈ ਰਹੇ ਮੀਂਹ ਕਾਰਨ ਸੁਆਂ ਨਦੀ 'ਚ ਹੜ੍ਹ ਆਉਣ ਦਾ ਖਦਸ਼ਾ ਹੈ।

 2 lakh cusec water released in Satluj River from Ropar ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ , ਬਣੀ ਹੜ੍ਹਾਂ ਵਰਗੀ ਸਥਿਤੀ

ਭਾਖੜਾ ਡੈਮ ਦੇ ਫਲੱਡ ਗੇਟ ਖੋਲੇ ਜਾਣ ਅਤੇ ਬੀਤੀ ਰਾਤ ਹੋਈ ਬਾਰੀ ਬਰਸਾਤ ਕਾਰਨ ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਬਿਲਕੁਲ ਨੇੜੇ ਪਹੁੰਚ ਗਿਆ ਹੈ। ਇਸ ਦੌਰਾਨ ਨੇੜਲੇ ਇਲਾਕਿਆਂ ਨੂੰ ਪਾਣੀ ਨੇ ਆਪਣੀ ਲਪੇਟ ਵਿੱਚ ਲੈ ਲਿਆ ਹੈ ,ਇਸ ਸਥਿਤੀ 'ਚ ਜਿਥੇ ਆਮ ਲੋਕ ਪ੍ਰੇਸ਼ਾਨ ਹਨ , ਓਥੇ ਹੀ ਕਿਸਾਨਾਂ ਦੇ ਸਾਹ ਸੂਤੇ ਗਏ ਹਨ ਕਿਉਂਕਿ ਉਨ੍ਹਾਂ ਦੀਆਂ ਫਸਲਾਂ ਨੂੰ ਕਾਫੀ ਨੁਕਸਾਨ ਝੱਲਣਾ ਪਵੇਗਾ।

 2 lakh cusec water released in Satluj River from Ropar ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ , ਬਣੀ ਹੜ੍ਹਾਂ ਵਰਗੀ ਸਥਿਤੀ

ਮਿਲੀ ਜਾਣਕਾਰੀ ਅਨੁਸਾਰ ਨੰਗਲ ਡੈਮ ਤੋਂ ਦਰਿਆ ਸਤਲੁਜ 'ਚ ਛੱਡੇ ਗਏ ਪਾਣੀ ਨਾਲ ਪਿੰਡ ਹਰਸਾ ਬੇਲਾ ਅਤੇ ਨੀਲੀ ਬੇਲੀ ਦੇ ਲੋਕਾਂ ਦਾ ਸੰਪਰਕ ਇਸ ਖੇਤਰ ਨਾਲੋਂ ਟੁੱਟ ਗਿਆ ਹੈ ਅਤੇ ਉਕਤ ਪਿੰਡਾਂ ਦੇ ਪਾਣੀ 'ਚ ਘਿਰੇ ਲੋਕਾਂ ਨੂੰ ਕਿਸ਼ਤੀਆਂ ਰਾਹੀਂ ਸੁਰਖਿਅਤ ਥਾਂ 'ਤੇ ਲਿਜਾਇਆ ਜਾ ਰਿਹਾ ਹੈ। ਦਰਿਆ 'ਚ ਪਾਣੀ ਦਾ ਵਹਾਅ ਜ਼ਿਆਦਾ ਤੇਜ ਹੋਣ ਕਰਨ ਕਿਸ਼ਤੀ ਚਲਾਉਣ ਵਿੱਚ ਕਾਫੀ ਦਿਕਤ ਆ ਰਹੀ ਹੈ ਅਤੇ ਜਾਨ ਜੋਖਮ 'ਚ ਪਾ ਕੇ ਪਿੰਡਾਂ ਦੇ ਪਾਣੀ 'ਚ ਫਸੇ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ।

2 lakh cusec water released in Satluj River from Ropar ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ , ਬਣੀ ਹੜ੍ਹਾਂ ਵਰਗੀ ਸਥਿਤੀ

ਰੋਪੜ ਹੈੱਡਵਰਕ ਤੋਂ 2,40,000 ਕਿਊਸਿਕ ਪਾਣੀ ਛੱਡੇ ਜਾਣ ਮਗਰੋਂ ਤਣਾਅ ਪੂਰਵਕ ਸਥਿਤੀ ਬਣਨ ਮਗਰੋਂ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਐੱਸ.ਐੱਸ.ਪੀ ਨਵਜੋਤ ਸਿੰਘ ਮਾਹਲ ਨੇ ਨੈਸ਼ਨਲ ਡਿਜ਼ਾਸਟਰ ਰਿਲੀਫ ਫੋਰਸ ਅਤੇ ਸਟੇਟ ਡਿਜ਼ਾਸਟਰ ਰਿਲੀਫ ਫੋਰਸ ਦੀ ਸ਼ਾਹਕੋਟ, ਨਕੋਦਰ ਅਤੇ ਫਿਲੌਰ ਦੇ ਕਮਜ਼ੋਰ ਪੁਆਇੰਟਾਂ ਤੇ ਤਾਇਨਾਤੀ ਦੇ ਹੁਕਮ ਦੇ ਦਿੱਤੇ ਹਨ।

 2 lakh cusec water released in Satluj River from Ropar ਸਤਲੁਜ ਦਰਿਆ 'ਚ ਪਾਣੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪੁੱਜਾ , ਬਣੀ ਹੜ੍ਹਾਂ ਵਰਗੀ ਸਥਿਤੀ

ਡਿਪਟੀ ਕਮਿਸ਼ਨਰ ਅਤੇ ਐੱਸ.ਐੱਸ.ਪੀ ਵੱਲੋਂ ਫਿਲੌਰ ਦੇ ਪੁਲ ਅਤੇ ਸ਼ਾਹਕੋਟ ਦੇ ਪਿੰਡ ਦਾਨੇਵਾਲ ਦਾ ਦੌਰਾ ਕਰ ਕੇ ਸਥਿਤੀ ਦਾ ਜਾਇਜ਼ਾ ਲਿਆ ਗਿਆ। ਦੋਵਾਂ ਅਫ਼ਸਰਾਂ ਨੇ ਕਿਹਾ ਕਿ 40 ਮਾਹਿਰ ਤੈਰਾਕ ਅਤੇ ਐਨਡੀਐਰਐਫ ਦੇ ਗ਼ੋਤਾਖ਼ੋਰ ਸ਼ਾਹਕੋਟ ਵਿਖੇ ਅਤੇ 42 ਮਾਹਿਰ ਤੈਰਾਕ ਅਤੇ ਐਸ.ਡੀ.ਆਰ.ਐਫ ਦੇ ਗ਼ੋਤਾਖ਼ੋਰ ਸਬ ਡਵੀਜ਼ਨ ਨਕੋਦਰ ਵਿਖੇ ਤਾਇਨਾਤ ਕਰ ਦਿੱਤੇ ਗਏ ਹਨ।ਜੇਕਰ ਲੋੜ ਪਈ ਤਾਂ ਐਨ.ਡੀ.ਆਰ.ਐਫ ਦੀ ਕੰਪਨੀ ਲਾਡੋਵਾਲ ਤੋਂ ਸਬ ਡਵੀਜ਼ਨ ਫਿਲੌਰ ਵਿਖੇ ਆਪਣੀ ਡਿਊਟੀ ਨਿਭਾਉਣ ਲਈ ਲਗਾ ਦਿੱਤੀ ਜਾਵੇਗੀ।

-PTCNews

Related Post