ਸ੍ਰੀਨਗਰ ਪੁਲਿਸ ਨੇ ਅੱਤਵਾਦੀਆਂ ਦੇ ਮਨਸੂਬੇ ਫੇਲ੍ਹ ਕਰਦਿਆਂ 4 ਨੂੰ ਕੀਤਾ ਢੇਰ

By  Jagroop Kaur February 24th 2021 03:57 PM -- Updated: February 24th 2021 05:20 PM

ਜੰਮੂ ਕਸ਼ਮੀਰ ਪੁਲਿਸ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਨੰਤਨਾਗ ਦੇ ਸ਼੍ਰੀਗੁਫਵਾੜਾ ਦੇ ਸ਼ਾਲਗੂਲ ਜੰਗਲ ਖੇਤਰ ਵਿਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਕਾਰ ਮੁਕਾਬਲਾ ਹੋਇਆ । ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਕਰਦਿਆਂ 4 ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਹੈ।

ਪੜ੍ਹੋ ਹੋਰ ਖ਼ਬਰਾਂ : ਪੰਜਾਬੀ ਸੰਗੀਤ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਗਾਇਕ ਸਰਦੂਲ ਸਿਕੰਦਰ ਦਾ ਫੋਰਟਿਸ ਹਸਪਤਾਲ ‘ਚ ਹੋਇਆ ਦਿਹਾਂਤ

ਫਿਲਹਾਲ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਆਪ੍ਰੇਸ਼ਨ ਦੀ ਅਗਵਾਈ ਜੰਮੂ-ਕਸ਼ਮੀਰ ਪੁਲਿਸ, ਫੌਜ ਦੀ 3 ਆਰਆਰ ਤੇ ਸੀਆਰਪੀਐਫ ਅਨੰਤਨਾਗ ਜ਼ਿਲ੍ਹੇ ਦੇ ਸ਼੍ਰੀਗੁਫਵਾੜਾ ਦੇ ਸ਼ਾਲਗੂਲ ਜੰਗਲ ਖੇਤਰ ਵਿੱਚ ਸਾਂਝੇ ਤੌਰ ਤੇ ਕਰ ਰਹੀ ਹੈ।Anantnag encounter: Four terrorists killed in Jammu and Kashmir

ਅੱਤਵਾਦੀਆਂ ਦੀ ਮੌਜੂਦਗੀ ਦਾ ਖੁਫੀਆਂ ਸੂਤਰਾਂ ਤੋਂ ਪਤਾ ਚੱਲਿਆ। ਜਾਣਕਾਰੀ ਦੇ ਅਧਾਰ 'ਤੇ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਕੇ ਤਲਾਸ਼ੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਪੁਲਿਸ ਅਤੇ ਅੱਤਵਾਦੀਆਂ ਵਿਚਾਲੇ ਗੋਲੀਬਾਰੀ ਹੋਈ।

ਮਾਮਲੇ ਦੀ ਵਧੇਰੇ ਜਾਣਕਾਰੀ ਦਿੰਦੇ ਹੋਏ ਇਕ ਪੁਲਿਸ ਅਧਿਕਾਰੀ ਨੇ ਕਿਹਾ ਕਿ ਅੱਤਵਾਦੀਆਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਸੀ ਪਰ ਉਨ੍ਹਾਂ ਨੇ ਚੇਤਾਵਨੀ ਨੂੰ ਨਜ਼ਰ ਅੰਦਾਜ਼ ਕੀਤਾ ਅਤੇ ਗੋਲੀਬਾਰੀ ਜਾਰੀ ਰੱਖੀ। ਤਕਰੀਬਨ ਤਿੰਨ ਤੋਂ ਚਾਰ ਘੰਟੇ ਚੱਲੇ ਮੁਕਾਬਲੇ ਵਿੱਚ ਸੁਰੱਖਿਆ ਬਲਾਂ ਨੇ ਚਾਰ ਅੱਤਵਾਦੀਆਂ ਨੂੰ ਮਾਰਨ ਵਿੱਚ ਕਾਮਯਾਬ ਕਰ ਲਿਆ। ਜੰਗਲ ਵਿੱਚ ਤਲਾਸ਼ੀ ਮੁਹਿੰਮ ਚੱਲ ਰਹੀ ਹੈ। ਜਿਵੇਂ ਹੀ ਇਹ ਸੁਨਿਸ਼ਚਿਤ ਕੀਤਾ ਜਾਂਦਾ ਹੈ ਕਿ ਜੰਗਲ ਵਿਚ ਹੋਰ ਅੱਤਵਾਦੀ ਮੌਜੂਦ ਨਹੀਂ ਹਨ, ਓਪਰੇਸ਼ਨ ਜਲਦ ਖਤਮ ਕਰ ਦਿੱਤਾ ਜਾਵੇਗਾ।

Related Post