ਬਰਨਾਲਾ: 272400 ਨਸ਼ੀਲੀਆਂ ਗੋਲੀਆਂ ਸਮੇਤ ਨਸ਼ਾ ਤਸਕਰ ਚੜਿਆ ਪੁਲਿਸ ਅੜਿੱਕੇ

By  Jashan A February 7th 2020 04:13 PM

ਬਰਨਾਲਾ: ਪੰਜਾਬ 'ਚ ਲਗਾਤਾਰ ਵਧ ਰਹੀ ਨਸ਼ਿਆਂ ਦੀ ਆਮਦ ਚਿੰਤਾ ਦਾ ਵਿਸ਼ਾ ਬਣਦੀ ਜਾ ਰਹੀ ਹੈ। ਕੁਝ ਸ਼ਰਾਰਤੀ ਅਨਸਰਾਂ ਵੱਲੋਂ ਸੂਬੇ 'ਚ ਵੱਡੇ ਪੱਧਰ 'ਤੇ ਨਸ਼ਾ ਤਸਕਰੀ ਕੀਤੀ ਜਾ ਰਹੀ ਹੈ, ਜਿਨ੍ਹਾਂ 'ਚ ਹੁਣ ਔਰਤਾਂ ਵੀ ਸ਼ਾਮਿਲ ਹਨ,ਜਿਨ੍ਹਾਂ 'ਤੇ ਨਕੇਲ ਕਸਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਮੁਹਿੰਮ ਵਿੱਢੀ ਗਈ ਹੈ। ਜਿਸ ਦੇ ਤਹਿਤ ਬਰਨਾਲਾ ਪੁਲਿਸ ਨੂੰ ਅੱਜ ਵੱਡੀ ਸਫਲਤਾ ਹਾਸਲ ਕੀਤੀ ਹੈ।

Barnala Police ਪੁਲਿਸ ਨੇ 272400 ਨਸ਼ੀਲੀਆਂ ਗੋਲੀਆਂ ਸਮੇਤ ਇੱਕ ਨਸ਼ਾ ਤਸਕਰ ਨੂੰ ਕਾਬੂ ਕੀਤਾ ਹੈ। ਫੜ੍ਹਿਆ ਗਿਆ ਮੁਲਜ਼ਮ ਹਰਿਆਣਾ ਦਾ ਨਿਵਾਸੀ ਹੈ। ਪੁਲਿਸ ਨੇ ਇਸ ਮੁਲਜ਼ਮ ਤੋਂ ਨਸ਼ੀਲੀਆਂ ਗੋਲੀਆਂ ਸਮੇਤ ਇੱਕ ਸਕੌਡਾ ਕਾਰ ਵੀ ਬਰਾਮਦ ਕੀਤੀ ਹੈ। ਇਥੇ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਇੱਕ ਤਸਕਰ ਭੱਜਣ 'ਚ ਵੀ ਕਾਮਯਾਬ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਕ ਬਰਾਮਦ ਕੀਤੀਆਂ ਗਈਆਂ ਗੋਲੀਆਂ ਦੀ ਬਜ਼ਾਰ 'ਚ 25 ਲੱਖ ਰੁਪਏ ਕੀਮਤ ਦੱਸੀ ਜਾ ਰਹੀ ਹੈ। ਫਿਲਹਾਲ ਪੁਲਿਸ ਨੇ ਨਸ਼ਾ ਤਸਕਰ ਵਿਰੁੱਧ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਹੋਰ ਪੜ੍ਹੋ: ਫਰੀਦਕੋਟ 'ਚ ਕਿਸਾਨਾਂ ਦਾ ਹੱਲਾ-ਬੋਲ, ਕਿੱਕੀ ਢਿੱਲੋਂ ਦੀ ਕੋਠੀ ਦਾ ਕੀਤਾ ਘਿਰਾਓ

ਤੁਹਾਨੂੰ ਦੱਸ ਦੇਈਏ ਕਿ ਬਰਨਾਲਾ ਪੁਲਿਸ ਲਗਾਤਾਰ ਨਸ਼ਿਆਂ ਖਿਲਾਫ ਕਾਰਵਾਈ ਕਰ ਰਹੀ ਹੈ, ਜਿਸ ਦੌਰਾਨ ਪੁਲਿਸ ਕੁਝ ਸਮੇਂ 'ਚ ਹੀ 12 ਲੱਖ ਦੇ ਕਰੀਬ ਨਸ਼ੀਲੀਆਂ ਗੋਲੀਆਂ ਅਤੇ ਕਈ ਹੋਰ ਨਸ਼ੀਲੇ ਪਦਾਰਥ ਬਰਾਮਦ ਕਰ ਚੁੱਕੀ ਹੈ।

Barnala Police ਜ਼ਿਕਰਯੋਗ ਹੈ ਕਿ ਪੰਜਾਬ ਜਵਾਨੀ ਨਸ਼ਿਆਂ ਦੇ ਛੇਵੇਂ ਦਰਿਆ 'ਚ ਲਗਾਤਰ ਰੁੜ੍ਹ ਰਹੀ ਹੈ ਤੇ ਕਈ ਮਾਪਿਆਂ ਦੇ ਪੁੱਤ ਇਸ ਦਰਿਆ 'ਚ ਰੁੜ ਕੇ ਮਾਵਾਂ ਦੀਆਂ ਕੁੱਖਾਂ ਸੁੰਨੀਆਂ ਕਰ ਚੁੱਕੇ ਹਨ। ਨਸ਼ਿਆਂ ਕਾਰਨ ਆਏ ਦਿਨ ਘਰਾਂ 'ਚ ਸੱਥਰ ਵਿਛ ਰਹੇ ਹਨ ਤੇ ਨਸ਼ੇ ਪੰਜਾਬ ਦੀ ਜਵਾਨੀ ਨੂੰ ਘੁਣ ਵਾਂਗ ਖਾ ਰਹੇ ਹਨ ਤੇ ਪੰਜਾਬ ਸਰਕਾਰ ਵੱਲੋਂ ਚੋਣਾਂ ਦੌਰਾਨ ਨਸ਼ਿਆਂ ਨੂੰ ਖਤਮ ਕਰਨ ਲਈ ਕੀਤੇ ਗਏ ਵਾਅਦੇ ਅਤੇ ਦਾਅਵੇ ਖੋਖਲੇ ਹੁੰਦੇ ਜਾ ਰਹੇ ਹਨ।

-PTC News

Related Post