ਅੰਮ੍ਰਿਤਸਰ 'ਚ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 3 ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰ

By  Ravinder Singh March 15th 2022 08:08 PM

ਅੰਮ੍ਰਿਤਸਰ : ਅੰਮ੍ਰਿਤਸਰ ਵਿਖੇ ਕਾਊਂਟਰ ਨੂੰ ਵੱਡੀ ਸਫਲਤਾ ਹੱਥ ਲੱਗੀ। ਕਾਊਂਟਰ ਇੰਟੈਲੀਜੈਂਸੀ ਦੀ ਟੀਮ ਨੇ ਲੁੱਟ-ਖੋਹ ਦੀਆਂ ਵਾਰਦਾਤਾਂ ਕਰਨ ਵਾਲੇ ਗਿਰੋਹ ਦੇ ਤਿੰਨ ਗੁਰਗਿਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਮੁਲਜ਼ਮਾਂ ਕੋਲੋਂ 6 ਪਿਸਤੌਲ ਦੇ ਗੋਲੀ ਸਿੱਕਾ ਬਰਾਮਦ ਕੀਤਾ ਹੈ। ਪੁਲਿਸ ਨੇ ਅੰਮ੍ਰਿਤਸਰ ਜਲੰਧਰ ਰੋਡ ਉਤੇ ਮਾਨਾਵਾਲਾਂ ਕੋਲ ਇਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਅੰਮ੍ਰਿਤਸਰ 'ਚ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 3 ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰਤਿੰਨੇ ਲੁਟੇਰਿਆਂ ਦੀ ਪਛਾਣ ਜਰਨਮਜੀਤ ਸਿੰਘ ਪਿੰਡ ਭਲਾਈਪੁਰ ਡੋਗਰਾ, ਥਾਣਾ ਵੈਰੋਵਾਲ, ਹਰਵਿੰਦਰ ਸਿੰਘ ਪਿੰਡ ਬਹਾਦਰਪੁਰ ਥਾਣਾ ਵੈਰੋਵਾਲ ਤੇ ਅਜਮੇਰ ਸਿੰਘ ਖਾਲੜਾ ਵਜੋਂ ਹੋਈ ਹੈ। ਅੰਮ੍ਰਿਤਸਰ 'ਚ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 3 ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰਜਾਣਕਾਰੀ ਅਨੁਸਾਰ ਪੁਲਿਸ ਨੇ ਅੱਜ ਕਾਰਵਾਈ ਕਰਦੇ ਹੋਏ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਟੀਮ ਨੇ ਸਥਾਨਕ ਮਾਨਾਵਾਲਾਂ ਕੋਲ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਗੁਰਗਿਆਂ ਨੂੰ ਕਾਬੂ ਕੀਤਾ ਹੈ। ਜਿਨ੍ਹਾਂ ਕੋਲੋਂ ਕਈ ਪਿਸਤੌਲ ਵੀ ਬਰਾਮਦ ਕੀਤੇ ਗਏ ਹਨ। ਪੁਲਿਸ ਦਾ ਦਾਅਵਾ ਹੈ ਕਿ ਮੁਲਜ਼ਮ ਕਈ ਵਾਰਦਾਤਾਂ ਨੂੰ ਅੰਜਾਮ ਦੇ ਚੁੱਕੇ ਹਨ। ਪੁਲਿਸ ਇਸ ਮਾਮਲੇ ਵਿੱਚ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਪੁਲਿਸ ਇਨ੍ਹਾਂ ਕੋਲੋਂ ਡੂੰਘਿਆਈ ਨਾਲ ਪੁੱਛਗਿੱਛ ਕਰੇਗੀ। ਅੰਮ੍ਰਿਤਸਰ 'ਚ ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ 3 ਗੁਰਗੇ ਹਥਿਆਰਾਂ ਸਮੇਤ ਗ੍ਰਿਫ਼ਤਾਰਪੁਲਿਸ ਨੂੰ ਇਨ੍ਹਾਂ ਕੋਲੋਂ ਕਈ ਵੱਡੀਆਂ ਵਾਰਦਾਤਾਂ ਦੇ ਕੇਸ ਸੁਲਝਣ ਦੀ ਉਮੀਦ ਹੈ। ਕੱਲ੍ਹ ਨੂੰ ਪੁਲਿਸ ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕਰ ਕੇ ਰਿਮਾਂਡ ਹਾਸਲ ਕਰੇਗੀ। ਪੁਲਿਸ ਮੁਲਾਜ਼ਮਾਂ ਦਾ ਕਹਿਣਾ ਹੈ ਕਿ ਗਲਤ ਅਨਸਰਾਂ ਨੂੰ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਗਲਤ ਅਨਸਰਾਂ ਵਿਰੁੱਧ ਵਿੱਢੀ ਮੁਹਿੰਮ ਅੱਗੇ ਵੀ ਜਾਰੀ ਰਹੇਗੀ। ਇਹ ਵੀ ਪੜ੍ਹੋ : ਸੋਨੀਆ ਗਾਂਧੀ ਨੇ ਸਿੱਧੂ ਸਮੇਤ ਪੰਜ ਰਾਜਾਂ ਦੇ ਕਾਂਗਰਸ ਪ੍ਰਧਾਨਾਂ ਤੋਂ ਮੰਗੇ ਅਸਤੀਫ਼ੇ

Related Post