ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅੱਜ ਦਿੱਲੀ 'ਚ ਅਹਿਮ ਮੀਟਿੰਗ, ਦੇਸ਼ ਪੱਧਰ 'ਤੇ ਅੰਦੋਲਨ ਕਰਨ ਦੀ ਤਿਆਰੀ

By  Shanker Badra October 27th 2020 10:23 AM

ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅੱਜ ਦਿੱਲੀ 'ਚ ਅਹਿਮ ਮੀਟਿੰਗ, ਦੇਸ਼ ਪੱਧਰ 'ਤੇ ਅੰਦੋਲਨ ਕਰਨ ਦੀ ਤਿਆਰੀ:ਚੰਡੀਗੜ੍ਹ : ਕੇਂਦਰ ਦੀ ਮੋਦੀ ਸਰਕਾਰ ਵੱਲੋਂ ਲਿਆਂਦੇ ਕਿਸਾਨ ਵਿਰੋਧੀ ਬਿਲਾਂ ਖਿਲਾਫ਼ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਇਕਜੁੱਟ ਹੋ ਗਈਆਂ ਹਨ ਅਤੇ ਕਿਸਾਨ ਜਥੇਬੰਦੀਆਂ ਹੁਣ ਕੌਮੀ ਪੱਧਰ 'ਤੇਸੰਘਰਸ਼ ਕਰਨ ਦੀ ਤਿਆਰੀ ਕਰ ਰਹੀਆਂ ਹਨ। ਇਸ ਲਈ ਅੱਜਦੇਸ਼ ਭਰ ਦੀਆਂ 250 ਦੇ ਕਰੀਬ ਜਥੇਬੰਦੀਆਂ ਦੀ ਅਗਵਾਈ ਵਾਲੀ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਅੱਜ ਦੂਜੇ ਦਿਨਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਮੀਟਿੰਗ ਮੀਟਿੰਗ ਹੋਵੇਗੀ।

250 farmers organizations meeting in Delhi against agriculture Bills 2020 ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅੱਜ ਦਿੱਲੀ 'ਚ ਅਹਿਮ ਮੀਟਿੰਗ, ਦੇਸ਼ ਪੱਧਰ 'ਤੇ ਅੰਦੋਲਨ ਕਰਨ ਦੀ ਤਿਆਰੀ

250 farmers organisations : ਸੂਤਰਾਂ ਮੁਤਾਬਕ ਇਸ ਮੀਟਿੰਗ ਵਿੱਚ 26 ਤੇ 27 ਨਵੰਬਰ ਨੂੰ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੀ ਰੂਪ ਰੇਖਾ ਉਲੀਕੀ ਜਾ ਰਹੀ ਹੈ। ਦੇਸ਼ ਭਰ ਦੇ ਕਿਸਾਨ ਲੀਡਰ ਇਸ ਮੀਟਿੰਗ ਵਿੱਚ ਸ਼ਾਮਲ ਹੋ ਰਹੇ ਹਨ। ਇਸ ਦੌਰਾਨ ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਖਿਲਾਫ਼ ਪੰਜਾਬ ਤੇ ਹਰਿਆਣਾ ਵਿੱਚ ਪ੍ਰਦਰਸ਼ਨ ਚੱਲ ਰਿਹਾ ਹੈ ਤੇ ਹੁਣ ਦੇਸ਼ ਪੱਧਰ 'ਤੇ ਅੰਦੋਲਨ ਕਰਨ ਦੀ ਤਿਆਰੀ ਹੈ। ਜਥੇਬੰਦੀਆਂ ਵੱਲੋਂ ਮੀਟਿੰਗ ਵਿਚ ਦੇਸ਼ ਵਿਆਪੀ ਤਿੱਖਾ ਸੰਘਰਸ਼ ਛੇੜਣ ਉਪਰ ਚਰਚਾ ਹੋਵੇਗੀ।

250 farmers organizations meeting in Delhi against agriculture Bills 2020 ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅੱਜ ਦਿੱਲੀ 'ਚ ਅਹਿਮ ਮੀਟਿੰਗ, ਦੇਸ਼ ਪੱਧਰ 'ਤੇ ਅੰਦੋਲਨ ਕਰਨ ਦੀ ਤਿਆਰੀ

250 farmers organisations : ਜਗਮੋਹਨ ਸਿੰਘ ਪਟਿਆਲਾ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਤਿੰਨਾਂ ਖੇਤੀ-ਕਾਨੂੰਨਾਂ ਸਮੇਤ ਬਿਜਲੀ-ਐਕਟ-2020 ਵਿਰੁੱਧ ਪੰਜਾਬ ਅਤੇ ਹਰਿਆਣਾ ਤੋਂ ਸ਼ੁਰੂ ਹੋਏ ਕਿਸਾਨ-ਅੰਦੋਲਨ ਨੂੰ ਕੌਮੀ ਪੱਧਰ 'ਤੇ ਲੜਨ ਲਈ ਕਮੇਟੀ ਵਲੋਂ ਅਹਿਮ ਫ਼ੈਸਲੇ ਲਏ ਜਾਣਗੇ। ਪੰਜਾਬ ਵਿਚ ਪਹਿਲਾਂ ਹੀ ਸੰਘਰਸ਼ ਲੜ ਰਹੀਆਂ 30 ਕਿਸਾਨ ਜਥੇਬੰਦੀਆਂ ਵੀ ਕੌਮੀ-ਮੀਟਿੰਗ ਦਾ ਹਿੱਸਾ ਬਣਨਗੀਆਂ ਅਤੇ ਸੰਘਰਸ਼ ਨੂੰ ਵਿਸ਼ਾਲ ਕਰਨਗੀਆਂ।

250 farmers organizations meeting in Delhi against agriculture Bills 2020 ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ ਦੀ ਅੱਜ ਦਿੱਲੀ 'ਚ ਅਹਿਮ ਮੀਟਿੰਗ, ਦੇਸ਼ ਪੱਧਰ 'ਤੇ ਅੰਦੋਲਨ ਕਰਨ ਦੀ ਤਿਆਰੀ

250 farmers organisations : ਦੱਸ ਦੇਈਏ ਕਿ ਦੇਸ਼ ਭਰ ਦੀਆਂ 250 ਦੇ ਕਰੀਬ ਜਥੇਬੰਦੀਆਂ ਦੀ ਅਗਵਾਈ ਵਾਲੀ ਆਲ ਇੰਡੀਆ ਕਿਸਾਨ ਸੰਘਰਸ਼ ਤਾਲਮੇਲ ਕਮੇਟੀ ਦੀ ਦੋ-ਰੋਜ਼ਾ ਮੀਟਿੰਗ ਸੋਮਵਾਰ ਨੂੰ ਸ਼ੁਰੂ ਹੋਈ ਸੀ। ਇਸ ਮੀਟਿੰਗ ਦੇ ਪਹਿਲੇ ਦਿਨ 26 ਅਕਤੂਬਰ ਨੂੰ ਪੰਜਾਬ ਤੋਂ ਪ੍ਰਮੁੱਖ ਕਿਸਾਨ ਆਗੂ ਅਤੇ ਵਰਕਿੰਗ-ਗਰੁਪ ਮੈਂਬਰ ਡਾ. ਦਰਸ਼ਨਪਾਲ, ਜਗਮੋਹਨ ਸਿੰਘ ਪਟਿਆਲਾ ਅਤੇ ਭੁਪਿੰਦਰ ਸਾਂਬਰ, ਡਾ. ਸਤਨਾਮ ਸਿੰਘ ਅਜਨਾਲਾ, ਮਨਜੀਤ ਸਿੰਘ ਧਨੇਰ ਅਤੇ ਪ੍ਰਗਟ ਸਿੰਘ ਜਾਮਾਰਾਏ ਪਹੁੰਚੇ ਸਨ ,ਜਦਕਿ 30 ਜਥੇਬੰਦੀਆਂ ਦੇ ਬਾਕੀ ਨੁਮਾਇੰਦੇ ਅੱਜ ਦੂਜੇ ਦਿਨ ਮੀਟਿੰਗ ਵਿਚ ਸ਼ਾਮਿਲ ਹੋਣਗੇ।

250 farmers organizations meeting in Delhi against agriculture Bills 2020

-PTCNews

Related Post