ਭਾਰਤ 'ਚ ਕਰੋਨਾ ਵਾਇਰਸ ਦੀ ਦਸਤਕ, ਹੁਣ ਤੱਕ 28 ਮਰੀਜ਼ਾਂ ਦੀ ਪੁਸ਼ਟੀ: ਡਾ. ਹਰਸ਼ਵਰਧਨ

By  PTC NEWS March 4th 2020 02:44 PM

ਨਵੀਂ ਦਿੱਲੀ: ਚੀਨ ਤੋਂ ਸ਼ੁਰੂ ਹੋਏ ਕਰੋਨਾ ਵਾਇਰਸ ਨੇ ਹੁਣ ਭਾਰਤ 'ਚ ਵੀ ਦਸਤਕ ਦੇ ਦਿੱਤੀ ਹੈ। ਜਿਸ ਦੌਰਾਨ ਦੇਸ਼ ਭਰ ਦੇ ਲੋਕਾਂ 'ਚ ਹਲਚਲ ਮੱਚ ਗਈ ਹੈ। ਕੇਂਦਰੀ ਸਿਹਤ ਮੰਤਰੀ ਹਰਸ਼ ਵਰਧਨ ਨੇ ਕਿਹਾ ਕਿ ਦੇਸ਼ ਵਿਚ ਹੁਣ ਤੱਕ ਕੋਰੋਨਾ ਵਾਇਰਸ ਦੇ ਕੁੱਲ 28 ਮਰੀਜ ਪਾਏ ਗਏ ਹਨ। ਇਨ੍ਹਾਂ 'ਚ 12 ਭਾਰਤੀ ਅਤੇ 16 ਵਿਦੇਸ਼ੀ ਸ਼ਾਮਲ ਹਨ। 12 ਭਾਰਤੀਆਂ 'ਚੋਂ 3 ਨੂੰ ਇਲਾਜ ਮਗਰੋਂ ਛੁੱਟੀ ਦੇ ਦਿੱਤੀ ਗਈ ਹੈ।

ਤੁਹਾਨੂੰ ਦੱਸ ਦੇਈਏ ਕਿ ਆਗਰਾ 'ਚ ਇਕ ਹੀ ਪਰਿਵਾਰ ਦੇ 6 ਮਰੀਜ਼ ਮਿਲੇ ਹਨ, ਜਿਨ੍ਹਾਂ ਦਾ ਦਿੱਲੀ 'ਚ ਇਲਾਜ ਚੱਲ ਰਿਹਾ ਹੈ। ਇਸ ਵਾਇਰਸ ਨੂੰ ਲੈ ਕੇ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਪੂਰੀ ਤਰ੍ਹਾਂ ਅਲਰਟ ਹੋ ਗਏ ਹਨ।

ਇੱਥੇ ਦੱਸ ਦੇਈਏ ਕਿ ਚੀਨ 'ਚ ਫੈਲਿਆ ਇਹ ਜਾਨਲੇਵਾ ਕੋਰੋਨਾ ਵਾਇਰਸ 70 ਦੇਸ਼ਾਂ ਨੂੰ ਆਪਣੀ ਲਪੇਟ 'ਚ ਲੈ ਚੁੱਕਾ ਹੈ। ਮੀਡੀਆ ਰਿਪੋਰਟਾਂ ਦੀਆਂ ਮੰਨੀਏ ਤਾਂ ਦੁਨੀਆ ਭਰ 'ਚ ਹੁਣ ਤੱਕ ਇਸ ਵਾਇਰਸ ਕਾਰਨ 3,123 ਲੋਕਾਂ ਦੀ ਮੌਤ ਹੋ ਚੁੱਕੀ ਹੈ।

ਕੋਰੋਨਾਵਾਇਰਸ ਦੇ ਲੱਛਣ: ਕੋਰੋਨਾਵਾਇਰਸ 'ਚ ਪਹਿਲਾ ਬੁਖਾਰ ਹੁੰਦਾ ਹੈ। ਇਸ ਤੋਂ ਬਾਅਦ ਸੁੱਕੀ ਖੰਘ ਅਤੇ ਜ਼ੁਕਾਮ, ਸਾਹ ਲੈਣ 'ਚ ਪਰੇਸ਼ਾਨੀ ਹੁੰਦੀ ਹੈ।

ਕੋਰੋਨਾਵਾਇਰਸ ਤੋਂ ਬਚਣ ਲਈ ਸਾਵਧਾਨੀਆਂ:

1. ਖੰਘਦੇ ਹੋਏ ਜਾਂ ਛਿੱਕਦੇ ਹੋਏ ਡਿਸਪੋਜ਼ੇਬਲ ਟਿਸ਼ੂ ਦਾ ਇਸਤੇਮਾਲ ਕਰੋ।

2. ਹੱਥਾਂ ਨੂੰ ਵਾਰ-ਵਾਰ ਸਾਬੁਣ ਅਤੇ ਪਾਣੀ ਨਾਲ ਧੋਵੋ। ਹੋ ਸਕੇ ਤਾਂ ਹੱਥਾਂ ਨੂੰ ਸਾਫ ਕਰਨ ਲਈ ਸੈਨੇਟਾਈਜ਼ਰ ਦਾ ਇਸਤੇਮਾਲ ਕਰੋ।

3. ਕਿਸੇ ਨਾਲ ਵੀ ਹੱਥ ਮਿਲਾਉਣ ਤੋਂ ਪਰਹੇਜ਼ ਕਰੋ।

4. ਇਸਤੇਮਾਲ ਕੀਤੇ ਗਏ ਟਿਸ਼ੂ ਨੂੰ ਸੁੱਟ ਦਿਓ ਅਤੇ ਇਸ ਤੋਂ ਬਾਅਦ ਹੱਥ ਜ਼ਰੂਰ ਧੋਵੋ।

-PTC News

Related Post