ਲੁਧਿਆਣਾ 'ਚ ਵੱਡੀ ਵਾਰਦਾਤ, ਇੱਕੋ ਪਰਿਵਾਰ ਦੇ 4 ਜੀਆਂ ਦਾ ਬੇਰਹਿਮੀ ਨਾਲ ਕੀਤਾ ਕਤਲ

By  Shanker Badra November 24th 2020 02:11 PM

ਲੁਧਿਆਣਾ 'ਚ ਵੱਡੀ ਵਾਰਦਾਤ, ਇੱਕੋ ਪਰਿਵਾਰ ਦੇ 4 ਜੀਆਂ ਦਾ ਬੇਰਹਿਮੀ ਨਾਲ ਕੀਤਾ ਕਤਲ:ਲੁਧਿਆਣਾ : ਲੁਧਿਆਣਾ ਤੋਂ ਇੱਕ ਦਿਲ ਕੰਬਾਊ ਘਟਨਾ ਵਾਪਰਨ ਦੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਲੁਧਿਆਣਾ ਦੇ ਹੰਬੜਾ ਰੋਡ ਸਥਿਤ ਮਯੂਰ ਵਿਹਾਰ ਇਲਾਕੇ 'ਚ ਇਕ ਪ੍ਰਾਪਰਟੀ ਡੀਲਰ ਨੇ ਆਪਣੇ ਪਰਿਵਾਰ ਦੇ 4 ਜੀਆਂ ਦਾ ਕੁਹਾੜੀ ਮਾਰ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਹੈ। ਮ੍ਰਿਤਕਾਂ ਦੀ ਪਛਾਣ ਅਸ਼ੀਸ਼, ਉਸ ਦੀ ਪਤਨੀ ਗਰਿਮਾ, ਮਾਂ ਸੁਨੀਤਾ ਅਤੇ 13 ਸਾਲਾ ਬੇਟੇ ਸਾਕੇਤ ਵਜੋਂ ਹੋਈ ਹੈ। ਇਸ ਵਾਰਦਾਤ ਤੋਂ ਬਾਅਦ ਇਲਾਕੇ 'ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ।

4 members of the same family murder in Ludhiana ਲੁਧਿਆਣਾ 'ਚ ਵੱਡੀ ਵਾਰਦਾਤ, ਇੱਕੋ ਪਰਿਵਾਰ ਦੇ 4 ਜੀਆਂ ਦਾ ਬੇਰਹਿਮੀ ਨਾਲ ਕੀਤਾ ਕਤਲ

ਜਾਣਕਾਰੀ ਅਨੁਸਾਰ ਰਾਜੀਵ ਸੂਦ ਨਾਂਅ ਦੇ ਇੱਕ 70 ਸਾਲ ਵਿਅਕਤੀ ਨੇ ਆਪਣੀ ਪਤਨੀ, ਆਪਣੇ ਬੇਟੇ, ਨੂੰਹ ਅਤੇ ਪੋਤੇ ਦਾ ਬੇਰਹਿਮੀ ਨਾਲ ਤੇਜ਼ਧਾਰ ਹਥਿਆਰ ਨਾਲ ਕਤਲ ਕਰਕੇ ਫ਼ਰਾਰ ਹੋ ਗਿਆ ਹੈ। ਕਤਲ ਤੋਂ ਬਾਅਦ ਕਾਹਲ਼ੀ-ਕਾਹਲ਼ੀ 'ਚ ਭੱਜਣ ਸਮੇਂ ਕਾਤਲ ਦੀ ਕਾਰ ਕੰਧ ਨਾਲ ਟਕਰਾ ਗਈ ਅਤੇ ਕਾਰ ਨੂੰ ਅੱਗ ਲੱਗ ਗਈ। ਦੋਸ਼ੀ ਉਸ ਨੂੰ ਛੱਡ ਪੈਦਲ ਹੀ ਫਰਾਰ ਹੋ ਗਿਆ। ਚਾਰੋਂ ਮ੍ਰਿਤਕਾਂ ਦੀਆਂ ਲਾਸ਼ਾਂ ਉਨ੍ਹਾਂ ਦੀ ਕੋਠੀ ਦੇ ਵੱਖ -ਵੱਖ ਕਮਰਿਆਂ ਵਿੱਚ ਖੂਨ 'ਚ ਲਥਪਥ ਮਿਲੀਆਂ ਹਨ।

4 members of the same family murder in Ludhiana ਲੁਧਿਆਣਾ 'ਚ ਵੱਡੀ ਵਾਰਦਾਤ, ਇੱਕੋ ਪਰਿਵਾਰ ਦੇ 4 ਜੀਆਂ ਦਾ ਬੇਰਹਿਮੀ ਨਾਲ ਕੀਤਾ ਕਤਲ

ਗੁਆਂਢੀਆਂ ਦੇ ਦੱਸਣ ਅਨੁਸਾਰ ਮੰਗਲਵਾਰ ਸਵੇਰੇ ਉਨ੍ਹਾਂ ਦੇ ਘਰ ਕੋਈ ਆਇਆ ਸੀ। ਉਸ ਨੇ ਕਾਫੀ ਦੇਰ ਤੱਕ ਉਨ੍ਹਾਂ ਦਾ ਦਰਵਾਜ਼ਾ ਖੜਕਾਇਆ ਅਤੇ ਡੋਰ ਬੈਲ ਵੀ ਕੀਤੀ। ਜਦੋਂ ਅੰਦਰੋਂ ਕਿਸੇ ਨੇ ਦਰਵਾਜ਼ਾ ਨਾ ਖੋਲ੍ਹਿਆ ਤਾਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਰਾਜੀਵ ਦੇ ਕੁੜਮ ਨੇ ਆਪਣੀ ਲੜਕੀ ਨੂੰ ਫੋਨ ਕੀਤਾ ਪਰ ਜਦੋਂ ਪਰਿਵਾਰ ਦੇ ਕਿਸੇ ਵੀ ਮੈਂਬਰ ਨੇ ਫੋਨ ਨਹੀਂ ਚੁੱਕਿਆ ਤਾਂ ਉਹ ਖ਼ੁਦ ਘਰ ਆ ਗਿਆ ਅਤੇ ਘਰ 'ਚ ਉਸ ਨੇ ਜਦੋਂ ਲਾਸ਼ਾਂ ਪਈਆਂ ਦੇਖੀਆਂ ਤਾਂ ਇਸ ਸਬੰਧੀ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ।

4 members of the same family murder in Ludhiana ਲੁਧਿਆਣਾ 'ਚ ਵੱਡੀ ਵਾਰਦਾਤ, ਇੱਕੋ ਪਰਿਵਾਰ ਦੇ 4 ਜੀਆਂ ਦਾ ਬੇਰਹਿਮੀ ਨਾਲ ਕੀਤਾ ਕਤਲ

ਇਸ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਅਧਿਕਾਰੀ, ਫ਼ਿੰਗਰ ਪ੍ਰਿੰਟ ਮਾਹਰ, ਡਾਗ ਸਕੁਆਡ ਅਤੇ ਫ਼ੋਰੈਂਸਿਕ ਟੀਮ ਨਾਲ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਦੇਖਣ ’ਤੇ ਪਤਾ ਲੱਗਾ ਹੈ ਕਿ ਉਕਤ ਹੱਤਿਆਵਾਂ ਪਰਿਵਾਰ ਦੇ ਮੁਖੀ ਰਾਜੀਵ ਨੇ ਹੀ ਕੀਤੀਆਂ ਹਨ। ਸਵੇਰੇ 7 ਵਜੇ ਦੇ ਕਰੀਬ ਇਸ ਹੱਤਿਆਕਾਂਡ ਨੂੰ ਅੰਜਾਮ ਦੇਣ ਤੋਂ ਬਾਅਦ ਉਹ ਫ਼ਰਾਰ ਹੋ ਗਿਆ। ਪੁਲਿਸ ਟੀਮਾਂ ਵੱਲੋਂ ਉਸ ਦੀ ਤਲਾਸ਼ ਲਈ ਛਾਪੇਮਾਰੀਆਂ ਕੀਤੀਆਂ ਜਾ ਰਹੀਆਂ ਹਨ।ਪੁਲਿਸ ਨੇਚਾਰੇ ਲਾਸ਼ਾਂ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ।

-PTCNews

Related Post