ਕੋਰੋਨਾ ਦੇ 2,997 ਨਵੇਂ ਮਾਮਲੇ ਆਏ ਸਾਹਮਣੇ, 63 ਦੀ ਮੌਤ

By  Jagroop Kaur April 7th 2021 09:35 PM -- Updated: April 7th 2021 09:36 PM

ਪੰਜਾਬ 'ਚ ਕੋਰੋਨਾ ਦੇ ਮਰੀਜ਼ਾਂ ਦੀ ਗਿਣਤੀ 'ਚ ਪਹਿਲਾਂ ਤੋਂ ਕਾਫੀ ਕਮੀ ਦੇਖੀ ਜਾ ਰਹੀ ਸੀ ਪਰ ਹੁਣ ਇੱਕ ਵਾਰ ਫਿਰ ਕੇਸ ਵੱਧਦੇ ਹੋਏ ਦਿਖਾਈ ਦੇ ਰਹੇ ਹਨ। ਸੂਬੇ ਦੇ ਲਗਭਗ ਸਾਰੇ ਜ਼ਿਲ੍ਹਿਆਂ 'ਚ ਇਹ ਮਹਾਮਾਰੀ ਤੇਜ਼ ਹੁੰਦੀ ਦਿਖਾਈ ਦੇ ਰਹੀ ਹੈ। ਦਿਨ ਮੰਗਲਵਾਰ ਨੂੰ ਪੰਜਾਬ 'ਚ ਕੋਰੋਨਾ ਦੇ 2997 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਅੱਜ 63 ਦੀ ਕੋਰੋਨਾ ਕਾਰਣ ਮੌਤ ਹੋਈ ਹੈ। ਹੁਣ ਤੱਕ ਰਾਜ 'ਚ 257057 ਪਾਜ਼ੇਟਿਵ ਮਰੀਜ਼ ਸਾਹਮਣੇ ਆ ਚੁੱਕੇ ਹਨ ਜਦੋਂਕਿ ਇਨ੍ਹਾਂ 'ਚੋਂ 7216 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।Offline OPD registrations AIIMSread more : ਸਰਕਾਰ ਨੇ ਜਾਰੀ ਕੀਤੇ ਆਦੇਸ਼, ਹੁਣ ਕੰਮਕਾਜ ਵਾਲੀਆਂ ਥਾਵਾਂ ‘ਤੇ ਇਸ ਤਰੀਕ ਤੋਂ ਲਗਾਈ ਜਾਵੇਗੀ ਕੋਰੋਨਾ ਵੈਕਸੀਨ

ਅੱਜ ਰਾਜ 'ਚ ਕੁੱਲ 43844 ਲੋਕਾਂ ਦੇ ਕੋਰੋਨਾ ਸੈਂਪਲ ਲਏ ਗਏ ਹਨ। ਜਿਨ੍ਹਾਂ 'ਚੋਂ 2924 ਲੋਕ ਪਾਜ਼ੇਟਿਵ ਪਾਏ ਗਏ ਹਨ। ਰਾਜ 'ਚ ਹੁੱਣ ਤੱਕ 6145532 ਲੋਕਾਂ ਦੀ ਕੋਰੋਨਾ ਸੈਂਪਲਿੰਗ ਕੀਤੀ ਜਾ ਚੁੱਕੀ ਹੈ। ਜ਼ਿਲਾ ਜਲੰਧਰ ਵਿਚ ਕੋਰੋਨਾ ਰੋਗੀਆਂ ਦੀ ਗਿਣਤ ਦਿਨੋਂ-ਦਿਨ ਵਧਦੀ ਜਾ ਰਹੀ ਹੈ। ਬੁੱਧਵਾਰ ਨੂੰ ਜ਼ਿਲੇ ਵਿਚ ਕੋਰੋਨਾ ਵਾਇਰਸ ਕਾਰਣ 4 ਲੋਕਾਂ ਦੀ ਮੌਤ ਹੋ ਗਈ ਜਦਕਿ 345 ਲੋਕਾਂ ਦੀ ਰਿਪੋਰਟ ਪਾਜ਼ੇਟਿਵ ਆਈ ਹੈ।Punjab sees 2,924 fresh coronavirus cases, reports 62 deaths today | Business Standard News

ਪੜ੍ਹੋ ਹੋਰ ਖ਼ਬਰਾਂ : ਪੰਜਾਬ ‘ਚ ਮੁੜ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ , ਕੈਪਟਨ ਸਰਕਾਰ ਨੇ ਲਾਇਆ ਇੱਕ ਹੋਰ ਨਵਾਂ ਟੈਕਸ

ਜਾਣਕਾਰੀ ਮੁਤਾਬਕ ਸਿਹਤ ਵਿਭਾਗ ਨੂੰ ਬੁੱਧਵਾਰ ਨੂੰ 407 ਲੋਕਾਂ ਦੀ ਕੋਰੋਨਾ ਰਿਪੋਰਟ ਪਾਜ਼ੇਟਿਵ ਮਿਲੀ, ਜਿਨ੍ਹਾਂ ਵਿਚ 62 ਲੋਕ ਹੋਰਾਂ ਜ਼ਿਲਿਆਂ ਦੇ ਦੱਸੇ ਜਾ ਰਹੇ ਹਨ। ਉਥੇ ਹੀ ਜ਼ਿਲੇ ਦੇ ਪਾਜ਼ੇਟਿਵ ਆਉਣ ਵਾਲੇ ਰੋਗੀਆਂ ਵਿਚ ਸੀ.ਪੀ. ਦਫਤਰ, ਸਟੇਟ ਬੈਂਕ ਦਾ ਕਰਮਚਾਰੀ ਤੇ ਪੁਲਸ ਅਕਾਦਮੀ ਫਿਲੌਰ ਦੇ ਕੁਝ ਮੁਲਾਜ਼ਮ ਵੀ ਸ਼ਾਮਲ ਹਨ।

ਉਥੇ ਹੀ ਅੰਮ੍ਰਿਤਸਰ 'ਚ ਅੱਜ ਕੋਰੋਨਾ ਦੇ 325 ਮਾਮਲੇ ਸਾਹਮਣੇ ਆਏ ਹਨ । ਜਿਸ ਨਾਲ ਜ਼ਿਲ੍ਹੇ ਵਿਚ ਕੁੱਲ ਗਿਣਤੀ 22988 ਹੋ ਗਈ ਹੈ, ਉੱਥੇ ਹੀ ਅੱਜ 7 ਮੌਤਾਂ ਹੋਈਆਂ ਹਨ, ਜਿਸ ਨਾਲ ਮੌਤਾਂ ਦੀ ਕੁੱਲ ਗਿਣਤੀ 731 ਹੋ ਗਈ ਹੈ ।

Related Post