ਕੈਪਟਨ ਦੀ ਅਗਵਾਈ 'ਚ ਹੀ ਲੜੀਆਂ ਜਾਣਗੀਆਂ 2022 ਦੀਆਂ ਚੋਣਾਂ: ਹਰੀਸ਼ ਰਾਵਤ

By  Riya Bawa August 25th 2021 03:11 PM -- Updated: August 25th 2021 03:13 PM

ਨਵੀਂ ਦਿੱਲੀ: ਪੰਜਾਬ ਦੀ ਰਾਜਨੀਤੀ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਪੰਜਾਬ ਦੇ ਬਾਗੀ ਮੰਤਰੀ ਅਤੇ ਵਿਧਾਇਕ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਿਰੁੱਧ ਬਗਾਵਤ ਦਾ ਝੰਡਾ ਲੈ ਕੇ ਦੇਹਰਾਦੂਨ ਲਈ ਰਵਾਨਾ ਹੋ ਗਏ ਹਨ। ਉੱਥੇ ਉਹ ਕਾਂਗਰਸ ਪੰਜਾਬ ਦੇ ਇੰਚਾਰਜ ਹਰੀਸ਼ ਰਾਵਤ ਨੂੰ ਮਿਲਣਗੇ। ਇਸ ਤੋਂ ਬਾਅਦ ਦਿੱਲੀ ਵਿਚ ਹਾਈਕਮਾਨ ਤੋਂ ਮੁਲਾਕਾਤ ਦੀ ਮੰਗ ਕੀਤੀ ਗਈ ਹੈ।

ਦਰਅਸਲ 'ਚ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਇਸ ਸਮੇਂ ਦੇਹਰਾਦੂਨ ਵਿੱਚ ਹਨ। ਪੰਜਾਬ ਸਰਕਾਰ ਦੇ ਮੰਤਰੀਆਂ ਨਾਲ ਬੈਠਕ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਮਾਮਲਿਆਂ ਦੇ ਇੰਚਾਰਜ ਹਰੀਸ਼ ਰਾਵਤ ਦਾ ਕਹਿਣਾ ਹੈ ਕਿ ਅਸੀਂ 2022 ਦੀਆਂ ਚੋਣਾਂ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਲੜਾਂਗੇ।

ਇੱਥੇ ਪੜ੍ਹੋ ਹੋਰ ਖਬਰਾਂ: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਅੱਜ ਆਉਣਗੇ ਨਤੀਜੇ , ਵੋਟਾਂ ਦੀ ਗਿਣਤੀ ਹੋਈ ਸ਼ੁਰੂ

ਦੇਹਰਾਦੂਨ ਲਈ ਰਵਾਨਗੀ ਸਮੇਂ ਮੰਤਰੀ ਸੁਖਜਿੰਦਰ ਰੰਧਾਵਾ ਨੇ ਕਿਹਾ ਸੀ ਕਿ ਉਹ ਪੰਜਾਬ ਵਿਚ ਮੁੱਖ ਮੰਤਰੀ ਬਦਲਣ ਦੇ ਇੱਕ ਮਹੀਨੇ ਦੇ ਅੰਦਰ ਕਾਂਗਰਸ ਦੇ ਅਕਸ ਵਿਚ ਸੁਧਾਰ ਲਿਆਉਣਗੇ। ਇਸ ਦੇ ਨਾਲ ਹੀ ਤ੍ਰਿਪਤ ਰਜਿੰਦਰ ਬਾਜਵਾ ਨੇ ਕਿਹਾ ਕਿ ਜੇਕਰ ਹਾਈਕਮਾਨ ਨੇ ਕੈਪਟਨ ਨਹੀਂ ਬਦਲਿਆ ਤਾਂ ਉਹ ਖੁਦ ਪੰਜਾਬ ਵਿਚ ਕਾਂਗਰਸ ਦੀ ਕਬਰ ਪੁੱਟਣਗੇ।

ਇਸ ਦੇ ਨਾਲ ਇਹ ਵੀ ਦੱਸ ਦੇਈਏ ਕਿ ਦੇਹਰਾਦੂਨ ਜਾਣ ਵਾਲਿਆਂ ਵਿਚ ਸੀਨੀਅਰ ਕੈਬਨਿਟ ਮੰਤਰੀ ਤ੍ਰਿਪਤ ਰਜਿੰਦਰ ਬਾਜਵਾ, ਸੁਖਜਿੰਦਰ ਰੰਧਾਵਾ, ਚਰਨਜੀਤ ਸਿੰਘ ਚੰਨੀ, ਸੁਖਬਿੰਦਰ ਸਿੰਘ ਸੁੱਖ ਸਰਕਾਰੀਆ ਦੇ ਨਾਲ ਸੂਬਾ ਜਨਰਲ ਸਕੱਤਰ ਪਰਗਟ ਸਿੰਘ, ਵਿਧਾਇਕ ਕੁਲਬੀਰ ਜੀਰਾ, ਵਰਿੰਦਰਜੀਤ ਪਾਹਾੜਾ, ਸੁਰਜੀਤ ਧੀਮਾਨ ਵੀ ਮੌਜੂਦ ਹਨ।

Won't meet Sidhu till he tenders public apology: Captain Amarinder Singh to Harish Rawat

ਮਹੱਤਵਪੂਰਨ ਗੱਲ ਇਹ ਹੈ ਕਿ ਪੰਜਾਬ ਵਿੱਚ ਅਗਲੇ ਸਾਲ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਦੇ ਅੰਦਰ ਹੀ ਤਿੱਖੀ ਜੰਗ ਚੱਲ ਰਹੀ ਹੈ। ਨਵਜੋਤ ਸਿੰਘ ਸਿੱਧੂ ਨੂੰ ਪਹਿਲਾਂ ਪ੍ਰਧਾਨ ਬਣਾਉਣ ਸਬੰਧੀ ਸਿਆਸੀ ਘਮਾਸਾਨ ਚੱਲ ਰਿਹਾ ਸੀ ਤੇ ਹੁਣ ਬੀਤੇ ਦਿਨੀ ਪੰਜਾਬ ਕਾਂਗਰਸ ਦੇ ਕਈ ਵਿਧਾਇਕਾਂ, ਨੇਤਾਵਾਂ ਨੇ ਮੰਗ ਕੀਤੀ ਹੈ ਕਿ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਨੂੰ ਬਦਲਿਆ ਜਾਵੇ।

ਇੱਥੇ ਪੜ੍ਹੋ ਹੋਰ ਖਬਰਾਂ: ਪੰਜਾਬ ਦੇ ਗੰਨਾ ਕਿਸਾਨਾਂ ਲਈ ਵੱਡੀ ਖ਼ਬਰ, ਸਰਕਾਰ ਨੇ ਗੰਨੇ ਦਾ 360 ਮੁੱਲ ਕੀਤਾ ਤੈਅ

-PTC News

Related Post