ਐਸ.ਏ.ਐਸ ਨਗਰ 'ਚ ਅੱਜ ਕੋਵਿਡ ਦੇ 329 ਨਵੇਂ ਪਾਜੇਟਿਵ ਮਰੀਜ਼ ਆਏ ਸਾਹਮਣੇ 4 ਮਰੀਜਾਂ ਦੀ ਹੋਈ ਮੌਤ

By  Jagroop Kaur April 4th 2021 06:13 PM

ਐਸ.ਏ.ਐਸ ਨਗਰ, 4 ਅਪ੍ਰੈਲ ਜ਼ਿਲ੍ਹੇ ਵਿੱਚ ਹੁਣ ਤੱਕ ਕੋਵਿਡ -19 ਦੇ ਪਾਜੇਟਿਵ ਕੁਲ ਕੇਸ 28210 ਮਿਲੇ ਹਨ ਜਿਨ੍ਹਾਂ ਵਿੱਚੋਂ 24172 ਮਰੀਜ਼ ਠੀਕ ਹੋ ਗਏ ਅਤੇ 3592 ਕੇਸ  ਐਕਟੀਵ ਹਨ । ਜਦਕਿ 446 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ ।ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਕੋਵਿਡ ਸਬੰਧੀ ਤਾਜਾ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਿਲ੍ਹੇ ਵਿੱਚ ਅੱਜ ਕੋਵਿਡ-19 ਦੇ 262 ਮਰੀਜ਼ ਠੀਕ ਹੋਏ ਹਨ ਅਤੇ 329 ਨਵੇਂ ਪਾਜੇਟਿਵ ਕੇਸ ਸਾਹਮਣੇ ਆਏ ਹਨ ਅਤੇ ਕੋਵਿਡ ਦੇ 4 ਮਰੀਜਾਂ ਦੀ ਮੌਤ ਹੋਈ । CORONAVIRUS (COVID-19) - CURRENT SITUATION | Bronkhorst

Also Read | You can now withdraw money from an ATM without a debit/credit card?

ਉਨ੍ਹਾਂ ਦੱਸਿਆ ਕਿ ਅੱਜ ਸ਼ਨਾਖਤ ਹੋਏ ਨਵੇਂ ਪਾਜੇਟਿਵ ਕੇਸਾਂ ਵਿਚ ਬਨੂੰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 7 ਕੇਸ , ਬੂਥਗੜ੍ਹ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 1 ਕੇਸ, ਡੇਰਾਬੱਸੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 4 ਕੇਸ, ਢਕੌਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 67 ਕੇਸ , ਘੜੂੰਆਂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ ,ਖਰੜ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 24 ਕੇਸ , ਲਾਲੜੂ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 3 ਕੇਸ , ਮੋਹਾਲੀ ਅਤੇ ਇਸ ਦੇ ਆਸ ਪਾਸ ਦੇ ਇਲਾਕਿਆਂ ਤੋਂ 220 ਕੇਸ ਸ਼ਾਮਲ ਹਨ।Genomic Study Points to Natural Origin of COVID-19 – NIH Director's Blog

Also Read | You can now withdraw money from an ATM without a debit/credit card?ਭਾਰਤ ’ਚ ਕੋਰੋਨਾ ਵਾਇਰਸ ਬੇਲਗਾਮ ਹੁੰਦਾ ਜਾ ਰਿਹਾ ਹੈ। ਦਿਨੋਂ-ਦਿਨ ਵਾਇਰਸ ਦਾ ਖ਼ੌਫ ਵਧਦਾ ਹੀ ਜਾ ਰਿਹਾ ਹੈ। ਐਤਵਾਰ ਨੂੰ ਕੋਰੋਨਾ ਵਾਇਰਸ ਦੇ 93,249 ਨਵੇਂ ਕੇਸ ਸਾਹਮਣੇ ਆਏ ਹਨ, ਜੋ ਕਿ ਇਸ ਸਾਲ ਇਸ ਦਿਨ ’ਚ ਆਏ ਸਭ ਤੋਂ ਵੱਧ ਕੇਸ ਹਨ। ਇਸ ਦੇ ਨਾਲ ਹੀ ਦੇਸ਼ ਵਿਚ ਵਾਇਰਸ ਦੇ ਕੁੱਲ ਕੇਸਾਂ ਦੀ ਗਿਣਤੀ ਵੱਧ ਕੇ 1,24,85,509 ਹੋ ਗਈ ਹੈ। ਕੇਂਦਰੀ ਸਿਹਤ ਮੰਤਰਾਲਾ ਵਲੋਂ ਅੱਜ ਜਾਰੀ ਅੰਕੜਿਆਂ ਮੁਤਾਬਕ 19 ਸਤੰਬਰ ਮਗਰੋਂ ਕੋਰੋਨਾ ਵਾਇਰਸ ਦੇ ਇਕ ਦਿਨ ਵਿਚ ਸਾਹਮਣੇ ਆਏ ਆਏ ਸਭ ਤੋਂ ਵੱਧ ਕੇਸ ਹਨ।

Related Post