ਜੰਮੂ-ਕਸ਼ਮੀਰ : ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਤਿੰਨ ਅੱਤਵਾਦੀ ਢੇਰ

By  Shanker Badra February 19th 2021 08:45 AM -- Updated: February 19th 2021 08:58 AM

ਬਡਗਾਮ : ਜੰਮੂ-ਕਸ਼ਮੀਰ 'ਚ ਇਕੋ ਸਮੇਂ 2 ਥਾਵਾਂ 'ਤੇ ਅੱਤਵਾਦੀਆਂ ਨਾਲ ਮੁਕਾਬਲਾ ਚੱਲ ਰਿਹਾ ਹੈ।ਜੰਮੂ-ਕਸ਼ਮੀਰ ਦੇ ਬਡਗਾਮ ਜ਼ਿਲ੍ਹੇ ਦੇ ਬੀਰਵਾਹ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਚੱਲ ਰਿਹਾ ਹੈ। ਇਸ ਮੁਕਾਬਲੇ 'ਚ ਜੰਮੂ-ਕਸ਼ਮੀਰ ਪੁਲਿਸ ਦੇ ਐਸਪੀਓ ਅਲਤਾਫ ਅਹਿਮਦ ਸ਼ਹੀਦ ਹੋ ਗਏ ਹਨ। ਉੱਥੇ ਹੀ ਇਕ ਜਵਾਨ ਜ਼ਖ਼ਮੀ ਦੱਸਿਆ ਜਾ ਰਿਹਾ ਹੈ।

3 Militants Killed In Shopian Encounter between security forces and militants , SPO killed ਜੰਮੂ-ਕਸ਼ਮੀਰ : ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਤਿੰਨ ਅੱਤਵਾਦੀ ਢੇਰ

ਪੜ੍ਹੋ ਹੋਰ ਖ਼ਬਰਾਂ : ਮੱਧ ਪ੍ਰਦੇਸ਼ ਦੇ ਮੰਡਲਾ 'ਚ ਬਾਰਾਤੀਆਂ ਨਾਲ ਭਰੀ ਬੱਸ ਪਲਟੀ , ਇੱਕ ਦੀ ਮੌਤ, 12 ਜ਼ਖਮੀ

ਇਸ ਦੇ ਨਾਲ ਹੀ ਦੂਜਾ ਐਨਕਾਊਂਟਰ ਸ਼ੋਂਪੀਆ ਜ਼ਿਲ੍ਹੇ ਦੇ ਬਡੀਗਾਮ ਇਲਾਕੇ 'ਚ ਚੱਲ ਰਿਹਾ ਹੈ। ਜਿੱਥੇ ਸੁਰੱਖਿਆ ਬਲਾਂ ਨੇ ਸ਼ੋਪੀਆਂ 'ਚ ਤਿੰਨ ਅੱਤਵਾਦੀ ਢੇਰ ਕਰ ਦਿੱਤੇ ਹਨ। ਇਸ ਦੌਰਾਨ ਮੁਕਾਬਲੇ ਦੇ ਮੱਦੇਨਜ਼ਰ ਸ਼ੋਪੀਆਂ ਜ਼ਿਲ੍ਹੇ ਵਿੱਚ ਇੰਟਰਨੈਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ। ਸਰਚ ਅਭਿਆਨ ਅਜੇ ਵੀ ਜਾਰੀ ਹੈ।

3 Militants Killed In Shopian Encounter between security forces and militants , SPO killed ਜੰਮੂ-ਕਸ਼ਮੀਰ : ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਤਿੰਨ ਅੱਤਵਾਦੀ ਢੇਰ

ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੂੰ ਇਸ ਖੇਤਰ ਵਿਚ ਅੱਤਵਾਦੀਆਂ ਦੋ -ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਖ਼ਬਰ ਮਿਲੀ ਸੀ। ਜਾਣਕਾਰੀ ਮਿਲਣ ਤੋਂ ਬਾਅਦ ਵੀਰਵਾਰ ਨੂੰ ਸ਼ੋਪੀਆਂ ਦੇ ਬਦੀਗਾਮ ਖੇਤਰ ਵਿਚ ਇਕ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ।

3 Militants Killed In Shopian Encounter between security forces and militants , SPO killed ਜੰਮੂ-ਕਸ਼ਮੀਰ : ਸ਼ੋਪੀਆਂ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ, ਤਿੰਨ ਅੱਤਵਾਦੀ ਢੇਰ

ਪੁਲਿਸ ਮੁਤਾਬਕ ਅੱਤਵਾਦੀਆਂ ਨੇ ਫੋਰਸ ਦੀ ਇੱਕ ਸਰਚ ਪਾਰਟੀ 'ਤੇ ਗੋਲੀਆਂ ਚਲਾਉਣ ਤੋਂ ਬਾਅਦ ਤਲਾਸ਼ੀ ਮੁਹਿੰਮ ਇੱਕ ਮੁਠਭੇੜ ਵਿੱਚ ਬਦਲ ਦਿੱਤੀ, ਜਿਸ ਤੋਂ ਬਾਅਦ ਨੇ ਸੁਰੱਖਿਆ ਬਲਾਂ ਨੇਜਵਾਬੀ ਕਾਰਵਾਈ ਕੀਤੀ। ਸੁਰੱਖਿਆ ਬਲਾਂ ਨੇ ਵੀਰਵਾਰ ਰਾਤ ਤੋਂ ਚੱਲ ਰਹੇ ਮੁਕਾਬਲੇ ਵਿਚ ਤਿੰਨ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।

-PTCNews

Related Post