ਦਿੱਲੀ ਕਿਸਾਨ ਮੋਰਚੇ ਤੋਂ ਵਾਪਸ ਪਰਤ ਰਹੇ 4 ਕਿਸਾਨਾਂ ਦੀ ਸੜਕ ਹਾਦਸੇ 'ਚ ਮੌਤ ,8 ਜ਼ਖਮੀ

By  Shanker Badra December 15th 2020 09:10 PM

ਦਿੱਲੀ ਕਿਸਾਨ ਮੋਰਚੇ ਤੋਂ ਵਾਪਸ ਪਰਤ ਰਹੇ 4 ਕਿਸਾਨਾਂ ਦੀ ਸੜਕ ਹਾਦਸੇ 'ਚ ਮੌਤ ,8 ਜ਼ਖਮੀ:ਚੰਡੀਗੜ੍ਹ : ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨਾਂ ਦਾ ਅੰਦੋਲਨ ਅੱਜ 20ਵੇਂ ਦਿਨ ‘ਚ ਪ੍ਰਵੇਸ਼ ਕਰ ਗਿਆ ਹੈ। ਪੰਜਾਬ-ਹਰਿਆਣਾ ਤੇ ਹੋਰ ਸੂਬਿਆਂ ਤੋਂ ਕਿਸਾਨਕੜਾਕੇ ਦੀ ਠੰਡ ‘ਚ ਦਿੱਲੀ ਦੇ ਵੱਖ-ਵੱਖ ਬਾਰਡਰਾਂ 'ਤੇ ਡਟੇ ਹੋਏ ਹਨ। ਉਥੇ ਹੀ ਇਸ ਸੰਘਰਸ਼ ਦੌਰਾਨ ਕਈ ਕਿਸਾਨਾਂ ਦੀ ਜਾਨ ਵੀ ਜਾ ਚੁੱਕੀ ਹੈ। ਦਿੱਲੀ ਕਿਸਾਨ ਮੋਰਚੇ ਤੋਂ ਪਰਤ ਰਹੇ ਪੰਜਾਬ ਦੇ ਕਿਸਾਨਾਂ ਨਾਲ 2 ਭਿਆਨਕ ਸੜਕ ਹਾਦਸੇ ਵਾਪਰੇ ਹਨ। 2 ਥਾਈਂ ਵਾਪਰੇ ਇਸ ਹਾਦਸੇ ਕਾਰਨ ਚਾਰ ਕਿਸਾਨਾਂ ਦੀ ਮੌਤ ਤੇ 8 ਜਾਣੇ ਜਖ਼ਮੀ ਹੋਏ ਹਨ।

4 Farmers returning from Delhi Kisan Morcha killed, 8 injured in road accident ਦਿੱਲੀ ਕਿਸਾਨ ਮੋਰਚੇ ਤੋਂ ਵਾਪਸ ਪਰਤ ਰਹੇ 4 ਕਿਸਾਨਾਂ ਦੀ ਸੜਕ ਹਾਦਸੇ 'ਚ ਮੌਤ ,8 ਜ਼ਖਮੀ

ਦਰਅਸਲ 'ਚ ਪਹਿਲਾ ਸੜਕ ਹਾਦਸਾ ਬੀਤੀ ਰਾਤ ਮੋਹਾਲੀ 'ਚ ਵਾਪਰਿਆ ਹੈ। ਜਿੱਥੇ ਕਿਸਾਨਾਂ ਦੇ ਵਾਹਨ ਦੀ ਟਰੱਕ ਨਾਲ ਟੱਕਰ ਹੋਈ ਹੈ। ਇਹ ਕਿਸਾਨ ਛੋਟੇ ਹਾਥੀ 'ਚ ਸਵਾਰ ਸਨ ਅਤੇ ਭਾਗੋਮਾਜਰਾ ਵਿਖੇ ਟਿੱਪਰ ਨੇ ਛੋਟੇ ਹਾਥੀ ਨੂੰ ਟੱਕਰ ਮਾਰੀ, ਜਿਸ ਕਾਰਨ 2 ਕਿਸਾਨਾਂ ਨੇ ਮੌਕੇ 'ਤੇ ਹੀ ਦਮ ਤੋੜ ਦਿੱਤਾ ਹੈ , 6 ਜਖਮੀ ਹੋ ਗਏ ਹਨ। ਮ੍ਰਿਤਕਾਂ ਦੀ ਪਛਾਣ ਦੀਪ ਸਿੰਘ ਪਿੰਡ ਪੋਪਨਾ, ਜ਼ਿਲ੍ਹਾ ਮੋਹਾਲੀ ਤੇ ਸੁਖਦੇਵ ਸਿੰਘ ,ਪਿੰਡ ਡਡਿਆਣਾ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਜੋਂ ਹੋਈ ਹੈ।

4 Farmers returning from Delhi Kisan Morcha killed, 8 injured in road accident ਦਿੱਲੀ ਕਿਸਾਨ ਮੋਰਚੇ ਤੋਂ ਵਾਪਸ ਪਰਤ ਰਹੇ 4 ਕਿਸਾਨਾਂ ਦੀ ਸੜਕ ਹਾਦਸੇ 'ਚ ਮੌਤ ,8 ਜ਼ਖਮੀ

ਇਸ ਦੇ ਇਲਾਵਾ ਹਰਿਆਣਾ ਦੇ ਤਰਾਵੜੀ ਕਸਬੇ ਨੇੜੇ ਇਕ ਟਰੱਕ ਨੇ ਟਰੈਕਟਰ-ਟਰਾਲੀ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਟਰੈਕਟਰ-ਟਰਾਲੀ ਪਲਟ ਗਏ ਅਤੇ ਲਾਭ ਸਿੰਘ ਤੇ ਗੁਰਪ੍ਰੀਤ ਸਿੰਘ ਨਾਮੀ ਦੋ ਕਿਸਾਨਾਂ ਦੀ ਮੌਤ ਹੋ ਗਈ ਅਤੇ 2 ਕਿਸਾਨ ਜਖ਼ਮੀ ਹੋ ਗਏ, ਜਿਨ੍ਹਾਂ ‘ਚੋਂ ਇਕ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਜਿਨ੍ਹਾਂ ਨੂੰ ਇਲਾਜ ਲਈ ਪਟਿਆਲਾ ਦੇ ਇਕ ਨਿੱਜੀ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।

4 Farmers returning from Delhi Kisan Morcha killed, 8 injured in road accident ਦਿੱਲੀ ਕਿਸਾਨ ਮੋਰਚੇ ਤੋਂ ਵਾਪਸ ਪਰਤ ਰਹੇ 4 ਕਿਸਾਨਾਂ ਦੀ ਸੜਕ ਹਾਦਸੇ 'ਚ ਮੌਤ ,8 ਜ਼ਖਮੀ

ਦੱਸਿਆ ਜਾਂਦਾ ਹੈ ਕਿ ਇਹ ਕਿਸਾਨ ਪਟਿਆਲਾ ਤੋਂ ਦਿੱਲੀ ਮੋਰਚੇ 'ਚ ਗਏ ਸਨ ਅਤੇ ਬੀਤੀ ਰਾਤ ਕਿਸਾਨ ਅੰਦੋਲਨ ਵਿੱਚ ਹਿੱਸਾ ਲੈਣ ਤੋਂ ਬਾਅਦ ਉਹ ਵਾਪਸ ਆਪਣੇ ਘਰ ਪਟਿਆਲੇ ਜਾ ਰਹੇ ਸਨ। ਇਸ ਦੌਰਾਨ ਟਰੈਕਟਰ ਟਰਾਲੀ ਨੂੰ ਪਿੱਛੇ ਤੋਂ ਇੱਕ ਟਰੱਕ ਨੇ ਟੱਕਰ ਮਾਰ ਦਿੱਤੀ। ਦੋਵੇਂ ਮ੍ਰਿਤਿਕ ਕਿਸਾਨ ਪਟਿਆਲਾ ਦੇ ਪਿੰਡ ਸਪੇਡਾ ਦੇ ਵੱਖ-ਵੱਖ ਪਰਿਵਾਰਾਂ ਨਾਲ ਸਬੰਧਤ ਸਨ।

-PTCNews

Related Post