ਮਹਾਰਾਸ਼ਟਰ ਦੀ ਰਤਨਾਗਿਰੀ 'ਚ ਕੈਮੀਕਲ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ 4 ਮਜ਼ਦੂਰਾਂ ਦੀ ਮੌਤ

By  Shanker Badra March 20th 2021 04:56 PM

ਮਹਾਰਾਸ਼ਟਰ :  ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲੇ ਵਿਚ ਇਕ ਕੈਮੀਕਲ ਫੈਕਟਰੀ ਵਿਚ ਧਮਾਕੇ ਹੋਣ ਦੀ ਖ਼ਬਰ ਮਿਲੀ ਹੈ। ਇਹ ਧਮਾਕਾ ਸ਼ਨੀਵਾਰ ਨੂੰ ਰਤਨਗਿਰੀ ਜ਼ਿਲ੍ਹੇ ਦੇ ਉਦਯੋਗਿਕ ਖੇਤਰ ਵਿਚ ਇਕ ਕੈਮੀਕਲ ਫੈਕਟਰੀ ਵਿਚ ਹੋਇਆ ਹੈ। ਇਸ ਧਮਾਕੇ ਵਿਚ 4 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਰੂਪ ਵਿਚ ਜ਼ਖਮੀ ਹੈ।

ਪੜ੍ਹੋ ਹੋਰ ਖ਼ਬਰਾਂ : ਕੋਰੋਨਾ ਦੇ ਕਹਿਰ ਨੂੰ ਵੇਖਦਿਆਂ ਪੰਜਾਬ ਦੇ ਸਾਰੇ ਸਕੂਲ ਕਾਲਜ ਬੰਦ , ਲੋਕਾਂ ਦੇ ਇਕੱਠੇ ਹੋਣ 'ਤੇ ਰੋਕ 

4 workers die in blast at chemical factory in Maharashtra's Ratnagiri ਮਹਾਰਾਸ਼ਟਰ ਦੀ ਰਤਨਾਗਿਰੀ 'ਚ ਕੈਮੀਕਲ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ 4 ਮਜ਼ਦੂਰਾਂ ਦੀ ਮੌਤ

ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਲੋਕ ਅਜੇ ਵੀ ਫੈਕਟਰੀ ਦੇ ਅੰਦਰ ਫਸੇ ਹੋਏ ਹਨ, ਜਿਨ੍ਹਾਂ ਨੂੰ ਬਾਹਰ ਕੱਢਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਅੱਗ ਲੱਗਣ ਦੇ ਕਾਰਨ ਹੋਏ ਧਮਾਕਿਆਂ ਤੋਂ ਬਾਅਦ ਫਾਇਰ ਵਿਭਾਗ ਦੇ ਕਰਮਚਾਰੀਆਂ ਅਤੇ ਪੁਲਿਸ ਮੁਲਾਜ਼ਮਾਂ ਨੇ ਫੈਕਟਰੀ ਦੇ ਅੰਦਰ ਫਸੇ ਲਗਭਗ 40 ਹੋਰ ਕਾਮਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ।

Bharat Bandh on 26 Feb : Protest against rising fuel prices, GST , commercial markets to remain shut ਮਹਾਰਾਸ਼ਟਰ ਦੀ ਰਤਨਾਗਿਰੀ 'ਚ ਕੈਮੀਕਲ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ 4 ਮਜ਼ਦੂਰਾਂ ਦੀ ਮੌਤ

ਕੈਮੀਕਲ ਫੈਕਟਰੀ ਦੀ ਇਕ ਯੂਨਿਟ ਦੇ ਅੰਦਰ ਅੱਜ ਸਵੇਰੇ 9 ਵਜੇ ਦੇ 2 ਵੱਡੇ ਧਮਾਕੇ ਹੋਏ। ਇਸ ਘਟਨਾ ਵਿਚ ਜ਼ਖਮੀ ਹੋਏ ਕਰਮਚਾਰੀਆਂ ਨੂੰ ਸਰਕਾਰੀ ਹਸਪਤਾਲ ਵਿਚ ਲਿਜਾਇਆ ਗਿਆ, ਜਿਥੇ ਚਾਰ ਮ੍ਰਿਤਕ ਐਲਾਨੇ ਗਏ। ਇਕ ਹੋਰ ਮਜ਼ਦੂਰ ਜਿਸ ਨੂੰ ਗੰਭੀਰ ਸੱਟਾਂ ਲੱਗੀਆਂ ਹਨ।

4 workers die in blast at chemical factory in Maharashtra's Ratnagiri ਮਹਾਰਾਸ਼ਟਰ ਦੀ ਰਤਨਾਗਿਰੀ 'ਚ ਕੈਮੀਕਲ ਫੈਕਟਰੀ ਵਿੱਚ ਹੋਏ ਧਮਾਕੇ ਵਿੱਚ 4 ਮਜ਼ਦੂਰਾਂ ਦੀ ਮੌਤ

ਦੱਸਣਯੋਗ ਹੈ ਕਿ ਧਮਾਕਿਆਂ ਤੋਂ ਬਾਅਦ ਲੱਗੀ ਅੱਗ ਨੂੰ ਕਾਬੂ ਹੇਠ ਕਰ ਲਿਆ ਗਿਆ ਹੈ ਅਤੇ ਕੂਲਿੰਗ ਆਪ੍ਰੇਸ਼ਨ ਚੱਲ ਰਿਹਾ ਹੈ। ਮੁਢਲੀ ਜਾਂਚ ਦੇ ਅਨੁਸਾਰ ਫੈਕਟਰੀ ਵਿੱਚ ਇੱਕ ਬਾਇਲਰ ਬਹੁਤ ਜ਼ਿਆਦਾ ਗਰਮੀ ਕਾਰਨ ਫਟਿਆ। ਧਮਾਕਿਆਂ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਰਿਹਾ ਹੈ।ਦੱਸਿਆ ਜਾ ਰਿਹਾ ਹੈ ਕੇ ਜ਼ਖਮੀਆਂ ਦਾ ਇਲਾਜ ਕੀਤਾ ਚੱਲ ਰਿਹਾ ਹੈ।

-PTCNews

Related Post