ਯੂਪੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 24 ਮਜ਼ਦੂਰਾਂ ਦੀ ਹੋਈ ਮੌਤ, 25 ਤੋਂ ਜ਼ਿਆਦਾ ਜ਼ਖ਼ਮੀ

By  Shanker Badra May 16th 2020 11:11 AM

ਯੂਪੀ 'ਚ ਵਾਪਰਿਆ ਭਿਆਨਕ ਸੜਕ ਹਾਦਸਾ, 24 ਮਜ਼ਦੂਰਾਂ ਦੀ ਹੋਈ ਮੌਤ, 25 ਤੋਂ ਜ਼ਿਆਦਾ ਜ਼ਖ਼ਮੀ:ਲਖਨਊ : ਕੋਰੋਨਾ ਲਾਕਡਾਊਨ ਦੌਰਾਨ ਆਪਣੇ ਘਰਾਂ ਨੂੰ ਵਾਪਸ ਪਰਤ ਰਹੇ ਪ੍ਰਵਾਸੀ ਮਜ਼ਦੂਰਾਂ ਅੱਜ ਸਵੇਰੇ ਸੜਕ ਹਾਦਸੇ 'ਚ ਸ਼ਿਕਾਰ ਹੋ ਗਏ ਹਨ। ਉੱਤਰ ਪ੍ਰਦੇਸ਼ ਦੇ ਔਰੈਆ ਜ਼ਿਲੇ ਵਿਚ ਇਕ ਟਰੱਕ ਦੀ ਦੂਸਰੇ ਟਰੱਕ ਨਾਲ ਹੋਈ ਭਿਆਨਕ ਟੱਕਰ 'ਚ 24 ਮਜ਼ਦੂਰਾਂ ਦੀ ਮੌਤ ਹੋ ਗਈ ਜਦਕਿ 22 ਤੋਂ ਵੱਧ ਗੰਭੀਰ ਰੂਪ 'ਚ ਜ਼ਖਮੀ ਹੋਏ ਹਨ। ਜਿਸ ਤੋਂ ਬਾਅਦ ਜ਼ਖਮੀਆਂ ਨੂੰ ਇਲਾਜ ਲਈ ਨੇੜੇ ਦੇ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਹਰਿਆਣਾ ਦੇ ਫਰੀਦਾਬਾਦ ਤੋਂ 81 ਕਾਮਿਆਂ ਨੂੰ ਲੈ ਕੇ ਗੋਰਖਪੁਰ ਜਾ ਰਹੇ ਸੜਕ ਦੇ ਕਿਨਾਰੇ ਖੜ੍ਹੇ ਟਰਾਲੇ ਨੂੰ ਤੇਜ਼ ਰਫ਼ਤਾਰ ਡੀਸੀਐੱਮ ਟਰੱਕ ਨੇ ਪਿੱਛਿਓਂ ਟੱਕਰ ਮਾਰ ਦਿੱਤੀ,ਜਿਸ ਨਾਲ 24 ਲੋਕਾਂ ਦੀ ਮੌਤ ਹੋ ਗਈ। ਇਸ ਵੱਡੇ ਹਾਦਸੇ ਦੀ ਸੂਚਨਾ 'ਤੇ ਡੀਐੱਮ ਤੇ ਐੱਸਪੀ ਔਰਈਆ ਸਮੇਤ ਦੀ ਕਈ ਥਾਣਿਆਂ ਦੀ ਫੋਰਸ ਮੌਕੇ 'ਤੇ ਮੌਜੂਦ ਹੈ। ਇਹ ਹਾਦਸਾ ਕਰੀਬ ਸਵੇਰੇ ਸਾਢੇ 3- 4 ਵਜੇ ਵਾਪਰਿਆ ਹੈ।

ਇਸ ਹਾਦਸੇ ਦੀ ਜਾਣਕਾਰੀ ਮਿਲਦਿਆਂ ਹੀ ਡੀ. ਐੱਮ. ਅਤੇ ਐੱਸ. ਪੀ. ਔਰੈਆ ਸਣੇ ਕਈ ਥਾਣਿਆਂ ਦੀ ਫੋਰਸ ਮੌਕੇ 'ਤੇ ਪੁੱਜ ਗਈ। ਪੁਲਸ ਅਤੇ ਸਿਹਤ ਕਰਮਚਾਰੀ ਰਾਹਤ ਕਾਰਜਾਂ ਵਿਚ ਜੁਟੇ ਦਿਖਾਈ ਦਿੱਤੇ। ਦੱਸ ਦਈਏ ਕਿ ਸ਼ਹਿਰ ਕੋਤਵਾਲੀ ਦੇ ਮਿਹੌਲੀ ਹਾਈਵੇਅ 'ਤੇ ਇਹ ਦਰਦਨਾਕ ਹਾਦਸਾ ਵਾਪਰਿਆ। ਸਾਰੇ ਮਜ਼ਦੂਰ ਫਰੀਦਾਬਾਦ ਤੋਂ ਗੋਰਖਪੁਰ ਜਾ ਰਹੇ ਸਨ।

ਦੱਸ ਦੇਈਏ ਕਿ ਦੇਸ਼ ਵਿਚ ਕੋਰੋਨਾ ਵਾਇਰਸ ਦੇ ਸੰਕਟ ਕਾਰਨ 24 ਮਾਰਚ ਤੋਂ ਲਾਕਡਾਊਨ ਜਾਰੀ ਹੈ। ਲਾਕਡਾਊਨ ਕਾਰਨ ਦੇਸ਼ ਵਿਚ ਆਵਾਜਾਈ ਸੇਵਾਵਾਂ ਠੱਪ ਹਨ, ਜਿਸ ਦੇ ਚੱਲਦਿਆਂ ਪ੍ਰਵਾਸੀ ਮਜ਼ਦੂਰਾਂ ਦੀ ਪਰੇਸ਼ਾਨੀ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਹਾਲਾਤ ਤੋਂ ਪਰੇਸ਼ਾਨ ਮਜ਼ਦੂਰ ਪੈਦਲ ਹੀ ਤੁਰਨ ਲਈ ਮਜਬੂਰ ਹਨ ਅਤੇ ਹੁਣ ਤੱਕ ਕਈ ਮਜ਼ਦੂਰ ਹਾਦਸਿਆਂ ਵਿਚ ਮਾਰੇ ਜਾ ਚੁੱਕੇ ਹਨ।

-PTCNews

Related Post