ਮੋਗਾ ਤੋਂ 20 ਸਾਲਾ ਕੌਮਾਂਤਰੀ ਵਿਦਿਆਰਥੀ ਦੀ ਕੈਨੇਡਾ 'ਚ ਡੁੱਬ ਕੇ ਮੌਤ

By  Jasmeet Singh May 16th 2022 10:46 AM -- Updated: May 16th 2022 11:29 AM

ਪੀਟੀਸੀ ਬਿਊਰੋ (ਕੈਨੇਡਾ, 16 ਮਈ): ਬੀਤੇ ਐਤਵਾਰ ਨੂੰ ਬਰੈਂਪਟਨ ਵਿੱਚ ਕ੍ਰੈਡਿਟ ਨਦੀ ਦੇ ਕੰਡੇ ਇੱਕ 20 ਸਾਲ ਭਾਰਤੀ ਮੂਲ ਦਾ ਵਿਅਕਤੀ ਮ੍ਰਿਤਕ ਪਾਇਆ ਗਿਆ। ਇਹ ਵੀ ਪੜ੍ਹੋ: ਨਿਊਯਾਰਕ 'ਚ ਬਫੇਲੋ ਦੀ ਸੁਪਰਮਾਰਕੀਟ 'ਚ ਅੰਨ੍ਹੇਵਾਹ ਫਾਈਰਿੰਗ, 10 ਲੋਕਾਂ ਦੀ ਮੌਤ ਪੀਲ ਪੁਲਿਸ ਅਤੇ ਪੈਰਾਮੈਡਿਕਸ ਦਾ ਕਹਿਣਾ ਹੈ ਕਿ ਮ੍ਰਿਤਕ ਦੀ ਪਛਾਣ ਨਵਕਿਰਨ ਸਿੰਘ ਵਜੋਂ ਹੋਈ ਹੈ, ਜੋ ਕੈਨੇਡਾ ਵਿੱਚ ਪੜ੍ਹਦਾ ਕੌਮਾਂਤਰੀ ਵਿਦਿਆਰਥੀ ਸੀ, ਜੋ ਕਿ ਪੰਜਾਬ ਦੇ ਮੋਗਾ ਜ਼ਿਲ੍ਹੇ ਦੇ ਪਿੰਡ ਬੱਧਨੀ ਕਲਾਂ ਦਾ ਰਹਿਣ ਵਾਲਾ ਸੀ। ਨਵਕਿਰਨ ਦੇ ਡੁੱਬਣ ਦੇ ਪਿੱਛੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ। ਐਮਰਜੈਂਸੀ ਅਮਲੇ ਦਾ ਕਹਿਣਾ ਸੀ ਕਿ ਉਨ੍ਹਾਂ ਨੂੰ ਸਟੀਲਜ਼ ਐਵੇਨਿਊ ਦੇ ਨੇੜੇ ਮਾਰਟਿਨਜ਼ ਬੁਲੇਵਾਰਡ ਅਤੇ ਵਿਕਟੋਰੀਆ ਸਟ੍ਰੀਟ ਦੇ ਖੇਤਰ ਵਿੱਚ ਚਰਚਵਿਲੇ ਪਾਰਕ 'ਚ 3:25 ਵਜੇ ਦੇ ਕਰੀਬ ਬੁਲਾਇਆ ਗਿਆ। ਉਨ੍ਹਾਂ ਕਿਹਾ ਕਿ ਜਦੋਂ ਉਹ ਮੌਕੇ 'ਤੇ ਪਹੁੰਚੇ ਤਾਂ ਵਿਅਕਤੀ ਨੂੰ ਪਾਣੀ ਵਿਚ ਪਾਇਆ ਗਿਆ ਅਤੇ ਮੌਕੇ 'ਤੇ ਹੀ ਮ੍ਰਿਤਕ ਐਲਾਨ ਦਿੱਤਾ ਗਿਆ ਸੀ। ਪੀਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਹਾਦਸਾ ਕਿਵੇਂ ਵਾਪਰਿਆ। ਇਹ ਵੀ ਪੜ੍ਹੋ: ਕੈਲੀਫੋਰਨੀਆ ਦੇ ਚਰਚ ‘ਚ ਚੱਲੀਆਂ ਗੋਲੀਆਂ, 1 ਦੀ ਮੌਤ, ਕਈ ਗੰਭੀਰ ਜ਼ਖ਼ਮੀ ਡੂੰਘੇ ਪਾਣੀ ਦੀ ਸੁਰੱਖਿਆ ਪ੍ਰਤੀ ਅਣਗਹਿਲੀ ਇਸ ਖੇਤਰ ਵਿੱਚ ਇੱਕ ਆਮ ਘਟਨਾ ਹੈ, ਜਿਸ ਦੇ ਨਤੀਜੇ ਵਜੋਂ ਹਰ ਸਾਲ ਕੈਨੇਡਾ ਵਿੱਚ ਪੜ੍ਹਨ ਵਾਲੇ ਦਰਜਨਾਂ ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ ਹੋ ਜਾਂਦੀ ਹੈ। -PTC News

Related Post