ਜੰਮੂ-ਕਸ਼ਮੀਰ ਦੇ ਕੁਲਗ੍ਰਾਮ ਵਿਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀ ਕੀਤੇ ਢੇਰ

By  Shanker Badra October 10th 2020 11:46 AM

ਜੰਮੂ-ਕਸ਼ਮੀਰ ਦੇ ਕੁਲਗ੍ਰਾਮ ਵਿਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀ ਕੀਤੇ ਢੇਰ:ਸ੍ਰੀਨਗਰ : ਜੰਮੂ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਮੁਤਾਬਕ ਐਨਕਾਊਂਟਰ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਮਾਰ ਸੁੱਟਿਆ ਹੈ ਅਤੇ ਅਜੇ ਵੀ ਕਈ ਅੱਤਵਾਦੀ ਇਲਾਕੇ ਵਿਚ ਛੁਪੇ ਹੋਏ ਹਨ।

ਜੰਮੂ-ਕਸ਼ਮੀਰ ਦੇ ਕੁਲਗ੍ਰਾਮ ਵਿਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀ ਕੀਤੇ ਢੇਰ

ਜੰਮੂ-ਕਸ਼ਮੀਰ ਦੇ ਕੁਲਗਾਮ 'ਚ ਸ਼ਨੀਵਾਰ ਨੂੰ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਠਭੇੜ ਹੋਈ ਹੈ। ਐਨਕਾਊਂਟਰ ਵਿਚ ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਢੇਰ ਕੀਤੇ ਹਨ। ਇਸ ਦੌਰਾਨ ਅੱਤਵਾਦੀਆਂ ਕੋਲੋਂ ਐਮ ਐਮ -4 (ਐਮ 4) ਰਾਈਫ਼ਲ ਅਤੇ ਇਕ ਪਿਸਟਲ ਬਰਾਮਦ ਕੀਤੀ ਹੈ।

ਜੰਮੂ-ਕਸ਼ਮੀਰ ਦੇ ਕੁਲਗ੍ਰਾਮ ਵਿਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀ ਕੀਤੇ ਢੇਰ

ਜਾਣਕਾਰੀ ਮੁਤਾਬਕ ਸੁਰੱਖਿਆ ਬਲਾਂ ਨੂੰ ਖੂਫੀਆ ਜਾਣਕਾਰੀ ਮਿਲੀ ਸੀ ਕਿ ਕੁਲਗ੍ਰਾਮ ਦੇ ਚਿੰਗਾਮਾ ਇਲਾਕੇ ਵਿਚ ਕੁਝ ਅੱਤਵਾਦੀ ਲੁਕੇ ਹੋਏ ਹਨ ਅਤੇ ਕਿਸੇ ਵੱਡੀ ਸਾਜ਼ਿਸ਼ ਨੂੰ ਅੰਜਾਮ ਦੇਣ ਦੀ ਯੋਜਨਾ ਤਿਆਰ ਕਰ ਰਹੇ ਹਨ। ਖੂਫੀਆ ਜਾਣਕਾਰੀ ਦੇ ਅਧਾਰ 'ਤੇ ਸੁਰੱਖਿਆ ਬਲਾਂ ਨੇ ਸਥਾਨਕ ਪੁਲਿਸ ਅਤੇ ਸੀਆਰਪੀਐਫ ਦੀ ਇਕ ਟੀਮ ਦੇ ਨਾਲ ਇਲਾਕੇ ਨੂੰ ਘੇਰ ਲਿਆ।

ਜੰਮੂ-ਕਸ਼ਮੀਰ ਦੇ ਕੁਲਗ੍ਰਾਮ ਵਿਚ ਸੁਰੱਖਿਆ ਬਲਾਂ ਨੇ ਮੁੱਠਭੇੜ ਦੌਰਾਨ 2 ਅੱਤਵਾਦੀ ਕੀਤੇ ਢੇਰ

ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਪੂਰੇ ਇਲ਼ਾਕੇ ਨੂੰ ਘੇਰ ਰੱਖਿਆ ਹੈ ਅਤੇ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਐਨਕਾਊਂਟਰ ਵਿਚ ਦੋ ਅੱਤਵਾਦੀਆਂ ਦੀ ਮੌਤ ਹੋ ਗਈ ਹੈ। ਇਸ ਦੌਰਾਨ ਅੱਤਵਾਦੀਆਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਅੱਤਵਾਦੀਆਂ ਦਾ ਸਬੰਧ ਕਿਸ ਸੰਗਠਨ ਨਾਲ ਹੈ।

-PTCNews

Related Post