ਇੱਕੋ ਸਮੇਂ ਪਰਿਵਾਰ ਦੇ 3 ਜੀਆਂ ਦੀ ਹੋਈ ਮੌਤ, ਜਾਣੋ ਕਿਵੇਂ

By  Jashan A March 13th 2020 01:19 PM

ਮੌੜ ਮੰਡੀ: ਪਿਛਲੇ ਕਈ ਦਿਨਾਂ ਤੋਂ ਪੈ ਰਹੀ ਭਾਰੀ ਬਾਰਿਸ਼ ਨੇ ਲੋਕਾਂ ਦਾ ਜਿਉਣਾ ਮੁਹਾਲ ਕਰ ਦਿੱਤਾ ਹੈ। ਬੀਤੀ ਰਾਤ ਹੋਈ ਬਾਰਿਸ਼ ਇੱਕ ਪਰਿਵਾਰ 'ਤੇ ਕਹਿਰ ਬਣ ਕੇ ਢਹਿ ਗਈ ਤੇ ਇੱਕ ਹੀ ਝਟਕੇ 'ਚ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ। ਮਾਮਲਾ ਮੌੜ ਮੰਡੀ ਦਾ ਹੈ, ਜਿਥੇ ਬੀਤੀ ਰਾਤ ਬਾਰਿਸ਼ ਕਾਰਨ ਇਕ ਘਰ ਦੀ ਛੱਡ ਡਿੱਗ ਗਈ। ਮ੍ਰਿਤਕਾਂ 'ਚ ਸੁਨੀਤਾ ਦੇਵੀ, ਉਸ ਦਾ ਬੇਟਾ ਰਾਕੇਸ਼ ਕੁਮਾਰ ਵਿੱਕੀ ਅਤੇ ਉਸ ਦੀ ਬੇਟੀ ਮਮਤੀ ਰਾਨੀ ਸ਼ਾਮਲ ਸਨ। ਮਿਲੀ ਜਾਣਕਾਰੀ ਮੁਤਾਬਕ ਮ੍ਰਿਤਕਾ ਸੁਨੀਤਾ ਦੇਵੀ ਦੇ ਪਤੀ ਦੀ ਇਕ ਸਾਲ ਪਹਿਲੇ ਹੀ ਮੌਤ ਹੋ ਚੁੱਕੀ ਸੀ। ਹੋਰ ਪੜ੍ਹੋ: ਆਸਟ੍ਰੇਲੀਆ 'ਚ ਪੰਜਾਬੀ ਨੌਜਵਾਨ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ ਇਸ ਘਟਨਾ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ। ਉਧਰ ਘਟਨਾ ਦੀ ਸੂਚਨਾ ਮਿਲਣ 'ਤੇ ਸਥਾਨਕ ਪੁਲਿਸ ਮੌਕੇ 'ਤੇ ਪਹੁੰਚ ਗਈ ਤੇ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਸੰਗਰੂਰ 'ਚ ਵੀ ਇਕ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਪਤੀ-ਪਤਨੀ ਸਮੇਤ ਦੋ ਬੱਚਿਆਂ ਦੀ ਮੌਤ ਹੋ ਗਈ ਸੀ ਅਤੇ ਪਰਿਵਾਰ ਦੇ ਤਿੰਨ ਜੀਅ ਜ਼ਖ਼ਮੀ ਵੀ ਹੋ ਗਏ ਸਨ। -PTC News

Related Post