ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌਅ

By  Shanker Badra January 20th 2021 12:40 PM

ਅੰਮ੍ਰਿਤਸਰ : ਸਰਬੰਸਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 354ਵਾਂ ਪ੍ਰਕਾਸ਼ ਪੁਰਬ ਸਮੁੱਚੇ ਭਾਰਤ ਸਮੇਤ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਅੱਜ ਜਾਹੋ ਜਲਾਲ ਨਾਲ ਮਨਾਇਆ ਜਾ ਰਿਹਾ ਹੈ। ਸਿੱਖ ਭਾਈਚਾਰੇ ਦੇ ਲੋਕ ਇਸ ਪ੍ਰਕਾਸ਼ ਪੁਰਬ ਨੂੰ ਬਹੁਤ ਹੀ ਸ਼ਰਧਾ ਤੇ ਭਾਵਨਾ ਨਾਲ ਮਨਾਉਂਦੇ ਹਨ।

ਪੜ੍ਹੋ ਹੋਰ ਖ਼ਬਰਾਂ : ਅਸੀਂ ਦਿੱਲੀ ਅੰਦਰ ਹਰ ਹਾਲਤ 'ਚ ਕਰਾਂਗੇ ਟਰੈਕਟਰ ਪਰੇਡ , ਕਿਸਾਨਾਂ ਨੇ ਦਿੱਲੀ ਪੁਲਿਸ ਨੂੰ ਦੱਸਿਆ ਆਪਣਾ ਰੂਟ ਪਲਾਨ

 

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌਅ

ਇਸ ਦੌਰਾਨ ਵੱਡੀ ਗਿਣਤੀ ‘ਚ ਸੰਗਤਾਂ ਨਤਮਸਤਕ ਹੋਣ ਲਈ ਪਹੁੰਚੀਆਂ ਹਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਅੱਜ ਸ੍ਰੀ ਹਰਿਮੰਦਰ ਸਾਹਿਬ ,ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰੂਦੁਆਰਾ ਬਾਬਾ ਅੱਟਲ ਰਾਏ ਸਾਹਿਬ ਵਿਖੇ ਸੰਗਤਾਂ ਦੇ ਦਰਸ਼ਨਾਂ ਲਈ 9 ਤੋਂ12 ਵਜੇ ਤੱਕ ਸੁੰਦਰ ਜਲੌਅ ਸਜਾਏ ਗਏ ਹਨ। ਗੁਰੂ ਸਾਹਿਬਾਨ ਨਾਲ ਸਬੰਧਿਤ ਬੇਸ਼ਕੀਮਤੀ ਵਸਤਾਂ ਦੇ ਦਰਸ਼ਨਾਂ ਲਈ ਸੰਗਤਾਂ 'ਚ ਭਾਰੀ ਉਤਸ਼ਾਹ ਹੈ।

355th Prakash Purab of Sri Guru Gobind Singh ji Jalao in Golden Temple Amritsar ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌਅ

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਸ਼ਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀਦੇ ਪ੍ਰਕਾਸ਼ ਪੁਰਬ ਮੌਕੇ ਰੌਣਕਾਂ ਦੇਖਣ ਨੂੰ ਮਿਲ ਰਹੀਆਂ ਹਨ। ਇਸ ਮੌਕੇ ਵੱਡੀ ਗਿਣਤੀ 'ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਪਹੁੰਚ ਰਹੀਆਂ ਹਨ। ਇਸ ਦੌਰਾਨ ਸ਼ਰਧਾਲੂਆਂ ਵਲੋਂ ਸ੍ਰੀ ਹਰਿਮੰਦਰ ਸਾਹਿਬ ਸਮੂਹ ਵਿਖੇ ਕੀਤੀ ਗਈ ਫੁੱਲਾਂ ਦੀ ਸਜਾਵਟ ਵੀ ਸੰਗਤਾਂ ਦਾ ਮਨ ਮੋਹ ਰਹੀ ਹੈ।

ਪੜ੍ਹੋ ਹੋਰ ਖ਼ਬਰਾਂ : ਖੇਤੀ ਕਾਨੂੰਨਾਂ 'ਤੇ ਕਿਸਾਨਾਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਹੋਵੇਗੀ 10ਵੇਂ ਗੇੜ ਦੀ ਮੀਟਿੰਗ

355th Prakash Purab of Sri Guru Gobind Singh ji Jalao in Golden Temple Amritsar ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਗਏ ਸੁੰਦਰ ਜਲੌਅ

ਇਸ ਮੌਕੇ ਅੱਜ ਗੁਰੂ ਨਗਰੀ ਦੀਆਂ ਵੱਖ -ਵੱਖ ਧਾਰਮਿਕ ਸਭਾ ਸੁਸਾਇਟੀਆਂ ਵਲੋਂ ਅੰਮ੍ਰਿਤਸਰ ਧਾਰਮਿਕ ਮੰਚ ਦੇ ਅਗਵਾਈ 'ਚ ਭਾਈ ਵੀਰ ਸਿੰਘ ਹਾਲ ਤੋਂ ਸ੍ਰੀ ਹਰਿਮੰਦਰ ਸਾਹਿਬ ਤੱਕ ਵਿਸ਼ਾਲ ਪ੍ਰਭਾਤ ਫੇਰੀ ਵੀ ਪੰਜ ਪਿਆਰਿਆਂ ਦੀ ਅਗਵਾਈ 'ਚ ਸਜਾਈ ਗਈ। ਇਸ ਤੋਂ ਪਹਿਲਾਂ ਮੰਗਲਵਾਰ ਨੂੰਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ ਹੈ।

-PTCNews

Related Post