ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, ਸੂਬੇ 'ਚ ਅੱਜ ਕੋਰੋਨਾ ਨਾਲ ਹੋਈਆਂ 4 ਮੌਤਾਂ

By  Shanker Badra June 25th 2020 03:58 PM -- Updated: June 25th 2020 04:05 PM

ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, ਸੂਬੇ 'ਚ ਅੱਜ ਕੋਰੋਨਾ ਨਾਲ ਹੋਈਆਂ 4 ਮੌਤਾਂ:ਚੰਡੀਗੜ੍ਹ : ਕੋਰੋਨਾ ਵਾਇਰਸ ਦੇ ਸ਼ੁਰੂਆਤੀ ਪਸਾਰ ਦੌਰਾਨ ਹਰ ਦੇਸ਼ ਨੇ ਲੌਕਡਾਊਨ ਲਾਗੂ ਕਰਕੇ ਇਸ ਦੇ ਤੇਜ਼ੀ ਨਾਲ ਵਧਣ 'ਤੇ ਰੋਕ ਲਾਉਣ ਦੇ ਯਤਨ ਕੀਤੇ ਸਨ ਪਰ ਕੁਝ ਸਮੇਂ ਬਾਅਦ ਹੀ ਦੇਸ਼ਾਂ ਵੱਲੋਂ ਲੌਕਡਾਊਨ 'ਚ ਛੋਟ ਦੇ ਦਿੱਤੀ ਗਈ ,ਜਿਸ ਤੋਂ ਬਾਅਦ ਹਾਲਾਤ ਇਕ ਵਾਰ ਫਿਰ ਕਾਬੂ ਤੋਂ ਬਾਹਰ ਹੋ ਗਏ ਹਨ। ਲੌਕਡਾਊਨ 'ਚ ਢਿੱਲ ਮਿਲਦਿਆਂ ਹੀ ਪੰਜਾਬ ਵਿੱਚ ਵਾਇਰਸ ਤੇਜ਼ੀ ਨਾਲ ਵਧਿਆ ਹੈ। ਜਿੱਥੇ ਕੋਰੋਨਾ ਵਾਇਰਸ ਦੇ ਮਰੀਜ਼ਾਂ ਦੀ ਗਿਣਤੀ 'ਚ ਲਗਾਤਾਰ ਵਾਧਾ ਹੁੰਦਾ ਜਾ ਰਿਹਾ ਹੈ, ਉੱਥੇ ਹੀ ਮਰੀਜ਼ਾਂ ਦੀ ਮੌਤ ਦਰ ਵੀ ਦਿਨ-ਬ-ਦਿਨ ਵੱਧਦੀ ਜਾ ਰਹੀ ਹੈ।

ਅੰਮ੍ਰਿਤਸਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਵੱਧਦਾ ਜਾ ਰਿਹਾ ਹੈ। ਜਿੱਥੇ ਅੱਜ ਸਵੇਰ ਜ਼ਿਲ੍ਹੇ 'ਚ ਕੋਰੋਨਾ ਕਾਰਨ 2 ਹੋਰ ਲੋਕਾਂ ਦੀ ਮੌਤ ਹੋ ਗਈ ਹੈ ,ਜਦਕਿ ਦੋ ਹੋਰ ਮਰੀਜ਼ਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਨਾਲ ਹੁਣ ਜ਼ਿਲ੍ਹੇ 'ਚ ਕੋਰੋਨਾ ਨਾਲ ਮਰਨ ਵਾਲੇ ਮਰੀਜ਼ਾਂ ਦੀ ਗਿਣਤੀ 35 ਹੋ ਚੁੱਕੀ ਹੈ। ਇਨ੍ਹਾਂ 'ਚੋਂ 88 ਸਾਲਾ ਮ੍ਰਿਤਕ ਔਰਤ ਪੁਲਿਸ ਲਾਇਨ ਦੀ ਰਹਿਣ ਵਾਲੀ ਸੀ ਅਤੇ 56 ਸਾਲਾ ਮ੍ਰਿਤਕ ਔਰਤ ਹਰਿਪੁਰਾ ਦੀ ਰਹਿਣ ਵਾਲੀ ਸੀ। ਜ਼ਿਲੇ  'ਚ 554 ਮਰੀਜ਼ ਸਿਹਤਮੰਦ ਹੋ ਚੁੱਕੇ ਹਨ ਤੇ 261 ਕੋਰੋਨਾ ਪੀੜਤਾਂ ਦਾ ਇਲਾਜ਼ ਚੱਲ ਰਿਹਾ ਹੈ।

4 deaths with corona in Punjab । COVID-19 pandemic in Punjab ਪੰਜਾਬ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ, ਸੂਬੇ 'ਚ ਅੱਜ ਕੋਰੋਨਾ ਨਾਲ ਹੋਈਆਂ 4 ਮੌਤਾਂ

ਇਸ ਦੇ ਇਲਾਵਾ ਜਲੰਧਰ ਦੀ ਗੁੜ ਮੰਡੀ ਦੇ ਰਹਿਣ ਵਾਲੇ 65 ਸਾਲ ਦੇ ਵਿਅਕਤੀ ਦੀ ਬੀਤੀ ਦੇਰ ਰਾਤ ਲੁਧਿਆਣਾ ਦੇ ਡੀ.ਐਮ.ਸੀ. 'ਚ ਇਲਾਜ ਦੌਰਾਨ ਮੌਤ ਹੋ ਗਈ ਹੈ। ਮਿਲੀ ਜਾਣਕਾਰੀ ਮੁਤਾਬਕ ਉਕਤ ਮਰੀਜ਼ ਲੁਧਿਆਣਾ ਦੇ ਹਸਪਤਾਲ ਦੇ ਹਸਪਤਾਲ ਵਿਚ ਦਾਖਲ ਸੀ, ਜਿਥੇ ਹਾਲਤ ਜ਼ਿਆਦਾ ਗੰਭੀਰ ਹੋਣ ਕਾਰਨ ਉਸ ਨੇ ਦਮ ਤੋੜ ਦਿੱਤਾ। ਇਸ ਦੇ ਨਾਲ ਹੀ ਹੁਣ ਜਲੰਧਰ ਵਿਚ ਕੋਰੋਨਾ ਮੌਤਾਂ ਦੀ ਗਿਣਤੀ 19 ਹੋ ਗਈ ਹੈ। ਦੱਸਣਯੋਗ ਹੈ ਕਿ 65 ਸਾਲਾ ਮਸਤੈਕ ਅਹਿਮਦ ਨਾਂ ਦਾ ਇਹ ਵਿਅਕਤੀ ਗੁੜ ਮੰਡੀ ਦਾ ਰਹਿਣ ਵਾਲਾ ਸੀ, ਜਿਸ ਨੂੰ ਲੁਧਿਆਣਾ ਦੇ ਡੀਐਮਸੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ, ਜਿਥੇ ਅੱਜ ਉਸ ਦੀ ਮੌਤ ਹੋ ਗਈ।

ਇਸ ਦੌਰਾਨ ਅੱਜ ਬਠਿੰਡਾ ਜ਼ਿਲ੍ਹੇ ਵਿੱਚ ਕੋਰੋਨਾ ਮਹਾਂਮਾਰੀ ਕਾਰਨ ਪਹਿਲੀ ਮੌਤ ਹੋ ਗਈ ਹੈ।ਬਠਿੰਡਾ ਜ਼ਿਲ੍ਹੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜੋ ਮੋਗਾ ਜ਼ਿਲ੍ਹੇ ਦੇ ਪਿੰਡ ਲੁਹਾਰਾ ਦਾ ਰਹਿਣ ਵਾਲਾ ਹੈ ਅਤੇ ਇਥੇ ਇਕ ਪ੍ਰਾਈਵੇਟ ਹਸਪਤਾਲ ਵਿੱਚ ਇਲਾਜ ਅਧੀਨ ਸੀ। ਮ੍ਰਿਤਕ ਦੀ ਦੋ ਦਿਨ ਪਹਿਲਾ ਹੀ ਰਿਪੋਰਟ ਪਾਜ਼ੀਟਿਵ ਆਈ ਸੀ। ਕੋਰੋਨਾ ਪਾਜ਼ੇਟਿਵ ਮਰੀਜ਼ ਬਠਿੰਡਾ ਦੇ ਆਦੇਸ਼ ਹਸਪਤਾਲ 'ਚ ਦਾਖਲ ਸੀ, ਜਿਸ ਦੀ ਕੁਝ ਦਿਨ ਪਹਿਲਾਂ ਨਿਊਰੋ ਦੀ ਸਰਜ਼ਰੀ ਕੀਤੀ ਗਈ ਸੀ, ਜਿਸ ਦੇ ਬਾਅਦ ਉਸ ਦੀ ਹਾਲਤ ਗੰਭੀਰ ਬਣੀ ਹੋਈ ਸੀ। ਵੀਰਵਾਰ ਸਵੇਰੇ ਉਸ ਦੀ ਹਸਪਤਾਲ 'ਚ ਮੌਤ ਹੋ ਗਈ। ਜਿਸ ਦੀ ਜਾਣਕਾਰੀ ਸਿਹਤ ਵਿਭਾਗ ਨੂੰ ਦੇ ਦਿੱਤੀ ਗਈ ਹੈ।

-PTCNews

Related Post