ਅਬੋਹਰ 'ਚ ਵਾਪਰਿਆ ਭਿਆਨਕ ਹਾਦਸਾ, 4 ਦੀ ਮੌਤ

By  Riya Bawa September 24th 2021 08:08 PM -- Updated: September 24th 2021 08:11 PM

ਅਬੋਹਰ: ਅਬੋਹਰ ਵਿਚ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਸਾਹਮਣੇ ਆਈ ਹੈ। ਦੱਸ ਦੇਈਏ ਕਿ ਸਥਾਨਕ ਬਾਈਪਾਸ ’ਤੇ ਸਥਿਤ ਇਕ ਪੈਲੇਸ ਦੇ ਸਾਹਮਣੇ ਦੋ ਵਾਹਨਾਂ ਦੀ ਆਹਮੋ ਸਾਹਮਣੀ ਟੱਕਰ ਹੋਈ। ਇਸ ਹਾਦਸੇ ਵਿਚ ਚਾਰ ਜਣਿਆਂ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ ਮਜ਼ਦੂਰਾਂ ਨਾਲ ਭਰਿਆ ਇਕ ਟੈਂਪੂ ਜੋ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਕੁੱਤਿਆਂਵਾਲੀ ਤੋਂ ਸ੍ਰੀਗੰਗਾਨਗਰ ਜਾ ਰਿਹਾ ਸੀ।

ਇਸ ਦੌਰਾਨ ਸਥਾਨਕ ਬਾਈਪਾਸ ਉਪਰ ਸਥਿਤ ਪੈਲੇਸ ਦੇ ਨਜ਼ਦੀਕ ਸਾਹਮਣੇ ਤੋਂ ਆ ਰਹੀ ਇਕ ਕਾਰ ਨਾਲ ਟੱਕਰ ਹੋ ਗਈ, ਜਿਸ ਦੌਰਾਨ ਇਕ ਕਾਰ ਸਵਾਰ ਸਮੇਤ ਚਾਰ ਜਣਿਆਂ ਦੀ ਮੌਤ ਹੋ ਗਈ।

-PTC News

Related Post