ਭਾਰਤ 'ਚ ਕੋਰੋਨਾ ਵਾਇਰਸ ਦੇ ਕੇਸਾਂ 'ਚ 25 ਫ਼ੀਸਦੀ ਵਾਧਾ, 15,754 ਨਵੇਂ ਮਾਮਲੇ ਆਏ ਸਾਹਮਣੇ

By  Ravinder Singh August 19th 2022 11:43 AM -- Updated: August 19th 2022 11:44 AM

ਨਵੀਂ ਦਿੱਲੀ : ਦੇਸ਼ 'ਚ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ 25 ਫ਼ੀਸਦੀ ਦਾ ਉਛਾਲ ਆਇਆ ਹੈ। ਪਿਛਲੇ 24 ਘੰਟਿਆਂ ਵਿੱਚ 15,754 ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਐਕਟਿਵ ਕੇਸਾਂ ਦੀ ਗਿਣਤੀ 101, 830 ਹੈ। ਪਿਛਲੇ 24 ਘੰਟਿਆਂ 'ਚ 15, 220 ਲੋਕ ਕੋਰੋਨਾ ਤੋਂ ਠੀਕ ਹੋਏ ਹਨ। ਹੁਣ ਤੱਕ ਕੁੱਲ 43,685,535 ਲੋਕ ਠੀਕ ਹੋ ਚੁੱਕੇ ਹਨ। ਪਿਛਲੇ 24 ਘੰਟਿਆਂ 'ਚ ਕੋਰੋਨਾ ਕਾਰਨ 47 ਲੋਕਾਂ ਦੀ ਮੌਤ ਹੋਈ ਹੈ। ਹੁਣ ਤੱਕ ਕੁੱਲ 527,253 ਲੋਕਾਂ ਦੀ ਕੋਰੋਨਾ ਕਾਰਨ ਮੌਤ ਹੋ ਚੁੱਕੀ ਹੈ। ਪਿਛਲੇ 24 ਘੰਟਿਆਂ ਵਿੱਚ 31,52,882 ਟੀਕੇ ਲਗਾਏ ਗਏ। ਹੁਣ ਤੱਕ ਕੁੱਲ 2,09,27,32,604 ਟੀਕੇ ਲਗਾਏ ਜਾ ਚੁੱਕੇ ਹਨ।

ਭਾਰਤ 'ਚ ਕੋਰੋਨਾ ਵਾਇਰਸ ਦੇ ਕੇਸਾਂ 'ਚ 25 ਫ਼ੀਸਦੀ ਵਾਧਾ, 15,754 ਨਵੇਂ ਮਾਮਲੇ ਆਏ ਸਾਹਮਣੇਦੇਸ਼ ਦੀ ਰਾਜਧਾਨੀ 'ਚ ਕੋਰੋਨਾ ਦੇ 1964 ਨਵੇਂ ਮਾਮਲੇ ਦਰਜ ਕੀਤੇ ਗਏ, ਜਦੋਂ ਕਿ ਇਸ ਦੀ ਲਾਗ ਕਾਰਨ ਅੱਠ ਲੋਕਾਂ ਦੀ ਜਾਨ ਚਲੀ ਗਈ। ਦਿੱਲੀ ਵਿੱਚ ਕੋਰੋਨਾ ਪਾਜ਼ੇਟਿਵ ਦਰ 9.42 ਫ਼ੀਸਦੀ ਹੈ ਜਦੋਂ ਕਿ ਐਕਟਿਵ ਮਰੀਜ਼ਾਂ ਦੀ ਗਿਣਤੀ 6826 ਹੈ। ਸਿਹਤ ਵਿਭਾਗ ਦੇ ਅੰਕੜਿਆਂ ਮੁਤਾਬਕ ਦਿੱਲੀ 'ਚ ਕੱਲ੍ਹ ਦੇ ਮੁਕਾਬਲੇ ਕੋਰੋਨਾ ਦੇ ਮਾਮਲਿਆਂ ਦੀ ਗਿਣਤੀ ਵਧੀ ਹੈ। ਬੁੱਧਵਾਰ ਨੂੰ ਦਿੱਲੀ 'ਚ ਕੋਰੋਨਾ ਦੇ 1,652 ਨਵੇਂ ਮਾਮਲੇ ਦਰਜ ਕੀਤੇ ਗਏ ਸਨ, ਜਦਕਿ ਪਾਜ਼ੇਟਿਵ ਦਰ 9.92 ਫ਼ੀਸਦੀ ਸੀ। ਕੱਲ੍ਹ ਦਿੱਲੀ ਵਿੱਚ ਕੋਰੋਨਾ ਇਨਫੈਕਸ਼ਨ ਕਾਰਨ ਅੱਠ ਲੋਕਾਂ ਦੀ ਜਾਨ ਚਲੀ ਗਈ ਸੀ। ਮੰਗਲਵਾਰ ਨੂੰ ਦਿੱਲੀ ਵਿੱਚ ਕੋਰੋਨਾ ਦੇ 917 ਮਾਮਲੇ ਦਰਜ ਕੀਤੇ ਗਏ ਸਨ, ਜਦੋਂ ਕਿ ਲਾਗ ਦਰ 19.20 ਫ਼ੀਸਦੀ ਸੀ ਜਦੋਂ ਕਿ ਤਿੰਨ ਲੋਕਾਂ ਦੀ ਲਾਗ ਕਾਰਨ ਮੌਤ ਹੋ ਗਈ ਸੀ।

ਭਾਰਤ 'ਚ ਕੋਰੋਨਾ ਵਾਇਰਸ ਦੇ ਕੇਸਾਂ 'ਚ 25 ਫ਼ੀਸਦੀ ਵਾਧਾ, 15,754 ਨਵੇਂ ਮਾਮਲੇ ਆਏ ਸਾਹਮਣੇਦੂਜੇ ਪਾਸੇ ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ 2246 ਨਵੇਂ ਮਰੀਜ਼ਾਂ ਦੀ ਪੁਸ਼ਟੀ ਹੋਈ ਤੇ ਛੇ ਪਾਜ਼ੇਟਿਵ ਲੋਕਾਂ ਦੀ ਮੌਤ ਹੋ ਗਈ। ਰਾਜ ਦੇ ਸਿਹਤ ਵਿਭਾਗ ਨੇ ਕਿਹਾ ਕਿ ਮਹਾਰਾਸ਼ਟਰ ਵਿੱਚ ਵਾਇਰਸ ਦੇ ਕੁੱਲ ਮਾਮਲੇ 80,78,411 ਹੋ ਗਏ ਹਨ ਜਦੋਂ ਕਿ 1,48,186 ਲੋਕਾਂ ਦੀ ਮੌਤ ਹੋ ਗਈ ਹੈ। ਬੁੱਧਵਾਰ ਨੂੰ ਰਾਜ ਵਿੱਚ ਕੋਵਿਡ ਦੇ 1800 ਮਾਮਲੇ ਸਾਹਮਣੇ ਆਏ ਤੇ ਛੇ ਮਰੀਜ਼ਾਂ ਦੀ ਜਾਨ ਚਲੀ ਗਈ। ਵੀਰਵਾਰ ਨੂੰ ਮੁੰਬਈ ਵਿੱਚ 1201 ਮਾਮਲੇ ਦਰਜ ਕੀਤੇ ਗਏ ਹਨ ਤੇ ਦੋ ਲੋਕਾਂ ਦੀ ਜਾਨ ਚਲੀ ਗਈ ਹੈ।

ਭਾਰਤ 'ਚ ਕੋਰੋਨਾ ਵਾਇਰਸ ਦੇ ਕੇਸਾਂ 'ਚ 25 ਫ਼ੀਸਦੀ ਵਾਧਾ, 15,754 ਨਵੇਂ ਮਾਮਲੇ ਆਏ ਸਾਹਮਣੇਦੂਜੇ ਪਾਸੇ ਛੱਤੀਸਗੜ੍ਹ 'ਚ ਪਿਛਲੇ 24 ਘੰਟਿਆਂ ਦੌਰਾਨ 319 ਹੋਰ ਲੋਕਾਂ ਦੇ ਕੋਰੋਨਾ ਵਾਇਰਸ ਦੇ ਲਪੇਟ ਵਿੱਚ ਆਉਣ ਦੀ ਪੁਸ਼ਟੀ ਹੋਈ ਹੈ। ਇਸ ਨਾਲ ਵੀਰਵਾਰ ਤੱਕ ਰਾਜ ਵਿੱਚ ਕੋਵਿਡ-19 ਤੋਂ ਪ੍ਰਭਾਵਿਤ ਲੋਕਾਂ ਦੀ ਕੁੱਲ ਗਿਣਤੀ 11,71,802 ਹੋ ਗਈ ਹੈ। ਸੂਬੇ ਦੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੇ ਦੱਸਿਆ ਕਿ ਅੱਜ ਅੱਠ ਲੋਕਾਂ ਨੂੰ ਕੋਰੋਨਾ ਮੁਕਤ ਹੋਣ ਤੋਂ ਬਾਅਦ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ। ਵੀਰਵਾਰ ਨੂੰ ਰਾਜ ਵਿੱਚ ਕੋਰੋਨਾ ਵਾਇਰਸ ਪਾਜ਼ੇਟਿਵ ਇੱਕ ਮਰੀਜ਼ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਗੁਰਦੁਆਰਾ ਨੌਂਵੀ ਪਾਤਸ਼ਾਹੀ ਬਾਬਾ ਬਕਾਲਾ ਸਾਹਿਬ ਵਿਖੇ ਹੋਏ ਨਤਮਸਤਕ

Related Post