ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਵੱਡਾ ਅੱਤਵਾਦੀ ਹਮਲਾ, ਭਾਜਪਾ ਦੇ ਤਿੰਨ ਵਰਕਰਾਂ ਦੀ ਹੱਤਿਆ

By  Shanker Badra October 30th 2020 09:57 AM -- Updated: October 30th 2020 10:03 AM

ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਵੱਡਾ ਅੱਤਵਾਦੀ ਹਮਲਾ, ਭਾਜਪਾ ਦੇ ਤਿੰਨ ਵਰਕਰਾਂ ਦੀ ਹੱਤਿਆ:ਸ੍ਰੀਨਗਰ: ਜੰਮੂ ਕਸ਼ਮੀਰ ਦੇ ਕੁਲਗਾਮ ਦੇ ਇੱਕ ਪਿੰਡ ਵਿੱਚ ਅੱਤਵਾਦੀਆਂ ਨੇ ਤਿੰਨ ਭਾਜਪਾ ਵਰਕਰਾਂ ਦੀ ਹੱਤਿਆ ਕਰ ਦਿੱਤੀ ਹੈ। ਪੁਲਿਸ ਨੇ ਇੱਕ ਬਿਆਨ ਵਿੱਚ ਕਿਹਾ ਕਿ ਕੁਲਗਾਮ ਪੁਲਿਸ ਨੂੰ ਵਾਈਕੇ ਪੋਰਾ ਪਿੰਡ ਵਿੱਚ ਇੱਕ ਅੱਤਵਾਦੀ ਘਟਨਾ ਦੀ ਜਾਣਕਾਰੀ ਮਿਲੀ ਹੈ। ਜਿੱਥੇ ਅੱਤਵਾਦੀਆਂ ਨੇ ਤਿੰਨ ਭਾਜਪਾ ਵਰਕਰਾਂ 'ਤੇ ਗੋਲੀਬਾਰੀ ਕੀਤੀ ਹੈ ,ਇਸ ਹਮਲੇ ਤੋਂ ਬਾਅਦ ਉਨ੍ਹਾਂ ਨੂੰ ਇਲਾਜ ਲਈ ਨੇੜਲੇ ਹਸਪਤਾਲ ਲਿਜਾਇਆ ਗਿਆ,ਜਿਥੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ ਹੈ। [caption id="attachment_444802" align="aligncenter" width="700"]3 BJP Workers shot dead In Terrorist Attack In Jammu And Kashmir's Kulgam ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਵੱਡਾ ਅੱਤਵਾਦੀ ਹਮਲਾ, ਭਾਜਪਾ ਦੇ ਤਿੰਨ ਵਰਕਰਾਂ ਦੀਹੱਤਿਆ[/caption] ਇਹ ਵੀ ਪੜ੍ਹੋ : ਇਸ ਮਹਿਲਾ ਅਧਿਆਪਕ ਨੇ ਪੂਰੇ ਵਿਭਾਗ ਦੀ ਇੱਜਤ ਕੀਤੀ ਲੀਰੋ -ਲੀਰ ,ਸਕੂਲ 'ਚ ਕਰ ਰਹੀ ਸੀ ਇਹ ਕੰਮ ਇਹ ਜਾਣਕਾਰੀ ਜੰਮੂ-ਕਸ਼ਮੀਰ ਪੁਲਿਸ ਨੇ ਦਿੱਤੀ ਹੈ। ਇਸ ਘਟਨਾ ਤੋਂ ਬਾਅਦ ਸੀਨੀਅਰ ਪੁਲਿਸ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਜੰਮੂ-ਕਸ਼ਮੀਰ ਪੁਲਿਸ ਮੁਤਾਬਕ ਮ੍ਰਿਤਕਾਂ ਦੀ ਪਛਾਣ ਭਾਜਪਾ ਜ਼ਿਲ੍ਹਾ ਯੂਥ ਜਨਰਲ ਸੱਕਤਰ ਫਿਦਾ ਹੁਸੈਨ ਯਾਤੂ, ਕਾਰਕੁਨਾਂ ਉਮਰ ਰਸ਼ੀਦ ਅਤੇ ਉਮਰ ਰਮਜ਼ਾਨ ਹਾਜ਼ਮ ਨਾਲ ਹੋਈ, ਜੋ ਵਾਈਕੇ ਪੁਰਾ ਦੇ ਵਸਨੀਕ ਸਨ। [caption id="attachment_444801" align="aligncenter" width="700"]3 BJP Workers shot dead In Terrorist Attack In Jammu And Kashmir's Kulgam ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਵੱਡਾ ਅੱਤਵਾਦੀ ਹਮਲਾ, ਭਾਜਪਾ ਦੇ ਤਿੰਨ ਵਰਕਰਾਂ ਦੀਹੱਤਿਆ[/caption] ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੇ ਇਸ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਕੇ ਲਿਖਿਆ, "ਦੱਖਣੀ ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਤੋਂ ਭਿਆਨਕ ਖ਼ਬਰ ਮਿਲੀ। ਮੈਂ ਅੱਤਵਾਦੀ ਹਮਲੇ ਵਿੱਚ 3 ਭਾਜਪਾ ਵਰਕਰਾਂ ਦੇ ਨਿਸ਼ਾਨਾ ਸਾਧਣ ਦੀ ਨਿੰਦਾ ਕਰਦਾ ਹਾਂ। ਅੱਲ੍ਹਾ ਉਨ੍ਹਾਂ ਨੂੰ ਜੰਨਤ ਵਿੱਚ ਜਗ੍ਹਾ ਦੇਵੇ ਅਤੇ ਇਸ ਮੁਸ਼ਕਿਲ ਸਮੇਂ ਵਿੱਚ ਉਨ੍ਹਾਂ ਦੇ ਪਰਿਵਾਰ ਨੂੰ ਤਾਕਤ ਮਿਲੇ। ਇਹ ਵੀ ਪੜ੍ਹੋ : ਜਲੰਧਰ : GNA ਦੇ ਮਾਲਕ ਦੇ ਬੇਟੇ ਗੁਰਿੰਦਰ ਸਿੰਘ ਨੇ ਰਿਵਾਲਵਰ ਨਾਲ ਖ਼ੁਦ ਨੂੰ ਮਾਰੀ ਗ਼ੋਲੀ [caption id="attachment_444803" align="aligncenter" width="700"]3 BJP Workers shot dead In Terrorist Attack In Jammu And Kashmir's Kulgam ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਵੱਡਾ ਅੱਤਵਾਦੀ ਹਮਲਾ, ਭਾਜਪਾ ਦੇ ਤਿੰਨ ਵਰਕਰਾਂ ਦੀਹੱਤਿਆ[/caption] ਇਸ ਦੇ ਇਲਾਵਾ ਪੀਡੀਪੀ ਮੁਖੀ ਮਹਿਬੂਬਾ ਮੁਫਤੀ ਨੇ ਵੀ ਇਸ ਘਟਨਾ 'ਤੇ ਟਵੀਟ ਕਰਕੇ ਲਿਖਿਆ,''ਕੁਲਗਮ ਵਿੱਚ ਤਿੰਨ ਭਾਜਪਾ ਵਰਕਰਾਂ ਦੀ ਹੱਤਿਆ ਬਾਰੇ ਸੁਣ ਕੇ ਬੜਾ ਦੁੱਖ ਹੋਇਆ ਹੈ। ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਦਿਲਾਸਾ ਦਿੱਤਾ। ਆਖਰਕਾਰ, ਭਾਰਤ ਸਰਕਾਰ ਦੀਆਂ ਬੀਮਾਰ ਨੀਤੀਆਂ ਕਾਰਨ ਜੰਮੂ-ਕਸ਼ਮੀਰ ਦੇ ਲੋਕ ਆਪਣੀ ਜਾਨ ਗਵਾ ਬੈਠੇ। -PTCNews

Related Post