ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਗਠਿਤ 9 ਮੈਂਬਰੀ ਕਮੇਟੀ ਵਿਚ 2 ਨਵੇਂ ਨਾਮ ਸ਼ਾਮਿਲ

By  Jasmeet Singh May 17th 2022 03:31 PM

ਸ੍ਰੀ ਅੰਮ੍ਰਿਤਸਰ ਸਾਹਿਬ, 17 ਮਈ: ਦੇਸ਼ ਦੀਆਂ ਵੱਖ-ਵੱਖ ਜੇਲ੍ਹਾਂ ’ਚ ਪਿਛਲੇ ਲੰਬੇ ਅਰਸੇ ਤੋਂ ਨਜ਼ਰਬੰਦ ਸਿੰਘਾਂ ਦੀ ਰਿਹਾਈ ਸਬੰਧੀ ਸਾਂਝੇ ਪੰਥਕ ਯਤਨਾਂ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਠਿਤ 9 ਮੈਂਬਰੀ ਕਮੇਟੀ ਵਿੱਚ 2 ਹੋਰ ਮੈਂਬਰਾਂ ਦੇ ਨਾਮ ਸ਼ਾਮਿਲ ਕੀਤੇ।

ਇਹ ਵੀ ਪੜ੍ਹੋ: ਥਾਣੇ 'ਚ ਹਵਾਲਾਤੀ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ

ਕਮੇਟੀ ਵਿਚ ਜਿਹੜੇ ਦੋ ਨਵੇਂ ਨਾਮ ਸ਼ਾਮਿਲ ਕੀਤੇ ਗਏ ਹਨ ਉਨ੍ਹਾਂ ਵਿਚ ਤਖ਼ਤ ਸ੍ਰੀ ਹਜ਼ੂਰ ਸਾਹਿਬ ਕਮੇਟੀ ਦੇ ਪ੍ਰਧਾਨ ਭੁਪਿੰਦਰ ਸਿੰਘ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਕਮੇਟੀ ਦੇ ਮੀਤ ਪ੍ਰਧਾਨ ਅਵਤਾਰ ਸਿੰਘ ਦਾ ਨਾਮ ਸ਼ਾਮਿਲ ਕੀਤਾ ਗਿਆ ਹੈ।

ਉਕਤ ਸ਼ਾਮਿਲ ਕੀਤੇ ਗਏ ਦੋ ਨਵੇਂ ਮੈਂਬਰਾਂ ਤੋਂ ਇਲਾਵਾ ਇਸ 11 ਮੈਂਬਰੀ ਕਮੇਟੀ ਵਿਚ ਸਾਰੇ ਪੁਰਾਣੇ ਨਾਮ ਹੀ ਸ਼ਾਮਿਲ ਨੇ ਜਿਨ੍ਹਾਂ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਸੰਤ ਸਮਾਜ ਵੱਲੋਂ ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ ਖਾਲਸਾ, ਨਿਹੰਗ ਸਿੰਘ ਜਥੇਬੰਦੀਆਂ ’ਚੋਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ, ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪ੍ਰਧਾਨ ਪਰਮਜੀਤ ਸਿੰਘ ਸਰਨਾ, ਦਿੱਲੀ ਕਮੇਟੀ ਦੇ ਸਾਬਕਾ ਪ੍ਰਧਾਨ ਮਨਜੀਤ ਸਿੰਘ ਜੀਕੇ ਅਤੇ ਸਿੱਖ ਪ੍ਰਚਾਰਕ ਬਾਬਾ ਬਲਜੀਤ ਸਿੰਘ ਦਾਦੂਵਾਲ ਨੂੰ ਸ਼ਾਮਲ ਕੀਤੇ ਗਏ ਹਨ।

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਸਾਂਝੇ ਕੌਮੀ ਯਤਨਾਂ ਸਬੰਧੀ ਫਿਲਹਾਲ 9 ਮੈਂਬਰੀ ਕਮੇਟੀ ਬਣਾਈ ਗਈ ਸੀ, ਜੋ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਯਤਨਸ਼ੀਲ ਸੰਸਥਾਵਾਂ ਅਤੇ ਸ਼ਖ਼ਸੀਅਤਾਂ ਦੇ ਸਹਿਯੋਗ ਨਾਲ ਕਾਰਜ ਕਰੇਗੀ।

ਇਹ ਵੀ ਪੜ੍ਹੋ: ਹੁੱਲੜਬਾਜ਼ਾਂ ਨੇ ਜਸਵਿੰਦਰ ਸਿੰਘ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਜਾਨਲੇਵਾ ਹਮਲਾ, ਘਟਨਾ ਸੀਸੀਟੀਵੀ 'ਚ ਕੈਦ

Gurbani already being telecast through various mediums: SGPC

ਉਨ੍ਹਾਂ ਕਿਹਾ ਕਿ ਇਸ ਦੌਰਾਨ ਸਿੱਖ ਜਥੇਬੰਦੀਆਂ ਤੋਂ ਮਿਲੇ ਸੁਝਾਵਾਂ ਦਾ ਵੀ ਸਤਿਕਾਰ ਕੀਤਾ ਜਾਵੇਗਾ ਅਤੇ ਲੋੜ ਅਨੁਸਾਰ ਕਮੇਟੀ ਦਾ ਵਿਸਥਾਰ ਵੀ ਕੀਤਾ ਜਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਬਣਾਈ ਗਈ ਇਸ ਕਮੇਟੀ ਦੀ ਪਹਿਲੀ ਇਕੱਤਰਤਾ 19 ਮਈ ਨੂੰ ਅੰਮ੍ਰਿਤਸਰ ਵਿਖੇ ਬੁਲਾਈ ਗਈ ਹੈ, ਜੋ ਸ਼੍ਰੋਮਣੀ ਕਮੇਟੀ ਦਫ਼ਤਰ ਸਥਿਤ ਮੀਟਿੰਗ ਹਾਲ ਵਿਚ ਦੁਪਹਿਰ 12:00 ਵਜੇ ਹੋਵੇਗੀ।

-PTC News

Related Post