ਦੇਸ਼ 'ਚ 24 ਘੰਟਿਆਂ 'ਚ 2,47,417 ਨਵੇਂ ਮਾਮਲੇ

By  Pardeep Singh January 13th 2022 10:28 AM -- Updated: January 13th 2022 12:48 PM

ਚੰਡੀਗੜ੍ਹ: ਦੇਸ਼ ਵਿੱਚ ਕੋਰੋਨਾ ਦਾ ਪ੍ਰਕੋਪ ਵੱਧਦਾ ਜਾ ਰਿਹਾ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 2,47,417 ਨਵੇਂ ਕੋਵਿਡ ਮਾਮਲੇ ਸਾਹਮਣੇ ਆਏ ਹਨ, ਜੋ ਕਿ ਕੱਲ੍ਹ ਨਾਲੋਂ 27% ਵੱਧ ਹਨ ਅਤੇ 84,825 ਮਰੀਜ਼ ਸਿਹਤਯਾਬ ਹੋਏ ਹਨ। ਦੇਸ਼ ਵਿੱਚ ਐਕਟਿਵ ਕੇਸਾਂ ਦੀ ਗਿਣਤੀ 11,17,531 ਹੈ ਅਤੇ ਰੋਜ਼ਾਨਾ ਪੌਜ਼ੀਟਿਵਿਟੀ ਰੇਟ 13.11 ਫੀਸਦੀ ਹੈ। ਓਮੀਕਰੋਨ ਦੇ 5488 ਕੇਸਾਂ ਦੀ ਪੁਸ਼ਟੀ ਹੋਈ ਹੈ।

ਦਿੱਲੀ 'ਚ ਕੋਰੋਨਾ ਵਾਇਰਸ ਦੇ ਨਵੇਂ ਮਾਮਲਿਆਂ 'ਚ ਜ਼ਬਰਦਸਤ ਵਾਧਾ ਦਰਜ ਕੀਤਾ ਗਿਆ ਹੈ। ਪਿਛਲੇ 24 ਘੰਟਿਆਂ ਵਿੱਚ, ਇੱਥੇ 27,561 ਨਵੇਂ ਕੇਸ ਸਾਹਮਣੇ ਆਏ ਹਨ, ਜੋ ਕਿ 20 ਅਪ੍ਰੈਲ, 2021 ਤੋਂ ਬਾਅਦ ਇੱਕ ਦਿਨ ਵਿੱਚ ਸਭ ਤੋਂ ਵੱਧ ਕੇਸ ਹਨ। ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮਾਈਕ੍ਰੋਨ ਦੇ ਕੇਸ ਵੀ ਵੱਧ ਰਹੇ ਹਨ।

ਇਹ ਵੀ ਪੜ੍ਹੋ:ਕੇਜਰੀਵਾਲ ਜਦੋਂ ਵੀ ਪੰਜਾਬ ਆਉਂਦੇ, ਕੋਰੋਨਾ ਫੈਲਾ ਕੇ ਜਾਂਦੇ : ਰਾਜ ਕੁਮਾਰ ਵੇਰਕਾ

-PTC News

Related Post