2 ਨਵੰਬਰ ਨੂੰ ਸਥਾਨਕ ਛੁੱਟੀ ਦਾ ਐਲਾਨ

By  Pardeep Singh October 28th 2022 04:04 PM

ਬਟਾਲਾ : ਗੁਰਦਾਸਪੁਰ ਦੇ ਡਿਪਟੀ ਕਮਿਸ਼ਨਰ ਨੇ ਉੱਪ ਮੰਡਲ ਬਟਾਲਾ 'ਚ 2 ਨਵੰਬਰ ਦੀ ਛੁੱਟੀ ਦਾ ਐਲਾਨ ਕੀਤਾ ਹੈ। ਜਾਣਕਾਰੀ ਅਨੁਸਾਰ, ਡਿਪਟੀ ਕਮਿਸ਼ਨਰ ਗੁਰਦਾਸਪੁਰ ਜਨਾਬ ਮੁਹੰਮਦ ਇਸ਼ਫ਼ਾਕ ਨੇ ਸ੍ਰੀ ਅਚਲੇਸ਼ਵਰ ਧਾਮ ਦੀ ਨੌਂਵੀਂ ਵਾਲੇ ਦਿਨ 2 ਨਵੰਬਰ ਨੂੰ ਉੱਪ ਮੰਡਲ ਬਟਾਲਾ 'ਚ ਪੈਂਦੇ ਪੰਜਾਬ ਸਰਕਾਰ ਦੇ ਸਮੂਹ ਦਫ਼ਤਰ, ਸਰਕਾਰੀ ਤੇ ਗ਼ੈਰ-ਸਰਕਾਰੀ ਵਿਦਿਅਕ ਅਦਾਰਿਆਂ 'ਚ ਲੋਕਲ ਛੁੱਟੀ ਦਾ ਐਲਾਨ ਕੀਤਾ ਹੈ।

ਛੁੱਟੀ ਦਾ ਐਲਾਨ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪ੍ਰੰਤੂ ਇਸ ਦਿਨ ਬੋਰਡ, ਯੂਨੀਵਰਸਿਟੀ ਅਤੇ ਵਿਦਿਅਕ ਸੰਸਥਾਵਾਂ ਵੱਲੋਂ ਲਈਆਂ ਜਾ ਰਹੀਆਂ ਪ੍ਰੀਖਿਆਵਾਂ ਪਹਿਲਾਂ ਦੀ ਤਰ੍ਹਾਂ ਹੀ ਹੋਣਗੀਆਂ।

ਇਹ ਵੀ ਪੜ੍ਹੋ : ਡੇਰਾ ਸਿਰਸਾ ਮੁਖੀ ਖ਼ਿਲਾਫ਼ ਬੋਲਣ ਤੋਂ ਮਨੀਸ਼ਾ ਗੁਲਾਟੀ ਨੇ ਕੀਤਾ ਇਨਕਾਰ

-PTC News

Related Post