ਸੂਬੇ ਦੇ 25 ਲੱਖ ਪਰਿਵਾਰਾਂ ਦਾ ਆਇਆ ਬਿਜਲੀ ਬਿਲ ‘ਜ਼ੀਰੋ’: ਹਰਭਜਨ ਸਿੰਘ ਈ.ਟੀ.ਓ.

By  Riya Bawa September 4th 2022 07:44 AM -- Updated: September 4th 2022 07:51 AM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਬਿਜਲੀ ਬਿਲ 'ਜ਼ੀਰੋ' ਆਉਣ ਦੇ ਕੀਤੇ ਚੁਣਾਵੀ ਵਾਅਦੇ ਅਨੁਸਾਰ ਸੂਬੇ ਦੇ 25 ਲੱਖ ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲ 'ਜ਼ੀਰੋ' ਆਏ ਹਨ। ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਅੰਮ੍ਰਿਤਸਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਹ ਖੁਲਾਸਾ ਕੀਤਾ। PTC News-Latest Punjabi news ਇਸ ਮੌਕੇ ਬੋਲਦਿਆਂ  ਈ.ਟੀ.ਓ. ਨੇ ਕਿਹਾ ਕਿ ਇਹ ਪਹਿਲੀ ਵਾਰ ਹੈ ਕਿ ਸਰਕਾਰ ਸ਼ੁਰੂਆਤੀ ਸਾਲ ਵਿਚ ਹੀ ਆਪਣੇ ਚੋਣ ਵਾਅਦੇ ਪੂਰੇ ਕਰ ਰਹੀ ਹੈ, ਨਹੀਂ ਤਾਂ ਸਰਕਾਰਾਂ ਨਿੱਕੇ-ਨਿੱਕੇ ਚੋਣ ਵਾਅਦੇ ਆਪਣੀ ਸੱਤਾ ਦੇ ਆਖਰੀ ਸਾਲ ਵਿਚ ਹੀ ਪੂਰੇ ਕਰਦੀਆਂ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 300 ਯੂਨਿਟ ਪ੍ਰਤੀ ਮਹੀਨਾ ਦੀ ਦਿੱਤੀ ਗਈ ਛੋਟ ਕਾਰਨ ਸੂਬੇ ਦੇ 25 ਲੱਖ ਘਰੇਲੂ ਖਪਤਕਾਰਾਂ ਦੇ ਬਿਜਲੀ ਬਿਲ 'ਜ਼ੀਰੋ' ਆਏ ਹਨ। ਲੋਕ ਨਿਰਮਾਣ ਵਿਭਾਗ ਵਿੱਚ 552 ਅਸਾਮੀਆਂ ਵਿਰੱਧ ਭਰਤੀ ਛੇਤੀ: ਹਰਭਜਨ ਸਿੰਘ ਈ.ਟੀ.ਓ./Recruitment for 552 posts in Public Works Department: Harbhajan Singh ETOਬਿਜਲੀ ਮੰਤਰੀ ਨੇ ਸਪੱਸ਼ਟ ਕੀਤਾ ਕਿ ਇਸ ਬਿਜਲੀ ਮੁਆਫੀ ਸਕੀਮ ਤਹਿਤ ਕਿਸੇ ਜਾਤ, ਧਰਮ ਨੂੰ ਆਧਾਰ ਨਹੀਂ ਬਣਾਇਆ ਗਿਆ, ਸਗੋਂ ਹਰੇਕ ਘਰੇਲੂ ਖਪਤਕਾਰ ਨੂੰ ਜੋ ਦੋ ਮਹੀਨਿਆਂ ‘ਚ 600 ਯੂਨਿਟ ਤੱਕ ਬਿਜਲੀ ਖਪਤ ਕਰੇਗਾ, ਦਾ ਬਿਜਲੀ ਬਿਲ 'ਜ਼ੀਰੋ' ਆਵੇਗਾ। ਜੇਕਰ ਕੋਈ ਇਸ ਤੋਂ ਵੱਧ ਬਿਜਲੀ ਵਰਤੇਗਾ, ਉਸ ਨੂੰ ਬਿਜਲੀ ਬਿਲ ਦੇਣਾ ਪਵੇਗਾ। ਇਹ ਵੀ ਪੜ੍ਹੋ: ਮੁੱਖ ਮੰਤਰੀ ਵੱਲੋਂ ਖੇਤੀ ਦੇ ਆਧੁਨਿਕ ਮਾਡਲ ਬਾਰੇ ਬੋਰਲੌਗ ਇੰਸਟੀਚਿਊਟ ਦੇ ਨੁਮਾਇੰਦਿਆਂ ਨਾਲ ਵਿਚਾਰ-ਵਟਾਂਦਰਾ ਬਿਜਲੀ ਮੰਤਰੀ ਨੇ ਦੱਸਿਆ ਕਿ ਬਿਜਲੀ ਮੁਆਫੀ ਨਾਲ ਬਿਲ ਸਰਕਲ ਦੋ ਮਹੀਨਿਆਂ ਦਾ ਹੋਣ ਕਾਰਨ ਖਪਤਕਾਰਾਂ ਨੂੰ 600 ਯੂਨਿਟ ਮੁਫਤ ਬਿਜਲੀ ਮਿਲ ਰਹੀ ਹੈ, ਜੋ ਕਿ ਹਰ ਆਮ ਘਰ ਦੀ ਲੋੜ ਤੋਂ ਵੱਧ ਹੈ। ਉਨਾਂ ਦੱਸਿਆ ਕਿ 1 ਜੁਲਾਈ ਤੋਂ ਦਿੱਤੀ ਗਈ ਬਿਜਲੀ ਮੁਆਫੀ ਕਾਰਨ ਅਗਸਤ ਮਹੀਨੇ ਜੋ ਬਿਲ ਆਏ ਹਨ, ਉਨਾਂ ਵਿਚੋਂ 25 ਲੱਖ ਖਪਤਕਾਰਾਂ ਨੂੰ ਬਿਲ ਨਹੀਂ ਭਰਨਾ ਪਵੇਗਾ। ਮੰਤਰੀ ਨੇ ਦੱਸਿਆ ਕਿ ਬੀਤੇ ਦਿਨ ਤੱਕ ਕੁੱਲ 72 ਲੱਖ ਘਰੇਲੂ ਖਪਤਕਾਰਾਂ ਵਿਚੋਂ 42 ਲੱਖ ਖਪਤਕਾਰਾਂ ਨੂੰ ਬਿਲ ਭੇਜ ਦਿੱਤਾ ਗਿਆ ਸੀ, ਜਿਸ ਵਿਚੋਂ 25 ਲੱਖ ਪਰਿਵਾਰਾਂ ਨੂੰ ਜ਼ੀਰੋ ਬਿਲ ਆਇਆ ਹੈ। ਇਸ ਤੋਂ ਇਲਾਵਾ 34 ਲੱਖ ਪਰਿਵਾਰਾਂ ਨੂੰ ਤਿੰਨ ਰੁਪਏ ਪ੍ਰਤੀ ਯੂਨਿਟ ਨਾਲ ਰਿਆਇਤੀ ਬਿਜਲੀ ਦਾ ਲਾਭ ਮਿਲਿਆ ਹੈ। ਈ.ਟੀ.ਓ. ਨੇ ਕਿਹਾ ਕਿ ਇਹ ਦੋ ਮਹੀਨੇ ਸਖਤ ਗਰਮੀ ਕਾਰਨ ਖਪਤ ਆਮ ਮਹੀਨਿਆਂ ਨਾਲੋਂ ਵੱਧ ਰਹਿੰਦੀ ਹੈ, ਸੋ ਗਰਮੀ ਘੱਟ ਹੋਣ ਕਾਰਨ ਆਉਣ ਵਾਲੇ ਮਹੀਨਿਆਂ ਵਿਚ ਕਰੀਬ 85 ਫੀਸਦੀ ਖਪਤਕਾਰਾਂ ਨੂੰ ਬਿਜਲੀ ਮੁਆਫੀ ਦਾ ਲਾਭ ਮਿਲੇਗਾ। -PTC News

Related Post