ਦਿੱਲੀ ਵਿਚ ਵਾਪਰਿਆ ਦਿਲ ਕੰਬਾਊ ਹਾਦਸਾ, 4 ਲੋਕਾਂ ਦੀ ਮੌਤ

By  Riya Bawa December 18th 2021 01:24 PM -- Updated: December 18th 2021 01:46 PM

Road Accident : ਦੇਸ਼ ਦੀ ਰਾਜਧਾਨੀ ਦਿੱਲੀ ਤੇ ਆਈਟੀਓ ਖੇਤਰ 'ਚ ਇਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਇਸ ਹਾਦਸੇ ਵਿਚ 4 ਲੋਕਾਂ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਦੇ ਮੁਤਾਬਿਕ ਇਸ ਹਾਦਸੇ ਵਿਚ ਆਟੋ ਰਿਕਸ਼ਾ 'ਤੇ ਕੰਟੇਨਰ ਪਲਟਣ ਕਾਰਨ ਆਟੋ ਚਾਲਕ ਤੇ 3 ਸਵਾਰੀਆਂ ਦੀ ਮੌਤ ਹੋ ਗਈ ਹੈ। ਹਾਦਸੇ ਦੇ ਤੁਰੰਤ ਬਾਅਦ ਕੰਟੇਨਰ ਚਾਲਕ ਫਰਾਰ ਹੋ ਗਿਆ। ਜ਼ਿਕਰਯੋਗ ਹੈ ਕਿ ਸ਼ਨੀਵਾਰ ਸਵੇਰੇ ਇੰਦਰਾ ਗਾਂਧੀ ਸਟੇਡੀਅਮ ਦੇ ਕੋਲ ਸੰਤੁਲਨ ਗੁਆ ਬੈਠਾ ਜਿਸ ਕਾਰਨ ਕੰਟੇਨਰ ਆਟੋ ਰਿਕਸ਼ਾ 'ਤੇ ਪਲਟ ਗਿਆ। ਇਸ ਦੇ ਚੱਲਦਿਆਂ ਆਟੋ 'ਚ ਬੈਠੀਆਂ ਤਿੰਨ ਸਵਾਰੀਆਂ ਤੇ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ ਤੋਂ ਬਾਅਦ ਕੰਟੇਨਰ ਚਾਲਕ ਫਰਾਰ ਹੋ ਗਿਆ ਹੈ। ਫਿਲਹਾਲ ਪੁਲਿਸ ਮ੍ਰਿਤਕਾਂ ਦੀ ਸਨਾਖਤ ਕਰ ਰਹੀ ਹੈ। ਕੰਟੇਨਰ ਰਿੰਗ ਰੋਡ ਵਾਲੇ ਪਾਸੇ ਤੋਂ ਆ ਰਿਹਾ ਸੀ, ਜਦਕਿ ਆਟੋ ਰਾਜਘਾਟ ਵਾਲੇ ਪਾਸੇ ਤੋਂ ਆ ਰਿਹਾ ਸੀ। ਸ਼ੁਰੂਆਤੀ ਜਾਂਚ ਤੋਂ ਪਤਾ ਲੱਗਾ ਹੈ ਕਿ ਆਟੋ ਕਰਾਵਲ ਨਗਰ ਦੇ ਰਹਿਣ ਵਾਲੇ ਦਿਨੇਸ਼ ਗੌੜ ਦਾ ਸੀ। ਪੁਲਿਸ ਨਾਲ ਗੱਲ ਕੀਤੀ ਤਾਂ ਉਸ ਨੇ ਦੱਸਿਆ ਕਿ ਇਹ ਆਟੋ ਸੁਰਿੰਦਰ ਨਾਂ ਦੇ ਵਿਅਕਤੀ ਨੂੰ ਕਿਰਾਏ ’ਤੇ ਚਲਾਉਣ ਲਈ ਦਿੱਤਾ ਗਿਆ ਸੀ। ਇਹ ਖ਼ਬਰ ਲਿਖੇ ਜਾਣ ਤੱਕ ਮ੍ਰਿਤਕਾਂ ਦੀ ਪਛਾਣ ਨਹੀਂ ਹੋ ਸਕੀ ਸੀ। -PTC News

Related Post