ਲੜਕੀਆਂ ਨੂੰ ਨਸ਼ੇ ਦਾ ਆਦੀ ਬਣਾਉਣ ਵਾਲੇ DSP ਸਮੇਤ 2 ਪੁਲਿਸ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਨੇ ਕੀਤਾ ਬਰਖ਼ਾਸਤ

By  Shanker Badra July 2nd 2018 09:54 PM -- Updated: July 2nd 2018 10:23 PM

ਲੜਕੀਆਂ ਨੂੰ ਨਸ਼ੇ ਦਾ ਆਦੀ ਬਣਾਉਣ ਵਾਲੇ DSP ਸਮੇਤ 2 ਪੁਲਿਸ ਮੁਲਾਜ਼ਮਾਂ ਨੂੰ ਮੁੱਖ ਮੰਤਰੀ ਨੇ ਕੀਤਾ ਬਰਖ਼ਾਸਤ:ਲੜਕੀਆਂ ਨੂੰ ਨਸ਼ੇ ਦਾ ਆਦੀ ਬਣਾਉਣ ਦੇ ਮਾਮਲੇ ‘ਚ ਪੰਜਾਬ ਸਰਕਾਰ ਨੇ ਕਾਰਵਾਈ ਕਰਦਿਆਂ ਫਿਰੋਜ਼ਪੁਰ ਦੇ ਡੀਐੱਸਪੀ ਦਲਜੀਤ ਸਿੰਘ ਢਿੱਲੋਂ ਨੂੰ ਮਅੱਤਲ ਕਰ ਦਿੱਤਾ ਹੈ।ਇਸ ਤੋਂ ਇਲਾਵਾ ਪੰਜਾਬ ਪੁਲਿਸ ਦੇ 2 ਮੁਲਾਜ਼ਮਾਂ ਨੂੰ ਵੀ ਬਰਖ਼ਾਸਤ ਕੀਤਾ ਗਿਆ।ਇਹ ਹੁਕਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਜਾਰੀ ਹੋਏ ਅਤੇ ਡੀਐੱਸਪੀ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ।

ਅੱਜ ਪੰਜਾਬ ਕੈਬਨਿਟ ਮੀਟਿੰਗ ਤੋਂ ਬਾਅਦ ਕੈਪਟਨ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ 'ਤੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ।ਸੂਤਰਾਂ ਅਨੁਸਾਰ ਪੰਜਾਬ ਕੈਬਨਿਟ ਦੀ ਮੀਟਿੰਗ ਦੇ ਵਿੱਚ ਪੰਜਾਬ ਪੁਲਿਸ ਦੇ ਅਧਿਕਾਰੀ ਵੀ ਮੌਜੂਦ ਸਨ।ਮੀਟਿੰਗ ਵਿੱਚ ਪੁਲਿਸ ਅਧਿਕਾਰੀਆਂ ਨੂੰ ਨਸ਼ੇ ਦੇ ਮੁੱਦੇ 'ਤੇ ਜਿੰਮੇਵਾਰ ਠਹਿਰਾਇਆ ਗਿਆ ਹੈ।ਸੂਤਰਾਂ ਮੁਤਾਬਿਕ ਕੈਬਨਿਟ ਮੀਟਿੰਗ ਦੇ ਵਿੱਚ ਨਸ਼ਿਆਂ ਦੇ ਧੰਦੇ 'ਚ ਦੋਸ਼ਾਂ ਦਾ ਸਾਹਮਣਾ ਕਰ ਰਹੇ ਐੱਸ.ਐੱਸ.ਪੀ. ਰਾਜਜੀਤ ਸਿੰਘ ਅਤੇ ਡੀਐੱਸਪੀ ਦਲਜੀਤ ਸਿੰਘ ਢਿੱਲੋਂ ਦਾ ਜ਼ਿਕਰ ਹੋਇਆ ਹੈ।ਜਿਸ ਤੋਂ ਬਾਅਦ ਮੋਗਾ ਦੇ ਐੱਸ.ਐੱਸ.ਪੀ. ਦਾ ਮੁੱਖ ਮੰਤਰੀ ਨੇ ਅੱਜ ਤਬਾਦਲਾ ਕਰ ਦਿੱਤਾ ਅਤੇ ਡੀਐੱਸਪੀ ਦਲਜੀਤ ਸਿੰਘ ਢਿੱਲੋਂ ਨੂੰ ਮਅੱਤਲ ਕਰਨ ਦੇ ਆਦੇਸ਼ ਜਾਰੀ ਕੀਤੇ ਹਨ।

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇੱਕ ਲੜਕੀ ਵੱਲੋਂ ਦੋਸ਼ ਲਾਏ ਗਏ ਸਨ ਕਿ ਡੀਐੱਸਪੀ ਨੇ ਲੜਕੀਆਂ ਨੂੰ ਨਸ਼ੇ ਦਾ ਆਦੀ ਬਣਾ ਦਿੱਤਾ ਹੈ।ਇਹਨਾਂ ਦੋਸ਼ਾਂ ਤੋਂ ਬਾਅਦ ਸੂਬੇ ਦੀ ਸਿਆਸਤ ‘ਚ ਭੂਚਾਲ ਆ ਗਿਆ ਸੀ।

-PTCNews

Related Post