ਜੰਮੂ ਕਸ਼ਮੀਰ : ਸ਼ੋਪੀਆਂ 'ਚ ਹੋਈ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਢੇਰ ਕੀਤੇ 4 ਅੱਤਵਾਦੀ

By  Shanker Badra April 22nd 2020 01:25 PM

ਜੰਮੂ ਕਸ਼ਮੀਰ : ਸ਼ੋਪੀਆਂ 'ਚ ਹੋਈ ਮੁੱਠਭੇੜ ਦੌਰਾਨ ਸੁਰੱਖਿਆ ਬਲਾਂ ਨੇ ਢੇਰ ਕੀਤੇ 4 ਅੱਤਵਾਦੀ:ਸ੍ਰੀਨਗਰ : ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ 'ਚ ਇੱਕ ਵਾਰ ਫਿਰ ਸੁਰੱਖਿਆ ਬਲਾਂ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਸ਼ੋਪੀਆਂ ਦੇ  ਮੇਲਹੁਰਾ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਾਲੇ ਹੋਈ ਮੁੱਠਭੇੜ ਵਿਚ 4 ਅੱਤਵਾਦੀ ਢੇਰ ਹੋ ਗਏ ਹਨ। ਮਾਰੇ ਗਏ ਅੱਤਵਾਦੀਆਂ ਕੋਲੋਂ ਹਥਿਆਰ ਵੀ ਬਰਾਮਦ ਕੀਤੇ ਗਏ ਹਨ।

ਜਾਣਕਾਰੀ ਅਨੁਸਾਰ ਸੁਰੱਖਿਆ ਬਲਾਂ ਦਾ ਇਹ ਆਪਰੇਸ਼ਨ ਹੁਣ ਖ਼ਤਮ ਹੋ ਗਿਆ ਹੈ।ਪੁਲਿਸ ਨੇ ਇੱਕ ਬਿਆਨ ਜਾਰੀ ਕਰਦਿਆਂ ਕਿਹਾ, "ਸ਼ੋਪੀਆਂ ਦੇ ਮੇਲਹੁਰਾ ਵਿਖੇ ਹੋਏ ਆਪਰੇਸ਼ਨ ਵਿੱਚ ਚਾਰ ਅੱਤਵਾਦੀ ਮਾਰੇ ਗਏ ਹਨ।" ਸੂਤਰਾਂ ਨੇ ਦੱਸਿਆ ਕਿ ਮਾਰੇ ਗਏ ਅੱਤਵਾਦੀਆਂ ਦੀ ਪਛਾਣ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਅੱਤਵਾਦੀਆਂ ਦੀ ਮੌਜੂਦਗੀ ਬਾਰੇ ਮਿਲੇ ਇਕ ਖ਼ਾਸ ਇਨਪੁਟ ਤੋਂ ਬਾਅਦ ਮੰਗਲਵਾਰ ਰਾਤ ਨੂੰ ਸ਼ੋਪੀਆਂ ਵਿਚ ਪੁਲਿਸ ਅਤੇ ਸੈਨਾ ਦੁਆਰਾ ਇਕ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਗਿਆ ਸੀ। ਅੱਤਵਾਦੀਆਂ ਨੇ ਤਲਾਸ਼ੀ ਮੁਹਿੰਮ ਦੌਰਾਨ ਸੁਰੱਖਿਆ ਬਲਾਂ 'ਤੇ ਗੋਲੀਆਂ ਚਲਾਈਆਂ, ਜਿਸ ਤੋਂ ਬਾਅਦ ਮੁੱਠਭੇੜ ਸ਼ੁਰੂ ਹੋ ਗਈ।

-PTCNews

Related Post